ਚੇਤਨ ਭੂਰਾ
Death Due to Drug Overdose: ਮਲੋਟ ਦੇ ਨਜ਼ਦੀਕ ਪਿੰਡ ਝੋਰਡ ਦੋ ਲੜਕੀਆਂ ਦੇ ਪਿਤਾ ਦੇ ਗਗਨਦੀਪ ਸਿੰਘ ਦੀ ਓਵਰਡੋਜ ਨਾਲ ਮੌਤ ਹੋ ਗਈ ਹੈ। ਥਾਣਾ ਸਦਰ ਮਲੋਟ ਪੁਲਿਸ (Malot Crime News) ਨੇ ਮ੍ਰਿਤਕ ਦੇ ਪਰਿਵਾਰ ਵਾਲਿਆਂ ਦੇ ਬਿਆਨਾਂ ਦੇ ਅਧਾਰ 'ਤੇ ਕਰਵਾਈ ਕਰਦੇ ਹੋਏ ਪੋੋਸਟਮਾਰਟਮ ਕਰਵਾ ਕੇ ਲਾਸ ਨੂੰ ਵਾਰਸਾਂ ਹਵਾਲੇ ਕਰ ਦਿੱਤਾ। ਪਿੰਡ ਵਾਸੀਆਂ ਅਨੁਸਾਰ ਪਿਛਲੇ ਤਿੰਨ ਮਹੀਨੇ ਵਿਚ 4 ਨੌਜਵਾਨ ਨਸ਼ੇ ਦੀ ਭੇਟ ਚੜ੍ਹ ਚੁੱਕੇ ਹਨ।
ਮਿਰਤਕ ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਗਗਨਦੀਪ ਸਿੰਘ (ਉਮਰ 26 ਸਾਲ) ਨਸ਼ੇ ਦੀ ਓਵਰ ਡੋਜ ਨਾਲ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਦੋ ਲੜਕੀਆਂ ਹਨ। ਪਿੰਡ ਵਾਸੀਆਂ ਨੇ ਦੱਸਿਆ ਕਿ ਇਸ ਪਿੰਡ ਦੇ ਨਾਲ ਨਾਲ ਆਸ-ਪਾਸ ਦੇ ਪਿੰਡਾਂ ਵਿਚ ਨਸ਼ਾ ਧੜਾ-ਧੜ ਵਿਕ ਰਿਹਾ ਹੈ। ਪਿਛਲੇ ਤਿੰਨ ਮਹੀਨੇ ਵੀ ਇਸੇ ਪਿੰਡ ਦੇ ਚਾਰ ਦੇ ਕਰੀਬ ਨੋਜਵਾਨਾ ਦੀ ਨਸ਼ਿਆਂ ਕਾਰਨ ਮੌਤ ਹੋ ਚੁੱਕੀ। ਉਨ੍ਹਾਂ ਮੰਗ ਕੀਤੀ ਹੈ ਕੇ ਨਸ਼ੇ ਨੂੰ ਅਤੇ ਨਸਿਆ ਨੂੰ ਵੇਚਣ ਵਾਲਿਆਂ ਉਪਰ ਸਖਤੀ ਕੀਤੀ ਜਾਵੇ ਤਾਂ ਜੋ ਨੌਜਵਾਨ ਪੀੜੀ ਬਚ ਸਕੇ।
ਦੂਸਰੇ ਪਾਸੇ ਥਾਣਾ ਸਦਰ ਮਲੋਟ ਦੀ ਪੁਲਿਸ ਨੇ ਕਰਵਾਈ ਕਰਦੇ ਹੋਏ ਦੱਸਿਆ ਕਿ ਇਸ ਬਾਰੇ ਕਿਸੇ ਨੇ ਵੀਡੀਓ ਵਾਇਰਲ ਕੀਤੀ ਸੀ, ਜਿਸ ਦੇ ਅਧਾਰ 'ਤੇ ਪੁਲਿਸ ਨੇ ਕਾਰਵਾਈ ਕਰਦੇ ਹੋਏ ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ਦੇ ਅਧਾਰ ਤੇ 304 ਧਾਰਾ ਤਹਿਤ ਮਾਮਲਾ ਦਰਜ ਕਰਕੇ ਕਰਵਾਈ ਸ਼ੁਰੂ ਕਰ ਦਿਤੀ ਹੈ।
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Drug deaths in Punjab, Drug Overdose Death, Malout, Muktsar, Overdose, Punjab Police