Home /News /punjab /

ਗੈਂਗਸਟਰਾਂ ਤੇ ਨਸ਼ਿਆਂ ਦਾ ਖਾਤਮਾ ਮੇਰੀ ਤਰਜੀਹ ਹੋਵੇਗੀ: ਡੀਜੀਪੀ ਯਾਦਵ

ਗੈਂਗਸਟਰਾਂ ਤੇ ਨਸ਼ਿਆਂ ਦਾ ਖਾਤਮਾ ਮੇਰੀ ਤਰਜੀਹ ਹੋਵੇਗੀ: ਡੀਜੀਪੀ ਯਾਦਵ

ਗੈਂਗਸਟਰਾਂ ਤੇ ਨਸ਼ਿਆਂ ਦਾ ਖਾਤਮਾ ਮੇਰੀ ਤਰਜੀਹ ਹੋਵੇਗੀ: ਡੀਜੀਪੀ ਯਾਦਵ

ਗੈਂਗਸਟਰਾਂ ਤੇ ਨਸ਼ਿਆਂ ਦਾ ਖਾਤਮਾ ਮੇਰੀ ਤਰਜੀਹ ਹੋਵੇਗੀ: ਡੀਜੀਪੀ ਯਾਦਵ

 • Share this:
  1992 ਦੇ ਪੰਜਾਬ ਕੇਡਰ ਦੇ ਆਈਪੀਐੱਸ ਅਧਿਕਾਰੀ ਗੌਰਵ ਯਾਦਵ ਨੇ ਅੱਜ ਪੰਜਾਬ ਪੁਲਿਸ ਦੇ ਕਾਰਜਕਾਰੀ ਡਾਇਰੈਕਟਰ ਜਨਰਲ ਵਜੋਂ ਅਹੁਦਾ ਸੰਭਾਲ ਲਿਆ ਹੈ। ਕਾਰਜਕਾਰੀ ਡੀਜੀਪੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਆਪਣੇ ਵੀਡੀਓ ਸੰਦੇਸ਼ ਵਿੱਚ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਤਰਜੀਹ ਨਸ਼ਿਆਂ ਅਤੇ ਗੈਂਗਸਟਰਾਂ ਦੇ ਖਤਰੇ ਨੂੰ ਰੋਕਣਾ ਅਤੇ ਕਾਨੂੰਨ ਵਿਵਸਥਾ ਬਰਕਰਾਰ ਰੱਖਣਾ ਹੋਵੇਗੀ।

  ਉਨ੍ਹਾਂ ਕਿਹਾ, ‘ਮੁੱਖ ਮੰਤਰੀ ਭਗਵੰਤ ਮਾਨ ਦੀ ਇੱਛਾ ਅਨੁਸਾਰ ਮੈਂ ਲੋਕਾਂ ਦੇ ਸਹਿਯੋਗ ਨਾਲ ਸੂਬੇ ਵਿੱਚ ਦੋਸਤਾਨਾ ਪੁਲਿਸਿੰਗ ਵਿਕਸਤ ਕਰਨ ਲਈ ਯਤਨਸ਼ੀਲ ਰਹਾਂਗਾ।’ ਦੱਸ ਦਈਏ ਕਿ ਵੀਰੇਸ਼ ਕੁਮਾਰ ਭਾਵੜਾ ਦੇ 5 ਜੁਲਾਈ ਤੋਂ 2 ਮਹੀਨਿਆਂ ਲਈ ਛੁੱਟੀ ’ਤੇ ਜਾਣ ਕਾਰਨ ਗੌਰਵ ਯਾਦਵ ਨੂੰ ਕਾਰਜਕਾਰੀ ਡੀਜੀਪੀ ਨਿਯੁਕਤ ਕੀਤਾ ਗਿਆ ਹੈ।

  1987 ਬੈਚ ਦੇ ਪੁਲਿਸ ਅਧਿਕਾਰੀ ਵੀਰੇਸ਼ ਕੁਮਾਰ ਭਾਵੜਾ ਇਸ ਸਮੇਂ ਪੰਜਾਬ ਪੁਲਿਸ ਵਿੱਚ ਸਭ ਤੋਂ ਸੀਨੀਅਰ ਪੁਲਿਸ ਅਧਿਕਾਰੀ ਹਨ ਅਤੇ ਉਨ੍ਹਾਂ ਦੀ ਸੇਵਾਮੁਕਤੀ 2024 ਵਿੱਚ ਹੋਣੀ ਹੈ।
  ਇਸ ਪੁਲਿਸ ਅਧਿਕਾਰੀ ਦੀ ਨਿਯੁਕਤੀ 6 ਜਨਵਰੀ ਨੂੰ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਵੱਲੋਂ ਸੰਘ ਲੋਕ ਸੇਵਾ ਕਮਿਸ਼ਨ (ਯੂਪੀਐੱਸਸੀ) ਦੇ ਪੈਨਲ ਦੇ ਆਧਾਰ ’ਤੇ ਦੋ ਸਾਲਾਂ ਦੇ ਸਮੇਂ ਲਈ ਕੀਤੀ ਗਈ ਸੀ।
  Published by:Gurwinder Singh
  First published:

  Tags: DGPs, Punjab Police

  ਅਗਲੀ ਖਬਰ