Home /punjab /

ਗੈਰ ਵਿੱਦਿਅਕ ਡਿਊਟੀਆਂ ਸਬੰਧੀ ਅਧਿਆਪਕ ਹੋਏ ਇੱਕਜੁੱਟ, ਦੇਖੋ ਪੂਰਾ ਮਾਮਲਾ

ਗੈਰ ਵਿੱਦਿਅਕ ਡਿਊਟੀਆਂ ਸਬੰਧੀ ਅਧਿਆਪਕ ਹੋਏ ਇੱਕਜੁੱਟ, ਦੇਖੋ ਪੂਰਾ ਮਾਮਲਾ

ਗੈਰ ਵਿੱਦਿਅਕ ਡਿਊਟੀਆਂ ਸਬੰਧੀ ਅਧਿਆਪਕ ਹੋਏ ਇੱਕਜੁੱਟ, ਦੇਖੋ ਪੂਰਾ ਮਾਮਲਾ

ਗੈਰ ਵਿੱਦਿਅਕ ਡਿਊਟੀਆਂ ਸਬੰਧੀ ਅਧਿਆਪਕ ਹੋਏ ਇੱਕਜੁੱਟ, ਦੇਖੋ ਪੂਰਾ ਮਾਮਲਾ

ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਵੱਲੋਂ ਲਗਾਈਆਂ ਗਈਆਂ ਅਧਿਆਪਕਾਂ ਦੀਆਂ ਗੈਰ ਵਿੱਦਿਅਕ ਡਿਊਟੀਆਂ ਖ਼ਿਲਾਫ਼ ਅਧਿਆਪਕਾਂ ਵੱਲੋਂ ਇਕੱਠੇ ਹੋ ਕੇ ਕੈਬਨਿਟ ਮੰਤਰੀ ਬਲਜੀਤ ਕੌਰ ਨੂੰ ਮਿਲਣ ਉਪਰੰਤ ਉਨ੍ਹਾਂ ਵੱਲੋਂ ਮਾਰਕ ਕੀਤੇ ਗਏ ਪੱਤਰ ਨੂੰ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਤੱਕ ਦਸਤੀ ਪਹੁੰਚਾਉਣ ਲਈ ਅਧਿਆਪਕਾਂ ਨੇ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਗੈਰ ਵਿੱਦਿਅਕ ਡਿਊਟੀਆਂ ਸਬੰਧੀ ਆਪਣੇ ਸਟੈਂਡ ਨੂੰ ਮੁੜ ਦੁਹਰਾਇਆ।

ਹੋਰ ਪੜ੍ਹੋ ...
  • Share this:

    ਕੁਨਾਲ ਧੂੜੀਆ

     

    ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਵੱਲੋਂ ਲਗਾਈਆਂ ਗਈਆਂ ਅਧਿਆਪਕਾਂ ਦੀਆਂ ਗੈਰ ਵਿੱਦਿਅਕ ਡਿਊਟੀਆਂ ਖ਼ਿਲਾਫ਼ ਅਧਿਆਪਕਾਂ ਵੱਲੋਂ ਇਕੱਠੇ ਹੋ ਕੇ ਕੈਬਨਿਟ ਮੰਤਰੀ ਬਲਜੀਤ ਕੌਰ ਨੂੰ ਮਿਲਣ ਉਪਰੰਤ ਉਨ੍ਹਾਂ ਵੱਲੋਂ ਮਾਰਕ ਕੀਤੇ ਗਏ ਪੱਤਰ ਨੂੰ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਤੱਕ ਦਸਤੀ ਪਹੁੰਚਾਉਣ ਲਈ ਅਧਿਆਪਕਾਂ ਨੇ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਗੈਰ ਵਿੱਦਿਅਕ ਡਿਊਟੀਆਂ ਸਬੰਧੀ ਆਪਣੇ ਸਟੈਂਡ ਨੂੰ ਮੁੜ ਦੁਹਰਾਇਆ।

    ਇਸ ਮੌਕੇ ਉਨ੍ਹਾਂ ਦੱਸਿਆ ਕਿ ਅੱਜ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਇੱਕ ਵਫ਼ਦ ਨੇ ਕੈਬਨਿਟ ਮੰਤਰੀ ਬਲਜੀਤ ਕੌਰ ਨੂੰ ਮੁੱਖ ਮੰਤਰੀ ਪੰਜਾਬ ਵੱਲੋਂ ਵਿਧਾਨ ਸਭਾ ਵਿੱਚ ਦਿੱਤੇ ਬਿਆਨ ਦੇ ਹਵਾਲੇ ਨਾਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪ੍ਰਸ਼ਾਸਨ ਵੱਲੋਂ ਲਗਾਈਆਂ ਗੈਰ ਵਿੱਦਿਅਕ ਡਿਊਟੀਆਂ ਬਾਰੇ ਧਿਆਨ ਵਿੱਚ ਲਿਆਂਦਾ ਅਤੇ ਇੰਨ੍ਹਾਂ ਡਿਊਟੀਆਂ ਤੋਂ ਛੁਟਕਾਰਾ ਦਿਵਾਉਣ ਦੀ ਮੰਗ ਕੀਤੀ।

    ਇਸ 'ਤੇ ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਇਹ ਪੱਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੂੰ ਮਾਰਕ ਕਰਦਿਆਂ ਅਗਲੇਰੀ ਕਾਰਵਾਈ ਲਈ ਲਿਖਿਆ ਹੈ। ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਇਕੱਠੇ ਹੋਏ ਅਧਿਆਪਕਾਂ ਨੇ ਅੱਜ ਡਿਪਟੀ ਕਮਿਸ਼ਨਰ ਦੀ ਅਣਹੋਂਦ ਵਿੱਚ ਸਵਰਨਜੀਤ ਕੌਰ ਐੱਸ ਡੀ ਐੱਮ ਸ੍ਰੀ ਮੁਕਤਸਰ ਸਾਹਿਬ ਨੂੰ ਇਹ ਪੱਤਰ ਸੌਂਪਦਿਆਂ ਗੈਰ ਵਿੱਦਿਅਕ ਡਿਊਟੀਆਂ ਸਬੰਧਤ ਜੱਥੇਬੰਦੀ ਦੇ ਸਟੈਂਡ ਨੂੰ ਦੁਹਰਾਇਆ। ਇਸ 'ਤੇ ਐੱਸਡੀਐੱਮ ਸਵਰਨਜੀਤ ਕੌਰ ਵੱਲੋਂ ਪੱਤਰ ਡਿਪਟੀ ਕਮਿਸ਼ਨਰ ਤੱਕ ਪਹੁੰਚਾਉਣ ਦਾ ਵਿਸ਼ਵਾਸ ਦਵਾਇਆ। ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਆਗੂਆਂ ਨੇ ਗਿੱਦੜਬਾਹਾ ਪ੍ਰਸ਼ਾਸਨ ਵੱਲੋਂ ਅਧਿਆਪਕਾਂ ਨੂੰ ਕਰਵਾਏ ਜਾਣ ਵਾਲੇ ਫੋਨਾਂ ਨੂੰ ਬੰਦ ਕੀਤੇ ਜਾਣ ਦੀ ਮੰਗ ਕੀਤੀ ਤਾਂ ਜੋ ਅਧਿਆਪਕ ਆਪਣੀ ਸਕੂਲ ਦੀ ਡਿਊਟੀ ਨੂੰ ਚਿੰਤਾ ਮੁਕਤ ਹੋ ਕੇ ਕਰ ਸਕਣ।

    Published by:rupinderkaursab
    First published:

    Tags: Muktsar, Punjab