ਕੁਨਾਲ ਧੂੜੀਆ
ਸ੍ਰੀ ਮੁਕਤਸਰ ਸਾਹਿਬ ਵਿਖੇ ਬੀਤੀ 11 ਜੂਨ ਨੂੰ ਮਲੋਟ ਰੋਡ 'ਤੇ ਹੋਈ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਤਿੰਨ ਵਿਅਕਤੀਆਂ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। 11 ਜੂਨ ਨੂੰ ਹੋਈ ਇਸ ਵਾਰਦਾਤ ਵਿਚ ਤਿੰਨ ਮੋਟਰ ਸਾਇਕਲ ਸਵਾਰ ਨੌਜਵਾਨ ਬਠਿੰਡਾ ਦੇ ਇੱਕ ਹੋਲਸੇਲਰ ਵਪਾਰੀ ਦੇ ਕਰਿੰਦੇ ਤੋਂ ਨਗਦੀ ਵਾਲਾ ਬੈਗ ਖੋਹ ਕੇ ਲੈ ਗਏ ਸਨ। ਜਿਸ ਵਿਚ 1 ਲੱਖ 80 ਹਜ਼ਾਰ ਰੁਪਏ ਸਨ।
ਇਸ ਮਾਮਲੇ ਵਿਚ ਅੱਜ ਪ੍ਰੈਸ ਕਾਨਫਰੰਸ਼ ਕਰਦਿਆ ਡੀ ਐਸ ਪੀ ਅਮਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਤਿੰਨਾਂ ਨੂੰ ਕਾਬੂ ਕਰ ਲਿਆ ਹੈ ਅਤੇ ਇਹਨਾਂ ਤੋਂ 1 ਲੱਖ 28 ਹਜ਼ਾਰ ਰੁਪਏ ਦੀ ਨਗਦੀ ਤੋਂ ਇਲਾਵਾ 11 ਗਰਾਮ ਚਿੱਟਾ ਵੀ ਬਰਾਮਦ ਕੀਤਾ ਹੈ। ਕਾਬੂ ਕੀਤੇ ਗਏ ਨੌਜਵਾਨਾਂ ਦੀ ਪਹਿਚਾਣ ਗੁਰਸੇਵਕ ਸਿੰਘ, ਸੁਖਵਿੰਦਰ ਸਿੰਘ, ਮਨਜੀਤ ਸਿੰਘ ਉਰਫ਼ ਚਿੜੀ ਬਾਬਾ ਵਜੋਂ ਹੋਈ ਹੈ।
ਇਹਨਾਂ ਵਿਅਕਤੀਆਂ ਨੂੰ ਲੁੱਟ ਦੀ ਵਾਰਦਾਤ ਤੋਂ ਬਾਅਦ ਅੰਜਾਮ ਦੇਣ ਵਾਲੇ ਰਾਜ ਕੁਮਾਰ ਨੂੰ ਵੀ ਪੁਲਿਸ ਨੇ ਕਾਬੂ ਕਰ ਲਿਆ ਹੈ। ਡੀ ਐਸ ਪੀ ਅਨੁਸਾਰ ਇਹ ਨੌਜਵਾਨ ਚਿੱਟਾ ਪੀਣ ਦੇ ਆਦੀ ਹਨ ਅਤੇ ਚਿੱਟੇ ਦੇ ਲਈ ਹੀ ਇਹਨਾਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ। ਇਹਨਾਂ ਨੇ ਲੁੱਟ ਦੀ ਰਕਮ 'ਚੋਂ ਹੀ ਚਿੱਟਾ ਵੀ ਖਰੀਦਿਆ ਸੀ। ਪੁਲਿਸ ਇਸ ਮਾਮਲੇ ਦੀ ਹੋਰ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਇਹ ਚਿੱਟਾ ਕਿਸ ਤੋਂ ਖਰੀਦ ਦੇ ਸਨ ਉਹਨਾਂ ਵਿਅਕਤੀਆਂ ਨੂੰ ਵੀ ਕਾਬੂ ਕੀਤਾ ਜਾਵੇਗਾ। ਫਿਲਹਾਲ ਪੁਲਿਸ ਨੇ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਤਿੰਨ ਨੌਜਵਾਨਾਂ ਅਤੇ ਉਹਨਾਂ ਨੂੰ ਪਨਾਹ ਦੇਣ ਵਾਲੇ ਵਿਅਕਤੀ ਨੂੰ ਕਾਬੂ ਕਰ ਲਿਆ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।