ਕੁਨਾਲ ਧੂੜੀਆ
ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਪ੍ਰਯਾਗਰਾਜ ਦੇ ਪੁਲਿਸ ਪ੍ਰਸ਼ਾਸਨ ਵੱਲੋਂ ਕੁੱਲ ਹਿੰਦ ਕਿਸਾਨ ਮਜ਼ਦੂਰ ਸਭਾ ਦੇ ਕੌਮੀ ਜਨਰਲ ਸਕੱਤਰ ਡਾ ਅਸ਼ੀਸ਼ ਮਿੱਤਲ 'ਤੇ ਪਾਏ ਝੂਠੇ ਕੇਸ ਰੱਦ ਕਰਾਉਣ ਲਈ ਅੱਜ ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਵੱਲੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਕੇਂਦਰੀ ਸਰਕਾਰ ਜਮਹੂਰੀ ਹੱਕਾਂ ਲਈ ਲੜਦੇ ਲੋਕਾਂ ਨੂੰ ਦਬਾਉਣ ਲਈ ਝੂਠੇ ਕੇਸਾਂ ਵਿੱਚ ਫਸਾ ਕੇ ਜੇਲ੍ਹਾਂ 'ਚ ਬੰਦ ਕਰ ਰਹੀ ਹੈ।
ਉੱਤਰ ਪ੍ਰਦੇਸ਼ ਵਿੱਚ ਪ੍ਰਯਾਗ ਰਾਜ ਦੀ ਘਟਨਾ ਇਸਦਾ ਪ੍ਰਤੱਖ ਸਬੂਤ ਹੈ। ਉੱਥੋਂ ਦੇ ਪੁਲਿਸ ਪ੍ਰਸ਼ਾਸਨ ਵੱਲੋਂ ਡਾ ਅਸ਼ੀਸ਼ ਮਿੱਤਲ ਤੋਂ ਇਲਾਵਾ 70 ਵਿਅਕਤੀ ਬਾਈ ਨਾਮ ਅਤੇ ਪੰਜ ਹਜ਼ਾਰ ਅਣਪਛਾਤੇ ਲੋਕਾਂ 'ਤੇ ਮਾਮਲੇ ਦਰਜ ਕੀਤੇ ਗਏ ਹਨ ਜਦੋਂ ਕਿ 10 ਜੂਨ ਦੀ ਜਿਸ ਪੱਥਰਬਾਜ਼ੀ ਦੀ ਘਟਨਾ ਦਾ ਜ਼ਿਕਰ ਕੀਤਾ ਗਿਆ ਉਸ ਦਿਨ ਡਾ ਅਸ਼ੀਸ਼ ਮਿੱਤਲ ਹੈਦਰਾਬਾਦ ਦੀ ਕੋਰਟ ਵਿੱਚ ਸਵੇਰੇ ਦਸ ਵਜੇ ਤੋਂ ਲੈ ਕੇ ਸ਼ਾਮ ਚਾਰ ਵਜੇ ਤੱਕ ਜੱਜ ਸਾਹਮਣੇ ਮੌਜੂਦ ਸਨ। ਕਿਸਾਨ ਆਗੂਆਂ ਨੇ ਕਿਹਾ ਕਿ ਅਸਲ ਵਿਚ ਡਾ ਸੁਸ਼ੀਲ ਮਿੱਤਲ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਹਨ।
ਉਨ੍ਹਾਂ ਕਿਸਾਨ ਅੰਦੋਲਨ ਦੀ ਜਿੱਤ ਵਿੱਚ ਬਹੁਤ ਅਹਿਮ ਯੋਗਦਾਨ ਪਾਇਆ ਹੈ। ਇਸ ਤੋਂ ਇਲਾਵਾ ਉਹ ਲਗਾਤਾਰ ਕੇਂਦਰ ਦੀ ਸਰਕਾਰ ਦੀ ਘੱਟ ਗਿਣਤੀਆਂ ਦਲਿਤਾਂ ਔਰਤਾਂ ਤੇ ਲੋਕ ਪੱਖੀ ਬੁੱਧ 'ਤੇ ਜਬਰ ਕਰਨ ਦੀ ਫਾਸ਼ੀਵਾਦੀ ਨੀਤੀ ਦੀ ਵਿਰੋਧਤਾਂ ਕਰਦੇ ਆ ਰਹੇ ਹਨ। ਇਸ ਲਈ ਉੱਤਰ ਪ੍ਰਦੇਸ਼ ਸਰਕਾਰ ਨੇ ਉਨ੍ਹਾਂ ਨੂੰ ਨਿਸ਼ਾਨੇ 'ਤੇ ਲਿਆ ਹੋਇਆ ਹੈ। ਆਗੂਆਂ ਨੇ ਕਿਹਾ ਜੇਕਰ ਡਾ ਅਸ਼ੀਸ਼ ਮਿੱਤਲ 'ਤੇ ਇਸ ਤੋਂ ਇਲਾਵਾ ਹੋਰ ਲੋਕਾਂ 'ਤੇ ਦਰਜ ਕੀਤੇ ਗਏ ਝੂਠੇ ਮਾਮਲੇ ਰੱਦ ਨਾ ਕੀਤੇ ਤਾ ਕਿਰਤੀ ਕਿਸਾਨ ਯੂਨੀਅਨ ਵਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ।
Published by:rupinderkaursab
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Muktsar, Punjab, Uttar Pardesh