ਕੁਨਾਲ ਧੂੜੀਆ
ਸ੍ਰੀ ਮੁਕਤਸਰ ਸਾਹਿਬ 'ਚ ਪੁਲਿਸ ਵੱਲੋਂ ਵਿੱਢੀ ਮੁਹਿੰਮ ਤਹਿਤ ਵੱਖ- ਵੱਖ ਗੈਂਗਸਟਰ ਗਰੁੱਪਾਂ ਨਾਲ ਜੁੜੇ ਹੋਏ ਵਿਅਕਤੀਆਂ ਨੂੰ ਕਾਬੂ ਕੀਤਾ ਜਾ ਰਿਹਾ ਹੈ। ਪੁਲਿਸ ਨੇ ਜ਼ਿਲੇ ਦੀ ਮੰਡੀ ਕਿੱਲਿਆਂਵਾਲੀ ਅਤੇ ਡੱਬਵਾਲੀ ਦੇ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਲੰਬੀ ਦੇ ਵਿੱਚ ਦਰਜ ਇੱਕ ਤਿੱਨ ਸੌ ਸੱਤ ਦੇ ਮਾਮਲੇ ਤਹਿਤ ਰਮਨਪ੍ਰੀਤ ਸਿੰਘ ਉਰਫ ਰਮਨਾ ਪੁੱਤਰ ਅਮਰਜੀਤ ਸਿੰਘ ਵਾਸੀ ਕਿੱਲਿਆਂਵਾਲੀ ਅਤੇ ਨਿਖਿਲ ਚਾਵਲਾ ਪੁੱਤਰ ਬਿੱਟੂ ਚਾਵਲਾ ਵਾਸੀ ਡੱਬਵਾਲੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਪੁਲਿਸ ਤੋਂ ਪ੍ਰਾਪਤ ਸੂਚਨਾ ਦੇ ਅਨੁਸਾਰ ਇਨ੍ਹਾਂ 'ਚੋਂ ਕਥਿਤ ਦੋਸ਼ੀ ਨਿਖਿਲ ਚਾਵਲਾ ਗੈਂਗਸਟਰ ਗੋਲਡੀ ਬਰਾੜ ਦਾ ਸਾਥੀ ਹੈ। ਪੁਲਿਸ ਅਨੁਸਾਰ ਇਸ ਦੇ ਖਿਲਾਫ ਪਹਿਲਾਂ ਵੀ ਇੱਕ ਮਾਮਲਾ ਥਾਣਾ ਡੱਬਵਾਲੀ ਵਿਖੇ ਅਤੇ ਇੱਕ ਹੋਰ ਮਾਮਲਾ ਐੱਨਡੀਪੀਐੱਸ ਐਕਟ ਤਹਿਤ ਜ਼ਿਲਾ ਤਰਨਤਾਰਨ ਵਿਖੇ ਵੀ ਰਜਿਸਟਰਡ ਹੈ। ਇਨ੍ਹਾਂ 'ਤੇ ਹੋਰ ਕਿੰਨੇ ਮਾਮਲੇ ਰਜਿਸਟਰਡ ਹਨ ਇਸ ਸਬੰਧੀ ਵੀ ਪੁਲਿਸ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਫਿਲਹਾਲ ਰਮਨਪ੍ਰੀਤ ਸਿੰਘ ਉਰਫ਼ ਰਮਨਾ ਅਤੇ ਨਿਖਲ ਚਾਵਲਾਂ ਜੋ ਕਿ ਦੋ ਦਿਨ ਦੇ ਰਿਮਾਂਡ 'ਤੇ ਹਨ ਉਨ੍ਹਾਂ ਤੋਂ ਪੁਲਸ ਹੋਰ ਪੁੱਛਗਿੱਛ ਕਰ ਰਹੀ ਹੈ। ਪੁਲਿਸ ਅਧਿਕਾਰੀਆਂ ਨਾਲ ਇਨ੍ਹਾਂ ਤੋਂ ਪੁੱਛਗਿੱਛ ਦੌਰਾਨ ਹੋਰ ਖੁਲਾਸੇ ਹੋਣ ਦੀ ਆਸ ਹੈ।
Published by:rupinderkaursab
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Gangster, Muktsar, Punjab