Home /punjab /

ਮੀਂਹ ਨਾਲ ਪ੍ਰਭਾਵਿਤ ਪਿੰਡਾਂ ਵਿੱਚ ਕੀ- ਕੀ ਹਨ ਪ੍ਰਬੰਧ, ਦੇਖੋ ਪੂਰੀ ਰਿਪੋਰਟ    

ਮੀਂਹ ਨਾਲ ਪ੍ਰਭਾਵਿਤ ਪਿੰਡਾਂ ਵਿੱਚ ਕੀ- ਕੀ ਹਨ ਪ੍ਰਬੰਧ, ਦੇਖੋ ਪੂਰੀ ਰਿਪੋਰਟ    

X
ਮੀਂਹ

ਮੀਂਹ ਨਾਲ ਪ੍ਰਭਾਵਿਤ ਪਿੰਡਾਂ ਵਿੱਚ ਕੀ- ਕੀ ਹਨ ਪ੍ਰਬੰਧ, ਦੇਖੋ ਪੂਰੀ ਰਿਪੋਰਟ    

 ਸ੍ਰੀ ਮੁਕਤਸਰ ਸਾਹਿਬ ਵਿਖੇ ਭਾਰੀ ਬਰਸਾਤ ਹੋਣ ਕਾਰਨ ਨਾਲ ਲੱਗਦੇ ਕਈ ਪਿੰਡਾਂ ਵਿੱਚ ਪਾਣੀ ਖੜ੍ਹ ਗਿਆ। ਕੁਝ ਪਿੰਡਾਂ ਵਿਚ ਮੀਂਹ ਦੇ ਪਾਣੀ ਨੇ ਝੀਲਾਂ ਦਾ ਰੂਪ ਧਾਰਨ ਕਰ ਲਿਆ ਹੈ। ਜਿਸ ਨਾਲ ਕਿਸਾਨਾਂ ਦੀਆਂ ਫ਼ਸਲਾਂ ਦੇ ਨੁਕਸਾਨ ਦੇ ਨਾਲ ਨਾਲ ਘਰਾਂ ਦਾ ਵੀ ਨੁਕਸਾਨ ਹੋ ਰਿਹਾ ਹੈ। ਇਸ ਦੌਰਾਨ ਅੱਜ ਵੱਖ - ਵੱਖ ਪਿੰਡਾਂ ਦੇ ਵਿਚ ਜਾ ਕੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਅਤੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਜਾਇਜ਼ਾ ਲਿਆ ਅਤੇ ਜਲਦ ਹੀ ਸਮੱਸਿਆ ਦੇ ਹੱਲ ਦਾ ਭਰੋਸਾ ਵੀ ਦਿਵਾਇਆ।

ਹੋਰ ਪੜ੍ਹੋ ...
  • Share this:

ਕੁਨਾਲ ਧੂੜੀਆ

 ਸ੍ਰੀ ਮੁਕਤਸਰ ਸਾਹਿਬ ਵਿਖੇ ਭਾਰੀ ਬਰਸਾਤ ਹੋਣ ਕਾਰਨ ਨਾਲ ਲੱਗਦੇ ਕਈ ਪਿੰਡਾਂ ਵਿੱਚ ਪਾਣੀ ਖੜ੍ਹ ਗਿਆ। ਕੁਝ ਪਿੰਡਾਂ ਵਿਚ ਮੀਂਹ ਦੇ ਪਾਣੀ ਨੇ ਝੀਲਾਂ ਦਾ ਰੂਪ ਧਾਰਨ ਕਰ ਲਿਆ ਹੈ। ਜਿਸ ਨਾਲ ਕਿਸਾਨਾਂ ਦੀਆਂ ਫ਼ਸਲਾਂ ਦੇ ਨੁਕਸਾਨ ਦੇ ਨਾਲ-ਨਾਲ ਘਰਾਂ ਦਾ ਵੀ ਨੁਕਸਾਨ ਹੋ ਰਿਹਾ ਹੈ। ਇਸ ਦੌਰਾਨ ਅੱਜ ਵੱਖ - ਵੱਖ ਪਿੰਡਾਂ ਦੇ ਵਿਚ ਜਾ ਕੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਅਤੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਜਾਇਜ਼ਾ ਲਿਆ ਅਤੇ ਜਲਦ ਹੀ ਸਮੱਸਿਆ ਦੇ ਹੱਲ ਦਾ ਭਰੋਸਾ ਵੀ ਦਿਵਾਇਆ।

ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਹਾਲਤ ਬਦ ਤੋਂ ਬਦਤਰ ਹੋ ਚੁੱਕੇ ਹਨ, ਜਿੱਥੇ ਫ਼ਿਲਹਾਲ ਉਨ੍ਹਾਂ ਦੀ ਮੁੱਢਲੀ ਮੰਗ ਮੀਂਹ ਦੇ ਪਾਣੀ ਦੀ ਨਿਕਾਸੀ ਦੀ ਹੈ ਉਥੇ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਫ਼ਸਲਾਂ ਤਾਂ ਖਰਾਬ ਹੋਈਆਂ ਹਨ ਇਸ ਤੋਂ ਇਲਾਵਾ ਜੋ ਪਾਣੀ ਘਰਾਂ ਦੇ ਵਿੱਚ ਮਾਰ ਕਰ ਗਿਆ ਉਸ ਨੇ ਹਾਲਾਤ ਹੋਰ ਖ਼ਰਾਬ ਕਰ ਦਿੱਤੇ ਹਨ। ਅਟਾਰੀ ਪਿੰਡ ਦੇ ਵਿੱਚ ਕਰੀਬ ਪੰਜ ਫੁੱਟ ਪਾਣੀ ਹੈ। ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਹੋਰਾਂ ਨੇ ਕਿਹਾ ਕਿ ਜਿਥੇ ਮੁਢਲੇ ਪ੍ਰਬੰਧ ਕੀਤੇ ਜਾ ਰਹੇ ਹਨ। ਉਥੇ ਟੈਂਟ ਆਦਿ ਦਾ ਵੀ ਪ੍ਰਬੰਧ ਹੈ ਅਤੇ ਇਨ੍ਹਾਂ ਤੱਕ ਖਾਣਾ ਆਦਿ ਪਹੁੰਚਾਉਣ ਦਾ ਵੀ ਪ੍ਰਬੰਧ ਹੈ। ਜੋ ਲੋਕ ਇਸ ਪਾਣੀ ਦੀ ਮਾਰ ਹੇਠ ਆਏ ਹਨ ਉਨ੍ਹਾਂ ਲਈ ਵੀ ਪ੍ਰਬੰਧ ਕੀਤਾ ਗਿਆ ਹੈ।

Published by:rupinderkaursab
First published:

Tags: Muktsar, Punjab, Rain