ਦੋ ਸਕੇ ਭਰਾਵਾਂ ਦੀ ਹੱਤਿਆ ਦੀ ਗੁੱਥੀ ਸੁਲਝੀ: ਮਾਂ ਨੇ ਪ੍ਰੇਮੀ ਨਾਲ ਰਲਕੇ ਕਰਵਾਇਆ ਮਾਸੂਮਾਂ ਦਾ ਕਤਲ

News18 Punjabi | News18 Punjab
Updated: March 3, 2021, 7:28 PM IST
share image
ਦੋ ਸਕੇ ਭਰਾਵਾਂ ਦੀ ਹੱਤਿਆ ਦੀ ਗੁੱਥੀ ਸੁਲਝੀ: ਮਾਂ ਨੇ ਪ੍ਰੇਮੀ ਨਾਲ ਰਲਕੇ ਕਰਵਾਇਆ ਮਾਸੂਮਾਂ ਦਾ ਕਤਲ
ਕਤਲ ਕੇਸ ਬਾਰੇ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ

  • Share this:
  • Facebook share img
  • Twitter share img
  • Linkedin share img
ਮਨੋਜ ਸ਼ਰਮਾ
ਪਟਿਆਲਾ :ਪਟਿਆਲਾ ਪੁਲਿਸ ਨੇ 2019 'ਚ ਖੇੜੀ ਗੰਡਿਆਂ ਵਿਖੇ ਦੋ ਸਕੇ ਭਰਾਵਾਂ ਦੀ ਹੋਈ ਮੌਤ ਦੇ ਮਾਮਲੇ ਨੂੰ ਹੱਲ ਕਰਦਿਆ ਬੱਚਿਆਂ ਦੀ ਮਾਂ ਅਤੇ ਉਸ ਦੇ ਪ੍ਰੇਮ ਨੂੰ ਗ੍ਰਿਫ਼ਤਾਰ ਕਰਨ 'ਚ ਕਾਮਯਾਬੀ ਹਾਸਲ ਕੀਤੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਵਿਕਰਮ ਜੀਤ ਦੁੱਗਲ IPS ਸੀਨੀਅਰ ਕਪਤਾਨ ਨੇ ਦੱਸਿਆ ਕਿ ਅਸੀਂ ਕਰੀਬ ਸਾਲ ਪਹਿਲਾ ਪਿੰਡ ਖੇੜੀ ਦੀਆ ਦੋ  ਬੇਚੋਂ ਜਸ਼ਨਦੀਪ ਸਿੰਘ ਉਮਰ 10 ਸਾਲ ਅਤੇ ਹਲਦੀਪ ਸਿੰਘ ਉਮਰ 4 ਸਾਲ ਨੂੰ ਕਿਸੇ ਨਾਮਾਲੂਮ ਵਿਅਕਤੀ ਵੱਲੋਂ ਅਗਵਾ ਕਰਨ ਸਬੰਧੀ ਇਹਨਾਂ ਬੱਚਿਆਂ ਦੇ ਪਿਤਾ ਦੀਦਾਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਖੇੜੀ ਗੰਡਿਆਂ ਨੇ ਮੁੱਕਦਮਾ ਨੰ. 67 ਮਿਤੀ 23.07.2019 ਅਧ 365 IPC ਥਾਣਾ ਖੇੜੀ ਗੰਡਿਆਂ ਦਰਜ ਰਜਿਸਟਰ ਕਰਵਾਇਆ ਸੀ। ਜੋ ਦੌਰਾਨੇ ਤਫ਼ਤੀਸ਼ ਇਹਨਾਂ ਬੱਚਿਆਂ ਦੀਆਂ ਲਾਸ਼ਾਂ ਭਾਖੜਾ ਨਹਿਰ ਨਰਵਾਣਾ ਬਾਂਚ ਵਿੱਚ ਬ੍ਰਾਮਦ ਹੋਈਆਂ ਸਨ ਅਤੇ ਇਸ ਮੁੱਕਦਮਾਂ ਵਿੱਚ ਜੁਰਮ 302, 120-ਬੀ ਆਈ.ਪੀ.ਸੀ. ਦਾ ਵਾਧਾ ਕੀਤਾ ਗਿਆ ਸੀ।

