Home /punjab /

ਮੀਂਹ ਦੇ ਪਾਣੀ ਨਾਲ ਫੈਲਣ ਵਾਲੀਆਂ ਬਿਮਾਰੀਆਂ ਤੋਂ ਕਿਵੇਂ ਕਰਿਏ ਬਚਾਅ, ਦੇਖੋ ਰਿਪੋਰਟ

ਮੀਂਹ ਦੇ ਪਾਣੀ ਨਾਲ ਫੈਲਣ ਵਾਲੀਆਂ ਬਿਮਾਰੀਆਂ ਤੋਂ ਕਿਵੇਂ ਕਰਿਏ ਬਚਾਅ, ਦੇਖੋ ਰਿਪੋਰਟ

X
ਮੀਂਹ

ਮੀਂਹ ਦੇ ਪਾਣੀਆਂ ਨਾਲ ਫੈਲਣ ਵਾਲੀਆਂ ਬਿਮਾਰੀਆਂ ਤੋਂ ਕਿਵੇਂ ਬਚਿਆ ਜਾ ਸਕਦਾ ਹੈ, ਦੇਖੋ  

ਸ੍ਰੀ ਮੁਕਤਸਰ ਸਾਹਿਬ ਅਤੇ ਆਸ ਪਾਸ ਦੇ ਖੇਤਰਾਂ ਦੇ ਵਿੱਚ ਮੀਂਹ ਦੇ ਕਾਰਨ ਬੀਤੇ ਦਿਨਾਂ 'ਚ ਬਹੁਤ ਨੁਕਸਾਨ ਹੋਇਆ ਹੈ। ਮੀਂਹ ਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪਿੰਡਾਂ ਅਤੇ ਸ਼ਹਿਰ ਦੇ ਨੀਵੇਂ ਖੇਤਰਾਂ 'ਚ ਪਾਣੀ ਭਰ ਗਿਆ। ਜਿੱਥੇ ਪ੍ਰਸ਼ਾਸਨ ਵਲੋਂ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਕੀਤੇ ਜਾ ਰਹੇ ਹਨ ਉਥੇ ਹੀ ਮੀਂਹ ਦਾ ਪਾਣੀ ਬਿਮਾਰੀਆਂ ਦਾ ਕਾਰਨ ਨਾ ਬਣੇ ਇਸ ਲਈ ਪ੍ਰਸ਼ਾਸਨ ਦੀਆਂ ਹਦਾਇਤਾਂ ਅਨੁਸਾਰ ਸਿਹਤ ਵਿਭਾਗ ਵੀ ਪੂਰੀ ਤਰ੍ਹਾਂ ਹਰਕਤ ਵਿੱਚ ਆ ਗਿਆ ਹੈ।

ਹੋਰ ਪੜ੍ਹੋ ...
  • Share this:

ਕੁਨਾਲ ਧੂੜੀਆ

ਸ੍ਰੀ ਮੁਕਤਸਰ ਸਾਹਿਬ ਅਤੇ ਆਸ ਪਾਸ ਦੇ ਖੇਤਰਾਂ ਦੇ ਵਿੱਚ ਮੀਂਹ ਦੇ ਕਾਰਨ ਬੀਤੇ ਦਿਨਾਂ 'ਚ ਬਹੁਤ ਨੁਕਸਾਨ ਹੋਇਆ ਹੈ। ਮੀਂਹ ਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪਿੰਡਾਂ ਅਤੇ ਸ਼ਹਿਰ ਦੇ ਨੀਵੇਂ ਖੇਤਰਾਂ 'ਚ ਪਾਣੀ ਭਰ ਗਿਆ। ਜਿੱਥੇ ਪ੍ਰਸ਼ਾਸਨ ਵਲੋਂ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਕੀਤੇ ਜਾ ਰਹੇ ਹਨ ਉਥੇ ਹੀ ਮੀਂਹ ਦਾ ਪਾਣੀ ਬਿਮਾਰੀਆਂ ਦਾ ਕਾਰਨ ਨਾ ਬਣੇ ਇਸ ਲਈ ਪ੍ਰਸ਼ਾਸਨ ਦੀਆਂ ਹਦਾਇਤਾਂ ਅਨੁਸਾਰ ਸਿਹਤ ਵਿਭਾਗ ਵੀ ਪੂਰੀ ਤਰ੍ਹਾਂ ਹਰਕਤ ਵਿੱਚ ਆ ਗਿਆ ਹੈ।

ਸਿਹਤ ਵਿਭਾਗ ਵੱਲੋਂ ਮੀਂਹ ਦੇ ਪਾਣੀ ਨਾਲ ਫੈਲਣ ਵਾਲੀਆਂ ਬਿਮਾਰੀਆਂ ਦੇ ਬਚਾਅ ਦੇ ਲਈ ਵਿਸ਼ੇਸ਼ ਡਾਕਟਰਾਂ ਦੀ ਇਕ ਮੀਟਿੰਗ ਲਈ ਗਈ। ਜਿਸ ਵਿਚ ਉਨ੍ਹਾਂ ਨੂੰ ਇਸ ਸੰਬੰਧੀ ਜਾਣਕਾਰੀ ਦਿੱਤੀ ਗਈ ਇਸ ਤੋਂ ਇਲਾਵਾ ਸਿਹਤ ਵਿਭਾਗ ਦੇ ਵਰਕਰਾਂ ਨੇ ਵੀ ਇਸ ਮੀਟਿੰਗ ਵਿੱਚ ਹਿੱਸਾ ਲਿਆ। ਇਸ ਦੌਰਾਨ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਗਈ ਕਿ ਕਿਸ ਤਰ੍ਹਾਂ ਮੀਂਹ ਦੇ ਪਾਣੀ ਦੀ ਜਿਥੇ ਨਿਕਾਸੀ ਨਹੀਂ ਹੋਈ ਉਨ੍ਹਾਂ ਪਿੰਡਾਂ ਦੇ ਵਿਚ ਸਿਹਤ ਵਿਭਾਗ ਵੱਲੋਂ ਪ੍ਰਬੰਧ ਕੀਤੇ ਜਾਣਗੇ ਅਤੇ ਖੜ੍ਹੇ ਹੋਏ ਪਾਣੀ ਉੱਤੇ ਸਮੇਂ ਸਮੇਂ ਦਵਾਈ ਦਾ ਛਿੜਕਾਅ ਕੀਤਾ ਜਾਵੇਗਾ ਤਾਂ ਜੋ ਆਉਣ ਵਾਲੇ ਸਮੇਂ 'ਚ ਮੱਖੀ, ਮੱਛਰ ਆਦਿ ਉੱਥੇ ਪੈਦਾ ਹੋ ਕੇ ਬੀਮਾਰੀਆਂ ਦਾ ਕਾਰਨ ਨਾ ਬਣਨ। ਇਸ ਸੰਬੰਧ ਵਿਚ ਸਿਹਤ ਵਿਭਾਗ ਵੱਲੋਂ ਹੁਣੇ ਤੋਂ ਹੀ ਕਮਰਕੱਸਾ ਕਰ ਲਿਆ ਗਿਆ ਹੈ।

Published by:rupinderkaursab
First published:

Tags: AAP, AAP Punjab, Muktsar, Rain