Home /punjab /

ਇਹ ਵਿਅਕਤੀ ਲੈ ਸਕਦੇ ਹਨ ਬਾਲ ਸੁਰੱਖਿਆ ਵਿਭਾਗ ਦੀ ਸਪੋਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਦਾ ਲਾਭ: ਡਿਪਟੀ ਕਮਿਸ਼ਨਰ

ਇਹ ਵਿਅਕਤੀ ਲੈ ਸਕਦੇ ਹਨ ਬਾਲ ਸੁਰੱਖਿਆ ਵਿਭਾਗ ਦੀ ਸਪੋਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਦਾ ਲਾਭ: ਡਿਪਟੀ ਕਮਿਸ਼ਨਰ

ਇਹ ਵਿਅਕਤੀ ਲੈ ਸਕਦੇ ਹਨ ਬਾਲ ਸੁਰੱਖਿਆ ਵਿਭਾਗ ਦੀ ਸਪੋਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਦਾ ਲਾਭ 

ਇਹ ਵਿਅਕਤੀ ਲੈ ਸਕਦੇ ਹਨ ਬਾਲ ਸੁਰੱਖਿਆ ਵਿਭਾਗ ਦੀ ਸਪੋਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਦਾ ਲਾਭ 

ਸ੍ਰੀ ਮੁਕਤਸਰ ਸਾਹਿਬ: ਸਰਕਾਰ ਵੱਲੋਂ ਬੱਚਿਆਂ ਦੀ ਭਲਾਈ ਲਈ ਲਗਾਤਾਰ ਕੋਈ ਨਾ ਕੋਈ ਸਕੀਮਾਂ ਚਲਾਈਆਂ ਜਾਂਦੀਆਂ ਹਨ। ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਵੱਲੋਂ ਚਲਾਈ ਜਾ ਰਹੀ ਸਪੋਸਰਸ਼ਿਪ-ਫੋਸਟਰ ਕੇਅਰ ਸਕੀਮ ਦਾ ਲੋਕ ਵੱਧ ਤੋਂ ਵੱਧ ਲਾਭ ਲੈਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 18 ਸਾਲ ਤੋਂ ਘੱਟ ਉਮਰ ਦੇ ਅਜਿਹੇ ਬੱਚੇ ਜਿਨ੍ਹਾਂ ਦੀ ਮਾਤਾ ਵਿਧਵਾ ਹੈ ਜਾਂ ਉਸਦਾ ਤਲਾਕ ਹੋਇਆ ਹੈ ਜਾਂ ਉਸਨੂੰ ਪਰਿਵਾਰ ਨੇ ਛੱਡ ਦਿੱਤਾ ਹੈ।

ਹੋਰ ਪੜ੍ਹੋ ...
 • Share this:

  ਕੁਨਾਲ ਧੂੜੀਆ

  ਜੇਕਰ ਬੱਚੇ ਅਨਾਥ ਹਨ ਅਤੇ ਕਿਸੇ ਹੋਰ ਰਿਸ਼ਤੇਦਾਰ ਕੋਲ ਰਹਿ ਰਹੇ ਹਨ, ਜਿਹੜੇ ਬੱਚਿਆਂ ਦੇ ਮਾਤਾ-ਪਿਤਾ ਜਾਨਲੇਵਾ ਬਿਮਾਰੀ ਨਾਲ ਪੀੜਿਤ ਹਨ, ਜਿਹੜੇ ਬੱਚਿਆਂ ਦੇ ਮਾਤਾ-ਪਿਤਾ ਐਕਸੀਡੈਂਟ ਹੋਣ ਤੇ ਸਰੀਰਕ ਅਤੇ ਵਿੱਤੀ ਦੋਨਾਂ ਕਾਰਨਾਂ ਕਰਕੇ ਬੱਚੇ ਨੂੰ ਸੰਭਾਲਣ ਵਿੱਚ ਅਸਮਰੱਥ ਹੋਣ, ਉਹ ਬੱਚੇ ਜਿੰਨ੍ਹਾਂ ਦੇ ਮਾਤਾ-ਪਿਤਾ ਜੇਲ੍ਹ ਵਿੱਚ ਹੋਣ, ਉਕਤ ਸਾਰੇ ਕੇਸਾਂ ਵਿੱਚ ਬੱਚਿਆਂ ਦੇ ਮਾਤਾ-ਪਿਤਾ ਦੀ ਸਲਾਨਾ ਆਮਦਨ ਸ਼ਹਿਰੀ ਖੇਤਰ ਵਿੱਚ 30,000/- ਰੁਪਏ ਅਤੇ ਪੇਂਡੂ ਖੇਤਰ ਵਿੱਚ 24,000/- ਰੁਪਏ ਸਲਾਨਾ ਤੋਂ ਘੱਟ ਹੋਵੇ ਤਾਂ ਉਹ ਇਸ ਸਕੀਮ ਅਧੀਨ 2000/- ਰੁਪਏ ਪ੍ਰਤੀ ਮਹੀਨਾ ਦਾ ਲਾਭ ਲੈ ਸਕਦੇ ਹਨ।

  ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਇੱਕ ਪਰਿਵਾਰ ਦੇ ਵੱਧ ਤੋਂ ਵੱਧ ਦੋ ਬੱਚੇ ਸਕੀਮ ਦਾ ਲਾਭ ਲੈ ਸਕਦੇ ਹਨ। ਲਾਭ ਲੈਣ ਲਈ ਪ੍ਰਾਰਥੀ ਪ੍ਰੋਫਾਰਮਾ ਆਪਣੇ ਖੇਤਰ ਦੇ ਆਂਗਣਵਾੜੀ ਵਰਕਰ/ਸੈਂਟਰ ਤੋਂ ਪ੍ਰਾਪਤ ਕਰਕੇ ਉੱਥੇ ਹੀ ਜਮ੍ਹਾਂ ਕਰਵਾਏਗਾ। ਉਨ੍ਹਾਂ ਲੋਕਾਂ ਨੂੰ ਅਪੀਲ ਹੈ ਕਿ ਵੱਧ ਤੋਂ ਵੱਧ ਇਸ ਸਕੀਮ ਦਾ ਲਾਭ ਲੈਣ।

  Published by:rupinderkaursab
  First published:

  Tags: AAP, Muktsar, Punjab