ਕੁਨਾਲ ਧੂੜੀਆ
ਸ੍ਰੀ ਮੁਕਤਸਰ ਸਾਹਿਬ ਦੇ ਇੱਕ ਨਿੱਜੀ ਨਰਸਿੰਗ ਕਾਲਜ ਵਿਚ ਬੀ ਐਸ ਸੀ ਨਰਸਿੰਗ ਦੇ ਪਹਿਲੇ ਸਾਲ ਦੀ ਪੜ੍ਹਾਈ ਕਰ ਰਹੇ ਕਸ਼ਮੀਰੀ ਵਿਦਿਆਰਥੀਆਂ ਨੇ ਕੱਲ੍ਹ ਦੇਰ ਸ਼ਾਮ ਕਾਲਜ ਦੇ ਗੇਟ ਵਿੱਚ ਨਾਅਰੇਬਾਜ਼ੀ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ। ਕਾਲਜ ਦੇ ਕਸ਼ਮੀਰੀ ਵਿਦਿਆਰਥੀਆਂ ਨੇ ਕਥਿਤ ਤੌਰ 'ਤੇ ਕਾਲਜ ਦੇ ਪ੍ਰਬੰਧਕਾਂ 'ਤੇ ਦੋਸ਼ ਲਾਏ ਕਿ ਕਾਲਜ ਦੇ ਪ੍ਰਿੰਸੀਪਲ ਵੱਲੋਂ ਉਨ੍ਹਾਂ ਨੂੰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਇਨ੍ਹਾਂ ਵਿਦਿਆਰਥੀਆਂ ਨੇ ਕਿਹਾ ਕਿ ਉਹ ਕਸ਼ਮੀਰ ਵਿਖੇ ਈਦ ਦੇ ਤਿਉਹਾਰ ਦੌਰਾਨ ਗਏ ਸਨ, ਪਰ ਜਦ ਹੁਣ ਵਾਪਸ ਆਏ ਹਨ ਤਾਂ ਉਨ੍ਹਾਂ ਨੂੰ ਕਾਲਜ ਪ੍ਰਿੰਸੀਪਲ ਮਾਨਸਿਕ ਪ੍ਰੇਸ਼ਾਨ ਕਰ ਰਹੀ ਹੈ ਅਤੇ ਉਨ੍ਹਾਂ ਤੋਂ ਵੱਡੀ ਰਕਮ ਦੇ ਰੂਪ ਦੇ ਵਿੱਚ ਜੁਰਮਾਨੇ ਦੀ ਮੰਗ ਕੀਤੀ ਜਾ ਰਹੀ ਹੈ।
ਇਨ੍ਹਾਂ ਵਿਦਿਆਰਥੀਆਂ ਅਨੁਸਾਰ ਉਨ੍ਹਾਂ ਨੂੰ ਅੱਜ ਕਾਲਜ ਵਿੱਚੋਂ ਕੱਢ ਦਿੱਤਾ ਗਿਆ ਅਤੇ ਹੋਸਟਲ ਅਤੇ ਮੈੱਸ ਦੇ ਵਿੱਚ ਨਹੀ ਜਾਣ ਦਿੱਤਾ ਗਿਆ। ਉਧਰ ਦੂਜੇ ਪਾਸੇ ਕਾਲਜ ਪ੍ਰਿੰਸੀਪਲ ਜਸਵੀਰ ਕੌਰ ਦਾ ਕਹਿਣਾ ਹੈ ਕਿ ਇਹ ਉਹ ਵਿਦਿਆਰਥੀ ਹਨ ਜੋ ਕਰੀਬ ਇੱਕ ਮਹੀਨਾ ਪਹਿਲਾਂ ਕਾਲਜ ਨੂੰ ਬਿਨਾਂ ਸੂਚਿਤ ਕੀਤੇ ਚਲੇ ਗਏ ਸਨ ਅਤੇ ਅਜਿਹੇ ਵਿੱਚ ਕਾਲਜ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਇਨ੍ਹਾਂ ਵਿਦਿਆਰਥੀਆਂ ਤੋਂ ਪੁੱਛ ਗਿੱਛ ਕਰੇ।
ਇਨ੍ਹਾਂ ਵਿਦਿਆਰਥੀਆਂ ਨੂੰ ਨਾ ਤਾਂ ਮੈੱਸ ਨਾ ਹੋਸਟਲ ਅਤੇ ਨਾ ਹੀ ਕਾਲਜ ਚੋਂ ਜਾਣ ਲਈ ਕਿਹਾ ਗਿਆ ਹੈ। ਬਲਕਿ ਸਿਰਫ ਇਹ ਗੱਲ ਕਹੀ ਗਈ ਹੈ ਕਿ ਇਹ ਆਪਣੇ ਮਾਪਿਆਂ ਨੂੰ ਬੁਲਾਉਣ ਤਾਂ ਜੋ ਇਸ ਸਬੰਧੀ ਉਨ੍ਹਾਂ ਦੇ ਮਾਪਿਆਂ ਨੂੰ ਸੂਚਿਤ ਕੀਤਾ ਜਾ ਸਕੇ, ਪਰ ਇਹ ਵਿਦਿਆਰਥੀ ਬੇਵਜ੍ਹਾ ਹੀ ਇਸ ਨੂੰ ਮੁੱਦਾ ਬਣਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਾਲਜ ਦੇ ਇਹ ਵਿਦਿਆਰਥੀ ਜੋ ਬਿਨਾਂ ਕਾਲਜ ਨੂੰ ਸੂਚਿਤ ਕੀਤੇ ਇੱਕ ਮਹੀਨਾ ਤੱਕ ਕਾਲਜ ਤੋਂ ਪਾਸੇ ਰਹੇ ਹਨ ਤਾਂ ਇਸ ਸਬੰਧੀ ਜ਼ਿੰਮੇਵਾਰੀ ਕਾਲਜ ਦੀ ਬਣ ਜਾਂਦੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।