ਕੁਨਾਲ ਧੂੜੀਆ
ਸ੍ਰੀ ਮੁਕਤਸਰ ਸਾਹਿਬ: ਪਾਵਰਕਾਮ ਦੇ ਸਥਾਨਕ ਡਿਵੀਜ਼ਨ ਦਫਤਰ ਦੇ ਸਾਹਮਣੇ ਅੱਜ ਪਾਵਰਕਾਮ ਦੇ ਮੁਲਾਜ਼ਮਾਂ ਨੇ ਵਿਸ਼ਾਲ ਧਰਨਾ ਦਿੱਤਾ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਸਬ ਡਿਵੀਜ਼ਨ ਬਰੀਵਾਲਾ ਦੇ ਚਾਰ ਮੁਲਾਜ਼ਮਾਂ ਨੂੰ ਪਾਵਰਕਾਮ ਵੱਲੋਂ ਮੁਅੱਤਲ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਇਹ ਕਾਰਵਾਈ ਪਾਵਰਕਾਮ ਦੇ ਸੀ ਐਮ ਡੀ ਵਲੋਂ ਸਿਰਫ ਤੇ ਸਿਰਫ ਸਰਕਾਰ ਦੀ ਖ਼ੁਸ਼ਾਮਦੀ ਦੇ ਲਈ ਕੀਤੀ ਗਈ ਹੈ। ਬੁਲਾਰਿਆਂ ਨੇ ਕਿਹਾ ਕਿ ਜੇਕਰ ਪਾਵਰਕਾਮ ਵੱਲੋਂ ਇਹ ਫੈਸਲਾ ਵਾਪਸ ਨਾ ਲਿਆ ਗਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ । ਸਰਕਾਰ ਮੁਲਾਜ਼ਮਾਂ ਦੀਆਂ ਗ਼ੈਰ ਵਾਜਬ ਅਤੇ ਗ਼ੈਰ ਕਾਨੂੰਨ ਮੁਅੱਤਲੀਆਂ ਕਰਕੇ ਲੋਕਾਂ ਵਿੱਚ ਆਪਣਾ ਅਕਸ ਸਹੀ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਮੁਲਾਜ਼ਮ ਅਜਿਹਾ ਕਦੀ ਵੀ ਬਰਦਾਸ਼ਤ ਨਹੀਂ ਕਰਨਗੇ।
Published by:rupinderkaursab
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP, AAP Punjab, Muktsar