Home /punjab /

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਗੁਰਪੁਰਬ ਸਬੰਧੀ ਧਾਰਮਕ ਸਮਾਗਮ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਗੁਰਪੁਰਬ ਸਬੰਧੀ ਧਾਰਮਕ ਸਮਾਗਮ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਗੁਰਪੁਰਬ ਸਬੰਧੀ ਧਾਰਮਿਕ ਸਮਾਗਮ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਗੁਰਪੁਰਬ ਸਬੰਧੀ ਧਾਰਮਿਕ ਸਮਾਗਮ

ਪਹਿਲੇ ਦਿਨ ਰਾਤ ਨੂੰ ਦੀਵਾਨ ਸਜਾਏ ਗਏ ਅਤੇ ਦੂਸਰੇ ਦਿਨ ਸ੍ਰੀ ਗੁਰੂ ਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਪ੍ਰਸਿੱਧ ਕਥਾ ਵਾਚਕ ਭਾਈ ਸ਼ਹਿਬ ਭਾਈ ਮਾਨ ਸਿੰਘ ਵਲੋਂ ਗੁਰ ਸ਼ਹਿਬ ਦੇ ਜੀਵਨ ਅਤੇ ਉਣਾ ਵਲੋਂ ਦਿੱਤੀ ਗਈ ਸ਼ਹੀਦੀ 'ਤੇ ਕਥਾ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਗੁਰੂ ਸਾਹਿਬ ਦੇ ਪਾਏ ਪੂਰਨਿਆਂ 'ਤੇ ਚਲਣ ਲਈ ਪ੍ਰੇਰਿਤ ਕੀਤਾ।

ਹੋਰ ਪੜ੍ਹੋ ...
 • Share this:
  ਕੁਨਾਲ ਧੂੜੀਆ

  ਸ਼੍ਰੀ ਮੁਕਤਸਰ ਸਾਹਿਬ: ਸਿੱਖਾਂ ਦੇ ਨੋਵੇ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਫਤਹਿਪੁਰ ਮਨੀਆਂ ਵਾਲਾ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਦੋ ਰੋਜ਼ਾ ਇਕ ਵਸੇਸ਼ ਧਾਰਮਿਕ ਸਮਾਗਮ ਕਰਵਾਇਆ। ਜਿਸ ਵਿਚ ਪਹਿਲੇ ਦਿਨ ਰਾਤ ਨੂੰ ਦੀਵਾਨ ਸਜਾਏ ਗਏ ਅਤੇ ਦੂਸਰੇ ਦਿਨ ਸ੍ਰੀ ਗੁਰੂ ਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਪ੍ਰਸਿੱਧ ਕਥਾ ਵਾਚਕ ਭਾਈ ਸ਼ਹਿਬ ਭਾਈ ਮਾਨ ਸਿੰਘ ਵਲੋਂ ਗੁਰ ਸ਼ਹਿਬ ਦੇ ਜੀਵਨ ਅਤੇ ਉਣਾ ਵਲੋਂ ਦਿੱਤੀ ਗਈ ਸ਼ਹੀਦੀ 'ਤੇ ਕਥਾ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਗੁਰੂ ਸਾਹਿਬ ਦੇ ਪਾਏ ਪੂਰਨਿਆਂ 'ਤੇ ਚਲਣ ਲਈ ਪ੍ਰੇਰਿਤ ਕੀਤਾ।

  ਇਸ ਮੌਕੇ ਰਾਗੀ ਢਾਡੀ ਸਿੰਘਾਂ ਵਲੋਂ ਗੁਰੂ ਸਾਹਿਬ ਦੇ ਜੀਵਨ 'ਤੇ ਚਾਨਣਾ ਪਾਇਆ । ਇਸ ਮੌਕੇ ਭਾਈ ਮਾਨ ਸਿੰਘ ਅਤੇ ਪ੍ਰਬੰਧਕਾਂ ਨੇ ਦੱਸਿਆ ਕਿ ਗੁਰੂ ਸਾਹਿਬ ਦੇ 400 ਸਾਲਾਂ ਦਿਵਸ ਨੂੰ ਲੈ ਕੇ ਪਹਿਲਾਂ ਪ੍ਰੋਗਰਾਮ ਉਲੀਕਿਆ ਗਿਆ ਸੀ ਪਰ ਕਰੋਨਾ ਮਹਾਮਾਰੀ ਦੇ ਚਲਦੇ ਇਹ ਪ੍ਰੋਗਰਾਮ ਨਹੀਂ ਹੋ ਪਾਇਆ ਸੀ ਹੁਣ ਪਰਮਾਤਮਾ ਦੀ ਕ੍ਰਿਪਾ ਨਾਲ ਇਹ ਧਾਰਮਿਕ ਸਮਾਗਮ ਕਰਵਾਉਣ ਦਾ ਸੁਭਾਗ ਪ੍ਰਾਪਤ ਹੋਇਆ ਜਿਸ ਵਿਚ ਪ੍ਰਸਿੱਧ ਕਥਾ ਵਾਚਕ ਭਾਈ ਮਾਨ ਸਿੰਘ ਤੋਂ ਇਲਾਵਾ ਢਾਡੀ ਸਿੰਘਾਂ ਨੇ ਸ਼ਿਰਕਤ ਕੀਤੀ ਜਿਨਾਂ ਨੇ ਸੰਗਤਾਂ ਨੂੰ ਗੁਰਬਾਣੀਂ ਨਾਲ ਜੋੜਿਆ ਅਤੇ ਗੁਰੂ ਸ਼ਹਿਬ ਦੇ ਪਾਏ ਪੂਰਨਿਆਂ 'ਤੇ ਚੱਲਣ ਲਈ ਪ੍ਰੇਰਿਤ ਕੀਤਾ । ਇਸ ਮੌਕੇ ਸੰਗਤਾਂ ਲਈ ਅਟੁੱਟ ਲੰਗਰ ਵਰਤਾਇਆ ਗਿਆ।
  Published by:Amelia Punjabi
  First published:

  Tags: Muktsar, News, Punjab, Religion, Sikhism

  ਅਗਲੀ ਖਬਰ