Home /punjab /

Sri Muktsar Sahib: ਜਣੇਪੇ ਦੌਰਾਨ ਮੌਤ ਦਰ ਨੂੰ ਘਟਾਉਣ ਲਈ ਗਰਭਵਤੀ ਔਰਤਾਂ ਜਲਦ ਕਰਨ ਇਹ ਕੰਮ

Sri Muktsar Sahib: ਜਣੇਪੇ ਦੌਰਾਨ ਮੌਤ ਦਰ ਨੂੰ ਘਟਾਉਣ ਲਈ ਗਰਭਵਤੀ ਔਰਤਾਂ ਜਲਦ ਕਰਨ ਇਹ ਕੰਮ

ਗਰਭਵਤੀ ਔਰਤਾਂ  ਸਮੇਂ ਸਿਰ ਕਰਵਾਉਣ ਰਜਿਸ਼ਟ੍ਰੇਸ਼ਨ 

ਗਰਭਵਤੀ ਔਰਤਾਂ  ਸਮੇਂ ਸਿਰ ਕਰਵਾਉਣ ਰਜਿਸ਼ਟ੍ਰੇਸ਼ਨ 

ਜਣੇਪੇ ਤੋਂ ਬਾਅਦ ਵੀ ਮਾਵਾਂ ਦਾ ਸੰਪੂਰਨ ਚੈਕਅੱਪ ਦਾ ਧਿਆਨ ਰੱਖਿਆ ਜਾਵੇ। ਉਹਨਾਂ ਗਰਭਵਤੀ ਮਾਵਾਂ ਅਤੇ ਉਹਨਾਂ ਦੇ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸਿਹਤ ਸੇਵਾਵਾਂ ਦਾ ਪੂਰਨ ਲਾਭ ਉਠਾਉਣ ਤਾਂ ਜੋ ਮਾਤਰੀ ਮੌਤ ਦਰ ਨੂੰ ਕੰਟਰੋਲ ਕੀਤਾ ਜਾ ਸਕੇ।

  • Share this:
    ਕੁਨਾਲ ਧੂੜੀਆ

    ਸ੍ਰੀ ਮੁਕਤਸਰ ਸਾਹਿਬ: ਡਾ ਰੰਜੂ ਸਿੰਗਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੀ ਦੇਖ ਰੇਖ ਵਿੱਚ ਜਿਲ੍ਹੇ ਵਿੱਚ ਐਮ.ਸੀ.ਐਚ. ਪ੍ਰੋਗ੍ਰਾਮ ਸਫ਼ਲਤਾਪੂਰਵਕ ਚੱਲ ਰਿਹਾ ਹੈ। ਡਾ ਕਿਰਨਦੀਪ ਕੌਰ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਸੁਰੱਖਿਅਤ ਜਣੇਪੇ ਅਤੇ ਮਾਤਰੀ ਮੌਤ ਦਰ ਨੂੰ ਘਟਾਉਣ ਲਈ ਗਰਭਵਤੀ ਔਰਤਾਂ ਦਾ ਸਮੇਂ ਸਿਰ ਰਜਿਸਟ੍ਰੇਸ਼ਨ ਹੋਣਾ ਬਹੁਤ ਜਰੂਰੀ ਹੈ, ਤਾਂ ਜੋ ਜਣੇਪੇ ਨਾਲ ਸਬੰਧਿਤ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਤੋਂ ਬਚਿਆ ਜਾ ਸਕੇ ਅਤੇ ਸਿਹਤ ਵਿਭਾਗ ਦੁਆਰਾ ਗਰਭਵਤੀ ਔਰਤਾਂ ਨੂੰ ਦਿੱਤੀਆਂ ਜਾਣ।

    ਉਹਨਾਂ ਕਿਹਾ ਕਿ ਮਾਤਰੀ ਮੌਤ ਦਰ ਅਤੇ ਸੁਰੱਖਿਅਤ ਜਣੇਪੇ ਲਈ ਗਰਭਵਤੀ ਮਾਵਾਂ ਦਾ ਸੌ ਫੀਸਦੀ ਰਜਿਸਟ੍ਰੇਸ਼ਨ, ਟੈਟਨਸ ਦੇ ਦੋ ਟੀਕੇ, ਘੱਟੋ ਘੱਟ ਚਾਰ ਚੈਕ ਅੱਪ ਅਤੇ ਸੰਸਥਾਗਤ ਜਣੇਪਾ ਕਰਵਾਉਣਾ ਯਕੀਨੀ ਬਨਾਇਆ ਜਾਵੇ। ਉਹਨਾਂ ਕਿਹਾ ਹਾਈ ਰਿਸਕ ਗਰਭਵਤੀ ਔਰਤਾਂ ਦੀ ਪਹਿਚਾਣ ਕਰਕੇ ਉਹਨਾਂ ਦਾ ਪਹਿਲ ਦੇ ਆਧਾਰ 'ਤੇ ਮਾਹਿਰ ਡਾਕਟਰਾਂ ਤੋਂ ਇਲਾਜ ਕਰਵਾਇਆ ਜਾਵੇ ਤਾਂ ਜੋ ਜਣੇਪੇ ਸਮੇਂ ਕੋਈ ਸਮੱਸਿਆ ਨਾ ਆਵੇ।

    ਉਹਨਾਂ ਕਿਹਾ ਕਿ ਅਨੀਮੀਏ ਤੋਂ ਬਚਣ ਲਈ ਆਇਰਨ ਦਿੱਤਾ ਜਾਵੇ। ਬੱਚਿਆਂ ਨੂੰ ਆਇਰਨ ਅਤੇ ਫੋਲਿਕ ਐਸਿਡ ਸੀਰਪ, ਕਿਸ਼ੋਰ ਲੜਕੀਆਂ ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਂਦੀਆਂ ਮਾਵਾਂ ਨੂੰ ਸਮੇਂ ਸਿਰ ਆਇਰਨ ਮੁਹੱਈਆ ਕਰਵਾਇਆ ਜਾਵੇ। ਉਹਨਾਂ ਕਿਹਾ ਕਿ ਹਰੇਕ ਚੈੱਕ ਅੱਪ ਸਮੇਂ ਗਰਭਵਤੀ ਮਾਵਾਂ ਨੁੂੰ ਸੰਸਥਾਗਤ ਜਣੇਪੇ ਲਈ ਪ੍ਰੇਰਿਤ ਕੀਤਾ ਜਾਵੇ।

    ਜਣੇਪੇ ਤੋਂ ਬਾਅਦ ਵੀ ਮਾਵਾਂ ਦਾ ਸੰਪੂਰਨ ਚੈਕਅੱਪ ਦਾ ਧਿਆਨ ਰੱਖਿਆ ਜਾਵੇ। ਉਹਨਾਂ ਗਰਭਵਤੀ ਮਾਵਾਂ ਅਤੇ ਉਹਨਾਂ ਦੇ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸਿਹਤ ਸੇਵਾਵਾਂ ਦਾ ਪੂਰਨ ਲਾਭ ਉਠਾਉਣ ਤਾਂ ਜੋ ਮਾਤਰੀ ਮੌਤ ਦਰ ਨੂੰ ਕੰਟਰੋਲ ਕੀਤਾ ਜਾ ਸਕੇ।
    Published by:Amelia Punjabi
    First published:

    Tags: Muktsar, News18, Punjab

    ਅਗਲੀ ਖਬਰ