ਕੁਨਾਲ ਧੂੜੀਆ
ਸ੍ਰੀ ਮੁਕਤਸਰ ਸਾਹਿਬ ਦੇ ਭਾਈ ਮਹਾਂ ਸਿੰਘ ਹਾਲ ਵਿਖੇ ਕਿਸਾਨ ਤੇ ਵਿਦਿਆਰਥੀਆ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਦੱਸਿਆ ਕਿ ਬੀਤੇ ਦਿਨੀਂ ਸਰਕਾਰੀ ਕਾਲਜ ਦੇ ਵਿਦਿਆਰਥੀਆਂ ਵੱਲੋਂ ਆਪਣੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰਨ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵੱਲੋਂ ਵਿਦਿਆਰਥੀਆਂ 'ਤੇ ਅਤੇ ਨਾਲ ਕੁਝ ਕਿਸਾਨ ਆਗੂਆਂ 'ਤੇ ਮਾਮਲਾ ਦਰਜ ਕੀਤਾ ਗਿਆ ਸੀ।
ਇਸ ਤੋਂ ਬਾਅਦ ਕਿਸਾਨ ਆਗੂਆਂ ਅਤੇ ਵਿਦਿਆਰਥੀਆਂ ਵੱਲੋਂ ਐੱਸਐੱਸਪੀ ਨੂੰ ਮੰਗ ਪੱਤਰ ਦੇਣ ਤੋਂ ਬਾਅਦ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਗਿਆ ਸੀ ਕਿ ਉਨ੍ਹਾਂ ਉੱਤੇ ਕੀਤੇ ਗਏ ਪਰਚੇ ਨੂੰ ਜਲਦ ਰੱਦ ਕੀਤਾ ਜਾਵੇਗਾ। ਪਰ ਪੰਦਰਾਂ ਤੋਂ ਵੀਹ ਦਿਨ ਬੀਤਣ ਤੋਂ ਬਾਅਦ ਇਸ ਦਾ ਕੋਈ ਹੱਲ ਨਹੀਂ ਕੀਤਾ ਗਿਆ। ਜਿਸ ਦੇ ਰੋਸ ਵਜੋਂ ਅੱਜ ਕਿਸਾਨਾਂ ਅਤੇ ਵਿਦਿਆਰਥੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਜਲਦ ਤੋਂ ਜਲਦ ਕਿਸਾਨਾਂ ਅਤੇ ਵਿਦਿਆਰਥੀਆਂ 'ਤੇ ਹੋਏ ਮਾਮਲੇ ਦਰਜ ਨੂੰ ਰੱਦ ਕੀਤਾ ਜਾਵੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।