Sidharth Arora
ਤਰਨ ਤਾਰਨ ਵਿਚ ਅੱਜ ਸਵੇਰੇ ਖਾਲਸਾ ਮਲਟੀ ਸਟੋਰ ਵਿਚ ਅੱਗ ਲੱਗ ਗਈ। ਮਲਟੀ ਸਟੋਰ ਵਿਚ ਕਰੋੜਾਂ ਦੇ ਸਾਮਾਨ ਦਾ ਅੱਗ ਲੱਗਣ ਨਾਲ ਨੁਕਸਾਨ ਹੋ ਗਿਆ। ਮਲਟੀ ਸਟੋਰ ਦੀ ਬਿਲਡਿੰਗ ਅੱਗ ਦੀ ਲਪੇਟ ਵਿੱਚ ਆਉਣ ਨਾਲ ਸੜ ਗਈ।
ਤਰਨਤਾਰਨ , ਪੱਟੀ ਅਤੇ ਅੰਮ੍ਰਿਤਸਰ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਆਈਆਂ। ਅੱਗ ’ਤੇ ਕਾਬੂ ਪਾਉਣ ਤੇ ਬਚਾਅ ਕਾਰਜ ਵਿਚ ਲੱਗੀਆਂ ਹੋਈਆਂ ਹਨ। ਮੌਕੇ ਉਤੇ ਪੁਲਿਸ ਪ੍ਰਸ਼ਾਸਨ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸਟੋਰ ਵਿੱਚ ਅੱਗ ਲੱਗਣ ਦਾ ਕਾਰਨ ਹਾਲੇ ਤੱਕ ਪਤਾ ਨਹੀਂ ਲੱਗ ਸਕਿਆ।
ਖਲਾਸਾ ਮਲਟੀ ਸਟੋਰ ਦੇ ਮਾਲਕ ਜੈ ਇੰਦਰ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ 5 ਵਜੇ ਦੇ ਕਰੀਬ ਚੌਕੀਦਾਰ ਨੇ ਦੇਖਿਆ ਕਿ ਅੰਦਰੋਂ ਧੂੰਆਂ ਨਿਕਲ ਰਿਹਾ ਹੈ ਤਾਂ ਉਸ ਨੇ ਤੁਰਤ ਮੈਨੂੰ ਸੂਚਿਤ ਕੀਤਾ ਜਦ ਸਟੋੋਰ ਵਿੱਚ ਆ ਕੇ ਦੇਖਿਆ ਤਾਂ ਅੱਗ ਲੱਗੀ ਹੋਈ ਸੀ। ਤਰੁਤ ਫਾਇਰ ਬ੍ਰਿਗੇਡ ਦੀ ਗੱਡੀ ਤਰਨਤਾਰਨ ਨਗਰ ਕੌਂਸਲ ਤੋਂ ਮੰਗਵਾਈ ਗਈ।
ਫਾਇਰ ਬ੍ਰਿਗੇਡ ਗੱਡੀ ਆਈ ਤੇ ਉਸ ਨੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਪਰ ਕੁਝ ਹੀ ਸਮੇਂ ਵਿਚ ਅੱਗ ਨੇ ਇੰਨਾ ਭਿਆਨਕ ਰੂਪ ਧਾਰਨ ਕਰ ਲਿਆ ਕਿ ਬੇਕਾਬੂ ਹੋ ਗਈ। ਇਸ ਤੋਂ ਬਾਅਦ ਪੱਟੀ ਤੇ ਅੰਮ੍ਰਿਤਸਰ ਤੋਂ ਵੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਆਈਆਂ ਤੇ ਬਚਾਅ ਕਾਰਜ ਵਿਚ ਡੱਟ ਗਈਆਂ।
ਇਮਾਰਤ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ ਹੈ। ਪਰ ਜਾਨੀ ਨੁਕਸਾਨ ਦਾ ਬਚਾਅ ਦੱਸਿਆ ਜਾ ਰਿਹਾ ਹੈ। ਮਲਟੀ ਸਟੋਰ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ ਹੈ, ਜਿਸ ਕਾਰਨ ਕਰੋੜਾਂ ਦਾ ਨੁਕਸਾਨ ਦੱਸਿਆ ਜਾ ਰਿਹਾ ਹੈ।
ਥਾਣਾ ਸਿਟੀ ਤਰਨਤਾਰਨ ਮੁਖੀ ਬਲਜੀਤ ਕੌਰ ਨੇ ਦੱਸਿਆ ਕਿ ਸਵੇਰੇ ਜਦ ਘਟਨਾ ਦਾ ਪਤਾ ਲੱਗਾ ਤਾਂ ਤੁਰਤ ਇੱਥੇ ਪਹੁੰਚਿਆ ਗਿਆ। ਫਾਇਰ ਬਿਗ੍ਰੇਡ ਦੀਆਂ ਗੱਡੀਆਂ ਤਰਨ ਤਾਰਨ ਪੱਟੀ ਤੇ ਅੰਮ੍ਰਿਤਸਰ ਤੋਂ ਮੰਗਵਾਈਆਂ ਗਈਆਂ ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ, ਹਾਲਾਕਿ ਜਾਨੀ ਨੁਕਸਾਨ ਤੋਂ ਬਚਾਅ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Fire, Tarn taran