ਅਸ਼ਫ਼ਾਕ ਢੁੱਡੀ
ਸ੍ਰੀ ਮੁਕਤਸਰ ਸਾਹਿਬ: ਵਿਧਾਇਕ ਰਾਜਾ ਵੜਿੰਗ ਦੀ ਰਿਹਾਇਸ਼ ਦੇ ਬਾਹਰ ਅਧਿਆਪਕਾਂ ਨੇ ਰੋਸ ਪ੍ਰਦਰਸ਼ਨ ਕੀਤਾ। ਇਹ ਅਧਿਆਪਕ ਨਵੀਂ ਪੈਨਸ਼ਨ ਸਕੀਮ ਬੰਦ ਕਰਨ ਅਤੇ ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਮੰਗ ਕਰ ਰਹੇ ਸਨ। ਕੋਠੀ ਦੇ ਬਾਹਰ ਧਰਨਾ ਦੇ ਰਹੇ ਅਧਿਆਪਕਾਂ 'ਚ ਹੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਆਪ ਆ ਕੇ ਬੈਠ ਗਏ। ਉਨ੍ਹਾਂ ਕਿਹਾ ਕਿ ਅਧਿਆਪਕ ਉਨ੍ਹਾਂ ਨੂੰ ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦੇਣ ਤਾਂ ਜੋ ਸਰਕਾਰ ਤੱਕ ਮੰਗ ਪਹੁੰਚਾ ਸਕਣ।
ਅਧਿਆਪਕ ਆਗੂਆਂ ਕਿਹਾ ਕਿ ਨਵੀ ਪੈਨਸ਼ਨ ਸਕੀਮ ਉਨ੍ਹਾਂ ਨੂੰ ਬਿਲਕੁਲ ਪ੍ਰਵਾਨ ਨਹੀਂ ਅਤੇ ਇਸ ਨਾਲ ਉਨ੍ਹਾਂ ਦਾ ਵੱਡਾ ਆਰਥਿਕ ਨੁਕਸਾਨ ਹੋ ਰਿਹਾ। ਆਗੂਆਂ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਉਨ੍ਹਾਂ ਨੂੰ ਜਾਣ-ਬੁੱਝ ਕੇ ਲਾਰੇ ਲਾ ਰਹੇ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਚੋਣਾਂ ਸਮੇਂ ਸਰਕਾਰ ਨੇ ਉਨ੍ਹਾਂ ਨਾਲ ਵਾਅਦੇ ਕੀਤੇ ਸਨ ਪਰੰਤੂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ ਹੈ।
ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ਦੀ ਕੈਪਟਨ ਸਰਕਾਰ ਉਨ੍ਹਾਂ ਦੀ ਪੁਰਾਣੀ ਪੈਨਸ਼ਨ ਨੂੰ ਬਹਾਲ ਨਹੀਂ ਕਰਦੀ ਤਾਂ ਇਸਦਾ ਖਮਿਆਜ਼ਾ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਭੁਗਤਣਾ ਪਵੇਗਾ।
ਧਰਨੇ ਦੌਰਾਨ ਉਦੋਂ ਹੋਰ ਮੋੜ ਆ ਗਿਆ ਜਦੋਂ ਨਾਹਰੇਬਾਜ਼ੀ ਕਰਦੇ ਧਰਨਾ ਲਾ ਕੇ ਬੈਠੇ ਅਧਿਆਪਕਾਂ ਵਿਚਕਾਰ ਹੀ ਵਿਧਾਇਕ ਰਾਜਾ ਵੜਿੰਗ ਆ ਕੇ ਬੈਠ ਗਏ। ਉਨ੍ਹਾਂ ਇਸ ਮੌਕੇ ਅਧਿਆਪਕਾਂ ਨਾਲ ਮੰਗਾਂ ਸਬੰਧੀ ਗੱਲਬਾਤ ਕੀਤੀ। ਵਿਧਾਇਕ ਨੇ ਅਧਿਆਪਕਾਂ ਨੂੰ ਭਰੋਸਾ ਦਿਵਾਇਆ ਕਿ ਉਹ ਉਨ੍ਹਾਂ ਦੀਆਂ ਮੰਗਾਂ ਹੱਲ ਕਰਵਾਉਣ ਦਾ ਯਤਨ ਕਰਨਗੇ ਪਰੰਤੂ ਉਹ ਇਸ ਸਬੰਧੀ ਵਿਸਤਾਰ ਨਾਲ ਉਨ੍ਹਾਂ ਨੂੰ ਲਿਖ ਕੇ ਦੇਣ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amarinder Raja Warring, Captain Amarinder Singh, Muktsar, Pension, Protest, Protest march, Punjab government