ਕੁਨਾਲ ਧੂੜੀਆ
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬਲਾਕ ਬਰੀਵਾਲਾ ਦੇ ਵੱਖ-ਵੱਖ ਆਹੁਦੇਦਾਰਾ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਐਕਸੀਅਨ ਨੂੰ ਆਪਣਾ ਮੰਗ ਪੱਤਰ ਸੌਂਪਿਆ ਗਿਆ। ਇਸ ਸਮੇਂ ਬਲਾਕ ਬਰੀਵਾਲਾ ਦੇ ਪ੍ਰਧਾਨ ਖੁਸ਼ਵੰਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਿਰਵਿਘਨ ਬਿਜਲੀ ਦੇਣ ਦੇ ਵਾਅਦੇ ਕੀਤੇ ਜਾਂਦੇ ਹਨ ਪਰ ਪਿੰਡਾਂ ਦੇ ਵਿੱਚ ਲੱਗ ਰਹੇ ਲੰਮੇ ਕੱਟਾਂ ਤੋਂ ਪਿੰਡ ਖੋਖਰ ਅਤੇ ਹਰੀ ਕੇ ਕਲ੍ਹਾ ਤੇ ਹੋਰ ਆਸ ਪਾਸ ਦੇ ਪਿੰਡਾਂ ਦੇ ਲੋਕ ਬਿਜਲੀ ਦੇ ਕੱਟਾਂ ਤੋਂ ਡਾਹਢੇ ਦੁਖੀ ਹਨ।
ਖੁਸ਼ਵੰਤ ਸਿੰਘ ਨੇ ਦੱਸਿਆ ਕਿ ਬਿਜਲੀ ਕਾਫੀ ਦਿਨਾਂ ਤੋਂ ਸ਼ਾਮ ਅੱਠ ਵਜੇ ਬੰਦ ਹੋ ਜਾਂਦੀ ਹੈ ਅਤੇ ਕਾਫੀ ਲੰਮਾ ਸਮਾਂ ਕੱਟ ਲੱਗਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਬ-ਡਵੀਜ਼ਨ ਬਰੀਵਾਲਾ ਦੇ ਐਸ ਡੀ ਉ ਗੁਰਤੇਜ ਸਿੰਘ ਨੂੰ ਵੀ ਇਸ ਸਮੱਸਿਆ ਬਾਰੇ ਜਾਣੂ ਕਰਵਾਇਆ ਗਿਆ ਹੈ ਪਰ ਅਜੇ ਤੱਕ ਕੋਈ ਵੀ ਸਮੱਸਿਆ ਦਾ ਹੱਲ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਜੇਕਰ ਇਸ ਦਾ ਕੋਈ ਹੱਲ ਨਾ ਹੋਇਆ ਤਾਂ ਉਹ 11 ਜੂਨ ਨੂੰ ਰੋਡ ਜਾਮ ਕਰਕੇ ਆਪਣਾ ਪ੍ਰਦਰਸ਼ਨ ਕਰਨਗੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।