ਭੁਪਿੰਦਰ ਸਿੰਘ ਨਾਭਾ
ਦੇਸ਼ ਅੰਦਰ ਆਪਸੀ ਰਿਸ਼ਤੇ ਨਾਤਿਆਂ ਵਿੱਚ ਤਰੇੜਾਂ ਪੈਂਦੀਆਂ ਜਾ ਰਹੀਆਂ ਹਨ। ਖੂਨ ਦੇ ਰਿਸ਼ਤਿਆਂ ਦਾ ਰੰਗ ਚਿੱਟਾ ਪੈਂਦਾ ਵਿਖਾਈ ਦੇ ਰਿਹਾ ਹੈ, ਜਿਸ ਦੀ ਤਾਜ਼ਾ ਮਿਸਾਲ ਵੇਖਣ ਨੂੰ ਮਿਲੀ ਨਾਭਾ ਬਲਾਕ ਦੇ ਪਿੰਡ ਰਾਇਮਲ ਮਾਜਰੀ ਵਿਖੇ ਜਿਥੇ ਭਰਾ ਨੇ ਭਰਾ ਦਾ ਕਤਲ ਕਰ ਦਿੱਤਾ ਮਿ੍ਰਤਕ ਬਲਜਿੰਦਰ ਸਿੰਘ ਉਮਰ 47 ਸਾਲ ਦਾ ਉਸ ਦੇ ਭਰਾ ਬਲਵਿੰਦਰ ਸਿੰਘ ਨੇ ਸਾਥੀਆਂ ਸਮੇਤ ਉਸ ਤੇ ਹਮਲਾ ਕਰ ਦਿੱਤਾ ਅਤੇ ਮ੍ਰਿਤਕ ਬਲਜਿੰਦਰ ਸਿੰਘ ਦੋ ਦਿਨ ਇਕ ਨਿੱਜੀ ਹਸਪਤਾਲ ਵਿੱਚ ਦਾਖਲ ਹੈ ਅਤੇ ਅੱਜ ਉਸ ਦੀ ਮੌਤ ਹੋ ਗਈ। ਪੁਲਸ ਨੇ ਕਤਲ ਦਾ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇਹ ਹੈ ਨਾਭਾ ਬਲਾਕ ਦਾ ਪਿੰਡ ਰਾਇਮਲ ਮਾਜਰੀ ਜਿੱਥੇ ਘਰ ਵਿੱਚ ਮਾਤਮ ਦਾ ਮਾਹੌਲ ਛਾ ਗਿਆ ਹੈ। ਘਰ ਦਾ ਮੁਖੀ ਬਲਜਿੰਦਰ ਸਿੰਘ ਹੁਣ ਇਸ ਦੁਨੀਆ ਵਿਚ ਨਹੀਂ ਰਿਹਾ, ਕਿਉਂਕਿ ਬਲਜਿੰਦਰ ਸਿੰਘ ਹੀ ਘਰ ਦਾ ਕਮਾਊ ਸਹਾਰਾ ਸੀ। ਜੋ ਕਿ ਖ਼ੁਦ ਆਪ ਟੈਕਸੀ ਡਰਾਈਵਰ ਸੀ। ਪੀਡ਼ਤ ਪਰਿਵਾਰ ਮੁਤਾਬਕ ਦੋ ਦਿਨ ਪਹਿਲਾਂ ਦੋਸ਼ੀ ਬਲਵਿੰਦਰ ਸਿੰਘ ਘਰ ਦੀ ਛੱਤ ਦੇ ਉੱਪਰ ਸ਼ਰਾਬ ਪੀ ਕੇ ਗਾਲੀ ਗਲੋਚ ਕਰ ਰਿਹਾ ਸੀ ਤਾਂ ਮ੍ਰਿਤਕ ਦੇ ਬੇਟੇ ਵਲੋਂ ਜਦੋਂ ਆਪਣੇ ਚਾਚੇ ਨੂੰ ਗਾਲੀ ਗਲੋਚ ਤੋਂ ਰੋਕਿਆ ਤਾਂ ਚਾਚੇ ਨੇ ਆਪਣੇ ਸਾਥੀਆਂ ਸਮੇਤ ਪਹਿਲਾਂ ਲੜਕੇ ਨੂੰ ਕੁੱਟਿਆ ਅਤੇ ਫਿਰ ਆਪਣੇ ਭਰਾ ਬਲਜਿੰਦਰ ਸਿੰਘ ਦੇ ਕਾਫੀ ਕੁੱਟਮਾਰ ਕੀਤੀ ਅਤੇ ਬਲਜਿੰਦਰ ਦੀ ਦੋ ਦਿਨਾਂ ਬਾਅਦ ਉਸ ਦੀ ਮੌਤ ਹੋ ਗਈ। ਚਾਚੇ ਨੂੰ ਰੋਕਿਆ ਤਾਂ ਉਸ ਨੇ ਆਪਣੇ ਸਾਥੀਆਂ ਸਮੇਤ ਪਹਿਲਾਂ ਬੇਟੇ ਨੂੰ ਕੁੱਟਿਆ ਜਦੋਂ ਉਸ ਨੇ ਆਪਣੇ ਪਿਤਾ ਨੂੰ ਬੁਲਾਇਆ।
