Home /punjab /

ਸ਼੍ਰੀ ਮੁਕਤਸਰ ਸਾਹਿਬ 'ਚ ਗਰਜੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਵਿਰੋਧੀਆਂ `ਤੇ ਸਾਧਿਆ ਨਿਸ਼ਾਨਾ

ਸ਼੍ਰੀ ਮੁਕਤਸਰ ਸਾਹਿਬ 'ਚ ਗਰਜੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਵਿਰੋਧੀਆਂ `ਤੇ ਸਾਧਿਆ ਨਿਸ਼ਾਨਾ

ਵਿਰੋਧੀ

ਵਿਰੋਧੀ ਪਾਰਟੀਆ ਨੂੰ ਸਾਬਕਾ ਮੁੱਖ ਮੰਤਰੀ ਨੇ ਸੁਣਾਈਆਂ ਖਰੀਆਂ ਖਰੀਆਂ    

Parkash Singh Badal Election Capmaign From Ferozepur: ਇਸ ਮੌਕੇ ਸੰਬੋਧਨ ਕਰਦਿਆਂ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀ ਗੱਲ ਕੀਤੀ ਹੈ ਅਤੇ ਸਰਕਾਰ ਆਉਣ 'ਤੇ ਇਹ ਭਾਈਚਾਰਕ ਸ਼ਾਂਤੀ ਨੂੰ ਕਾਇਮ ਰੱਖਿਆ ਹੈ।

  • Share this:
    ਕੁਨਾਲ ਧੂੜੀਆ

    ਸ਼੍ਰੀ ਮੁਕਤਸਰ ਸਾਹਿਬ: ਵਿਧਾਨ ਸਭਾ ਹਲਕਾ ਲੰਬੀ ਤੋਂ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਉਮੀਦਵਾਰ ਪ੍ਰਕਾਸ਼ ਸਿੰਘ ਬਾਦਲ ਸਾਬਕਾ ਮੁੱਖ ਮੰਤਰੀ ਪੰਜਾਬ ਦੇ ਹੱਕ ਦੇ ਵਿੱਚ ਲੰਬੀ 'ਚ ਅੱਜ ਇਕ ਚੋਣ ਰੈਲੀ ਕੀਤੀ ਗਈ। ਇਸ ਚੋਣ ਰੈਲੀ ਦੇ ਦੌਰਾਨ ਵੱਡੀ ਗਿਣਤੀ 'ਚ ਲੋਕਾਂ ਨੇ ਸ਼ਿਰਕਤ ਕੀਤੀ।

    ਇਸ ਮੌਕੇ ਸੰਬੋਧਨ ਕਰਦਿਆਂ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀ ਗੱਲ ਕੀਤੀ ਹੈ ਅਤੇ ਸਰਕਾਰ ਆਉਣ 'ਤੇ ਇਹ ਭਾਈਚਾਰਕ ਸ਼ਾਂਤੀ ਨੂੰ ਕਾਇਮ ਰੱਖਿਆ ਹੈ।

    ਉਨ੍ਹਾਂ ਨੇ ਕਾਂਗਰਸ ਅਤੇ ਆਪ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਇਹ ਦੋਵੇਂ ਪਾਰਟੀਆਂ ਪੰਜਾਬ ਦੇ ਹਿੱਤਾਂ ਦੇ ਵਿਚ ਨਹੀਂ ਹਨ ਅਤੇ ਪੰਜਾਬ ਦੇ ਹਿੱਤਾਂ ਦੀ ਗੱਲ ਪੰਜਾਬ ਦੀ ਆਪਣੀ ਪਾਰਟੀ ਹੀ ਕਰ ਸਕਦੀ ਹੈ। ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨਾਲ ਝੂਠੇ ਵਾਅਦੇ ਕਰ ਕੇ ਇਹ ਕਿਹਾ ਕਿ ਕਾਂਗਰਸ ਦੇ ਸੱਤਾ ਵਿੱਚ ਆਉਣ 'ਤੇ ਜਿੱਥੇ ਕਰਜ਼ ਮੁਆਫ਼ੀ ਹੋਵੇਗੀ ਉੱਥੇ ਘਰ ਘਰ ਨੌਕਰੀ ਮਿਲੇਗੀ ਪਰ ਉਨ੍ਹਾਂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ।

    ਉਸ ਉਪਰੰਤ ਕਾਂਗਰਸ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਦਿੱਤਾ ਅਤੇ ਉਨ੍ਹਾਂ ਨੇ ਵੀ ਪੰਜਾਬ ਦੇ ਲਈ ਤਿੰਨ ਮਹੀਨਿਆਂ 'ਚ ਕੋਈ ਕੰਮ ਨਹੀਂ ਕੀਤਾ। ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਇਹ ਪਾਰਟੀਆਂ ਲੋਕ ਹਿੱਤਾਂ ਦੇ ਕੰਮ ਕਰ ਹੀ ਨਹੀਂ ਸਕਦੀਆਂ।
    Published by:Amelia Punjabi
    First published:

    Tags: Muktsar, Parkash Singh Badal, Punjab, Punjab Assembly election 2022, Punjab Assembly Polls 2022, Punjab Election 2022

    ਅਗਲੀ ਖਬਰ