ਇਸ ਮੁਕੱਦਮਾਂ ਨੂੰ ਟ੍ਰੇਸ ਕਰਨ ਲਈ ਪੁਲਿਸ ਮੁੱਖੀ ਪਟਿਆਲਾ ਵੱਲੋਂ ਸ੍ਰੀ ਜਸਵਿੰਦਰ ਸਿੰਘ ਟਿਵਾਣਾ ਉਪ ਕਪਤਾਨ ਪੁਲਿਸ ਸਰਕਲ ਘਨੌਰ ਦੀ ਅਗਵਾਈ ਵਿੱਚ ਸਮੇਤ ਇੰਸਪੈਕਟਰ ਕੁਲਵਿੰਦਰ ਸਿੰਘ ਮੁੱਖ ਅਫਸਰ ਥਾਣਾ ਖੇੜੀ ਗੰਡਿਆ ਦੀ ਇੱਕ ਟੀਮ ਬਣਾਈ ਸੀ, ਜੋ ਇਸ ਟੀਮ ਵੱਲੋਂ ਮੁਕੱਦਮਾਂ ਦੀ ਤਫਤੀਸ਼ ਤਕਨੀਕੀ ਅਤੇ ਵਿਗਿਆਨਕ ਢੰਗ ਨਾਲ ਅਮਲ ਵਿੱਚ ਲਿਆਂਦੀ ਗਈ। ਕੱਲ ਮਿਤੀ 02.03.2021 ਨੂੰ ਇਸ ਟੀਮ ਨੇ ਕੇਸ ਨੂੰ ਟ੍ਰੇਸ ਕਰਦੇ ਹੋਏ ਇਸ ਮੁਕੱਦਮਾ ਦੇ ਦੋਸ਼ੀ ਬਲਜੀਤ ਸਿੰਘ ਪੁੱਤਰ ਸਰਦਾਰਾ ਸਿੰਘ ਵਾਸੀ ਪਿੰਡ ਮਹਿਮਾਂ ਅਤੇ ਉਸਦੀ ਸਹਿਦੋਸਣ ਮਨਜੀਤ ਕੌਰ ਪਤਨੀ ਦੀਦਾਰ ਸਿੰਘ ਵਾਸੀ ਪਿੰਡ ਖੇੜੀ ਗੰਡਿਆ ਨੂੰ ਗ੍ਰਿਫਤਾਰ ਕੀਤਾ।
ਉਨ੍ਹਾਂ ਦੱਸਿਆ ਕਿ  ਪੁੱਛ ਗਿੱਛ ਦੌਰਾਨ ਗੱਲ ਸਾਹਮਣੇ ਆਈ ਕਿ ਇਹਨਾਂ ਦੋਨਾਂ ਦੋਸ਼ੀਆਂ (ਮਨਜੀਤ ਕੌਰ ਅਤੇ ਬਲਜੀਤ ਸਿੰਘ ਦੇ ਆਪਸ ਵਿੱਚ ਪ੍ਰੇਮ ਸਬੰਧ ਸਨ। ਦੀਦਾਰ ਸਿੰਘ ਜੋ ਕਿ ਬਲਜੀਤ ਸਿੰਘ ਦੀ ਸਕੀ ਮਾਸੀ ਦਾ ਲੜਕਾ ਹੈ, ਨੂੰ ਉਸਦੀ ਪਤਨੀ ਮਨਜੀਤ ਕੌਰ ਦੇ ਪ੍ਰੇਮ ਸਬੰਧਾਂ ਦਾ ਪਤਾ ਲੱਗਾ ਤਾਂ ਉਸ ਨੇ ਆਪਣੀ ਪਤਨੀ ਮਨਜੀਤ ਕੌਰ ਨੂੰ ਅਜਿਹਾ ਕਰਨ ਤੋਂ ਰੋਕਿਆ ਜਿਸ ਵਜ੍ਹਾ ਕਰਕੇ ਇਨ੍ਹਾਂ ਪਤੀ ਪਤਨੀ ਦਾ ਆਪਸ ਵਿੱਚ ਲੜਾਈ ਝਗੜਾ ਹੋਣ ਕਰਕੇ ਘਰ ਵਿੱਚ ਕਲੇਸ਼ ਰਹਿਣ ਲੱਗ ਪਿਆ ਸੀ। ਜੋ ਹਰ ਰੋਜ਼ ਦੇ ਝਗੜੇ ਅਤੇ ਕਲੇਸ਼ ਤੋਂ ਮਨਜੀਤ ਕੌਰ ਅਤੇ ਬਲਜੀਤ ਸਿੰਘ ਨੇ ਆਪਸ ਵਿੱਚ ਮਿਲਕੇ ਦੀਦਾਰ ਸਿੰਘ ਨੂੰ ਸਬਕ ਸਖਾਉਣ ਦੀ ਯੋਜਨਾ ਬਣਾਈ, ਜੋ ਇਸੇ ਯੋਜਨਾ ਤਹਿਤ ਮਿਤੀ 22.07.2017 ਨੂੰ ਮਨਜੀਤ ਕੌਰ ਨੇ ਆਪਣੇ ਪ੍ਰੇਮੀ ਬਲਜੀਤ ਸਿੰਘ ਨਾਲ ਸਲਾਹ ਮਸ਼ਵਰਾਂ ਕਰਕੇ ਆਪਣੇ ਦੋਹਾਂ ਬੱਚਿਆਂ ਨੂੰ ਕਰੀਬ 8.30 ਵਜੇ ਰਾਤ ਨੂੰ ਕੋਲਡਰਿੰਕ ਮੰਗਵਾਉਣ ਦਾ ਬਹਾਨਾ ਲਗਾ ਕੇ ਪਿੰਡ ਖੇੜੀ ਗੰਡਿਆ ਗੁਰਦੁਆਰਾ ਸਾਹਿਬ ਪਾਸ ਭੇਜ ਦਿੱਤਾ ਤੇ ਕਿਹਾ ਕਿ ਉਥੇ ਤੁਹਾਡਾ ਚਾਚਾ ਬਲਜੀਤ ਸਿੰਘ ਇੰਤਜ਼ਾਰ ਕਰ ਰਿਹਾ ਹੈ ਉਸਦੇ ਨਾਲ ਚਲੇ ਜਾਓ ਉਹ ਤੁਹਾਨੂੰ ਕੋਲਡਰਿੰਕ ਲੈ ਕੇ ਦੋਵੇਗਾ। ਬਲਜੀਤ ਸਿੰਘ ਦੋਨੋਂ ਬੱਚਿਆਂ ਨੂੰ ਗੁਰਦੁਆਰਾ ਸਾਹਿਬ ਪਾਸੋਂ ਸਕੂਟਰ ਤੇ ਬਿਠਾ ਕੇ ਭਾਖੜਾ ਨਹਿਰ ਤੇ ਲੈ ਗਿਆ, ਜਿੱਥੇ ਉਸ ਨੇ ਗਿਣੀ ਮਿੱਥੀ ਸਾਜਿਸ਼ ਤਹਿਤ ਦੋਹਾਂ ਬੱਚਿਆਂ ਨੂੰ ਨਹਿਰ ਦਖਾਉਣ ਦੇ ਬਹਾਨੇ ਪਟਰੀ ਉੱਪਰ ਖੜਾ ਕਰ ਲਿਆ ਅਤੇ ਬੱਚਿਆਂ ਨੂੰ ਨਹਿਰ ਦਿਖਾਉਂਦਿਆਂ ਨੂੰ ਧੱਕਾ ਦੇ ਕੇ ਨਹਿਰ ਵਿੱਚ ਸੁੱਟ ਕੇ ਕਤਲ ਕਰ ਦਿੱਤਾ ਅਤੇ ਬਾਅਦ ਵਿੱਚ ਬੱਚਿਆਂ ਦੀ ਮਾਂ ਮਨਜੀਤ ਕੌਰ ਵੱਲੋਂ ਇਹ ਅਫਵਾਹ ਫੈਲਾ ਦਿੱਤੀ ਸੀ ਕਿ ਉਹਨਾਂ ਦੇ ਬੱਚਿਆਂ ਨੂੰ ਕੋਈ ਅਗਵਾਹ ਕਰ ਕੇ ਲੈ ਗਿਆ ਹੈ। ਜਿਸ ਦੇ ਤਹਿਤ ਉਕਤ ਮੁਕੱਦਮਾ ਦਰਜ ਹੋਇਆ ਸੀ।

ਦੁੱਗਲ ਨੇ ਦੱਸਿਆ ਕਿ ਅੱਜ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ 05 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਅਗਲੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ ।
Published by: Ashish Sharma
First published: March 3, 2021, 7:27 PM IST
ਹੋਰ ਪੜ੍ਹੋ
ਅਗਲੀ ਖ਼ਬਰ