ਇਸ ਮੌਕੇ ਤੇ ਮ੍ਰਿਤਕ ਦੀ ਪਤਨੀ ਸੁਖਵਿੰਦਰ ਕੌਰ ਅਤੇ ਲੜਕੇ ਭੁਪਿੰਦਰ ਸਿੰਘ ਨੇ ਕਿਹਾ ਕਿ ਬਲਵਿੰਦਰ ਸਿੰਘ ਨੇ ਪਹਿਲਾਂ ਮੇਰੇ ਲਡ਼ਕੇ ਦੇ ਇੱਟ ਮਾਰੀ ਤੇ ਉਸ ਤੋਂ ਬਾਅਦ ਮੇਰੇ ਪਤੀ ਨੂੰ ਰਸਤੇ ਵਿੱਚ ਘੇਰ ਕੇ ਆਪਣੇ ਸਾਥੀਆਂ ਨਾਲ ਮਿਲ ਕੇ ਮੇਰੇ ਪਤੀ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਮੇਰੇ ਪਤੀ ਦੇ ਇਲਾਜ ਦੌਰਾਨ ਪਟਿਆਲਾ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਮੌਤ ਹੋ ਗਈ। ਅਸੀਂ ਪ੍ਰਸ਼ਾਸਨ ਤੋਂ ਮੰਗ ਕਰਦੇ ਹਾਂ ਕਿ ਸਾਨੂੰ ਇਨਸਾਫ ਦਿੱਤਾ ਜਾਵੇ।
ਇਸ ਮੌਕੇ ਨਾਭਾ ਦੇ ਡੀਐਸਪੀ ਰਾਜੇਸ਼ ਛਿੱਬੜ ਨੇ ਕਿਹਾ ਕਿ ਸਾਨੂੰ ਭਾਦਸੋਂ ਹਸਪਤਾਟਲ ਵਿਚੋਂ ਲੜਾਈ ਦੀ ਇਤਲਾਹ ਮਿਲੀ ਸੀ, ਪਰ ਜਦੋਂ ਪੁਲੀਸ ਉਥੇ ਪੁੱਜੀ ਤਾਂ ਬਲਜਿੰਦਰ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਸ਼ਿਫਟ ਕਰ ਦਿੱਤਾ ਗਿਆ ਸੀ, ਪਰ ਪਰਿਵਾਰ ਵੱਲੋਂ ਉਸ ਨੂੰ ਇਕ ਨਿਜੀ ਹਸਪਤਾਲ ਵਿੱਚ ਦਾਖਲ ਕਰਾ ਦਿੱਤਾ ਗਿਆ। ਜਿੱਥੇ ਉਸ ਦੀ ਮੌਤ ਹੋ ਗਈ, ਭਾਦਸੋਂ ਪੁਲੀਸ ਨੇ ਹੁਣ ਸੱਤ ਵਿਅਕਤੀਆਂ ਦੇ ਖਿਲਾਫ ਧਾਰਾ 302 ਕਤਲ ਦਾ ਕੇਸ ਦਰਜ ਕੀਤਾ ਹੈ ਅਤੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।