ਪਾਕਿਸਤਾਨ ਨੇ ਮੁਸਲਿਮ ਭਾਈਚਾਰੇ ਨੂੰ ਵੀ ਦਿੱਤੀ ਸ੍ਰੀ ਕਰਤਾਰਪੁਰ ਸਾਹਿਬ ਜਾਣ ਦੀ ਮਨਜ਼ੂਰੀ

News18 Punjab
Updated: November 19, 2019, 9:18 PM IST
share image
ਪਾਕਿਸਤਾਨ ਨੇ ਮੁਸਲਿਮ ਭਾਈਚਾਰੇ ਨੂੰ ਵੀ ਦਿੱਤੀ ਸ੍ਰੀ ਕਰਤਾਰਪੁਰ ਸਾਹਿਬ ਜਾਣ ਦੀ ਮਨਜ਼ੂਰੀ
ਪਾਕਿਸਤਾਨ ਨੇ ਮੁਸਲਿਮ ਭਾਈਚਾਰੇ ਨੂੰ ਵੀ ਦਿੱਤੀ ਸ੍ਰੀ ਕਰਤਾਰਪੁਰ ਸਾਹਿਬ ਜਾਣ ਦੀ ਮਨਜ਼ੂਰੀ

ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਪਾਕਿ ਦੇ ਮੁਸਲਿਮ ਨਾਗਰਿਕਾਂ ਕੋਲੋਂ 200 ਰੁਪਏ ਦਾਖਲਾ ਫ਼ੀਸ ਵਸੂਲ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪਾਕਿਸਤਾਨੀ ਮੁਸਲਿਮ ਯਾਤਰੂ ਸੇਵਾ ਯਾਤਰਾ ਰਸੀਦ ਮਿਲਣ ਦੇ ਬਾਅਦ ਹੀ ਗੁਰਦੁਆਰਾ ਸਾਹਿਬ 'ਚ ਦਾਖਲ ਹੋ ਸਕਦੇ ਹਨ ਅਤੇ ਉਨ੍ਹਾਂ ਨੂੰ ਸਿਰਫ਼ ਦਿਨ ਵੇਲੇ ਹੀ ਅਸਥਾਨ ਦੇ ਅੰਦਰ ਦਾਖ਼ਲੇ ਦੀ ਮਨਜ਼ੂਰੀ ਦਿੱਤੀ ਗਈ ਹੈ।

  • Share this:
  • Facebook share img
  • Twitter share img
  • Linkedin share img
ਪਾਕਿਸਤਾਨ ਸਰਕਾਰ ਨੇ ਸਥਾਨਕ ਆਮ ਨਾਗਰਿਕਾਂ ਨੂੰ ਵੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਜਾਣ ਦੀ ਆਗਿਆ ਦੇ ਦਿੱਤੀ ਹੈ। ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਪਾਕਿ ਦੇ ਮੁਸਲਿਮ ਨਾਗਰਿਕਾਂ ਕੋਲੋਂ 200 ਰੁਪਏ ਦਾਖਲਾ ਫ਼ੀਸ ਵਸੂਲ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪਾਕਿਸਤਾਨੀ ਮੁਸਲਿਮ ਯਾਤਰੂ ਸੇਵਾ ਯਾਤਰਾ ਰਸੀਦ ਮਿਲਣ ਦੇ ਬਾਅਦ ਹੀ ਗੁਰਦੁਆਰਾ ਸਾਹਿਬ 'ਚ ਦਾਖਲ ਹੋ ਸਕਦੇ ਹਨ ਅਤੇ ਉਨ੍ਹਾਂ ਨੂੰ ਸਿਰਫ਼ ਦਿਨ ਵੇਲੇ ਹੀ ਅਸਥਾਨ ਦੇ ਅੰਦਰ ਦਾਖ਼ਲੇ ਦੀ ਮਨਜ਼ੂਰੀ ਦਿੱਤੀ ਗਈ ਹੈ।



ਸਰਕਾਰ ਨੇ ਸਿੱਖ ਧਰਮ ਦੀ ਮਰਿਆਦਾ ਨੂੰ ਧਿਆਨ 'ਚ ਰੱਖਦਿਆਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਪਾਕਿਸਤਾਨੀ ਮੁਸਲਿਮ ਸ਼ਰਧਾਲੂਆਂ ਨੂੰ ਗੁਰਦੁਆਰਾ ਸਾਹਿਬ ਵਿਖੇ ਪ੍ਰਕਾਸ਼ ਅਸਥਾਨ ਅਤੇ ਸੁੱਖ ਆਸਣ ਭਵਨ ਦੇ ਅੰਦਰ ਜਾਣ ਦੀ ਮਨਜ਼ੂਰੀ ਨਹੀਂ ਦਿੱਤੀ ਗਈ ਹੈ। ਸਰਕਾਰ ਵੱਲੋਂ ਗੁਰਦੁਆਰਾ ਸਾਹਿਬ ਦੇ ਅੰਦਰ ਜਾਣ 'ਤੇ ਜੋ 200 ਰੁਪਏ ਸੇਵਾ ਚਾਰਜ ਰੱਖਿਆ ਗਿਆ ਹੈ,ਉਹ ਪਾਕਿ 'ਚ ਰਹਿੰਦੇ ਹਿੰਦੂਆਂ ਜਾਂ ਸਿੱਖਾਂ ਲਈ ਨਹੀਂ ਹੈ।
First published: November 19, 2019
ਹੋਰ ਪੜ੍ਹੋ
ਅਗਲੀ ਖ਼ਬਰ