ਕੁਨਾਲ ਧੂੜੀਆ
ਅੱਜ ਪੂਰਨਮਾਸ਼ੀ ਦੇ ਪਵਿੱਤਰ ਦਿਹਾੜੇ ਅਤੇ ਭਗਤ ਕਬੀਰ ਜੀ ਦੀ ਜਯੰਤੀ ਮੌਕੇ ਇਕ ਧਾਰਮਿਕ ਸਮਾਗਮ ਪਿੰਡ ਦਾਨੇਵਾਲਾ ਦੇ ਗੁਰੂਦੁਆਰਾ ਸ੍ਰੀ ਚਰਨਕਮਲ ਭੋਰਾ ਸ਼ਹਿਬ ਵਿਖੇ ਕਰਵਾਏ ਗਏ। ਜਿਥੇ ਇਲਾਕੇ ਭਰ ਦੀਆ ਸੰਗਤਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਰਾਗੀ ਜੱਥਿਆ ਅਤੇ ਕਥਾ ਵਾਚਕਾ ਵਲੋਂ ਭਗਤ ਕਬੀਰ ਜੀ ਦੇ ਜਨਮ ਦਿਹਾੜੇ 'ਤੇ ਉਨ੍ਹਾਂ ਦੇ ਜੀਵਨ 'ਤੇ ਚਾਨਣਾ ਪਾਉਂਦੇ ਹੋਏ ਗੁਰਬਾਣੀ ਨਾਲ ਜੁੜਨ ਅਤੇ ਵਹਿਮਾਂ ਭਰਮਾਂ ਨੂੰ ਛੱਡ ਕੇ ਗੁਰਬਾਣੀ ਦੇ ਬਚਨਾਂ 'ਤੇ ਚੱਲਣ ਲਈ ਪ੍ਰੇਰਿਤ ਕੀਤਾ ਅਤੇ ਕਬੀਰ ਜੀ ਦੇ ਜਯੰਤੀ ਨੂੰ ਸਮਰਪਿਤ ਵਾਤਾਵਰਨ ਨੂੰ ਹਰਿਆਲਾ ਭਰਿਆ ਬਣਾਉਣ ਲਈ ਹਰ ਇਕ ਨੂੰ ਪੌਦੇ ਲਾਉਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਬਾਬਾ ਬਲਜੀਤ ਸਿੰਘ ਨੇ ਇਸ ਧਰਮਿਕ ਸਮਾਗਮ ਬਾਰੇ ਜਾਣਕਾਰੀ ਦਿਦੇ ਦੱਸਿਆ ਕਿ ਅੱਜ ਸ਼੍ਰੋਮਣੀ ਭਗਤ ਕਬੀਰ ਜੀ ਦੇ ਜਨਮ ਦਿਹਾੜੇ ਨੂੰ ਅਤੇ ਪੂਰਨਮਾਸ਼ੀ ਦੇ ਦਿਨ ਧਾਰਮਿਕ ਸਮਾਗਮ ਦਾ ਆਜੋਜਨ ਕੀਤਾ ਗਿਆ। ਉਨ੍ਹਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨ ਅਤੇ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।