ਭੁਪਿੰਦਰ ਸਿੰਘ ਨਾਭਾ
ਨਾਭਾ ਬਲਾਕ ਦੇ ਪਿੰਡ ਅੱਚਲ ਵਿਖੇ ਇੱਕ ਰੂਹ ਕੰਬਾਊ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋਈ ਹੈ, ਤਸਵੀਰਾਂ 'ਚ ਤੁਸੀਂ ਸਾਫ ਦੇਖ ਸਕਦੇ ਹੋ ਕਿ ਡਾਲੀ ਵਾਲਾ ਬਾਬਾ ਘਰ ਦੇ ਬਾਹਰ ਦਾਲੀ ਮੰਗਣ ਲਈ ਖੜ੍ਹਾ ਹੈ ਤਾਂ ਪਿੰਡ ਦੇ ਵਿਅਕਤੀ ਵੱਲੋਂ ਇਕ ਤੋਂ ਬਾਅਦ ਇਕ ਤਲਵਾਰਾਂ ਨਾਲ ਹਮਲਾ ਕਰਕੇ ਉਸ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ ਹੈ। ਡਾਲੀ ਵਾਲਾ ਬਾਬਾ ਕੇਸਰ ਸਿੰਘ ਨਾਭਾ ਦੇ ਸਰਕਾਰੀ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ, ਜਦੋਂ ਕਿ ਤਲਵਾਰਾਂ ਨਾਲ ਹਮਲਾ ਕਰਨ ਵਾਲਾ ਜਗਰੂਪ ਸਿੰਘ ਅਰੋਪੀ ਨੂੰ ਪਿੰਡ ਵਾਲਿਆਂ ਨੇ ਬੁਰੀ ਤਰ੍ਹਾਂ ਕੁਟਾਪਾ ਚਾੜ੍ਹ ਦਿੱਤਾ।
ਇਸ ਸੰਬੰਧ ਵਿੱਚ ਨਾਭਾ ਦੇ ਡੀ.ਐੱਸ.ਪੀ ਰਾਜੇਸ਼ ਕੁਮਾਰ ਛਿੱਬਰ ਨੇ ਦੱਸਿਆ ਕਿ ਆਰੋਪੀ ਜਗਰੂਪ ਸਿੰਘ ਦੀ ਦਿਮਾਗੀ ਹਾਲਤ ਠੀਕ ਨਹੀਂ ਹੈ ਅਤੇ ਇਸ ਵੱਲੋਂ ਪਹਿਲਾਂ ਵੀ ਇਕ ਵਿਅਕਤੀ ਤੇ ਹਮਲਾ ਕੀਤਾ ਗਿਆ ਸੀ ਇਸ ਸੰਬੰਧ ਵਿਚ ਸਿੰਘ ਡੀ.ਸੀ. ਸਾਹਿਬ ਨੂੰ ਲਿਖ ਕੇ ਭੇਜਿਆ ਹੈ ਆਰੋਪੀ ਜਗਰੂਪ ਸਿੰਘ ਦੇ ਖਿਲਾਫ਼ ਮਾਮਲਾ ਦਰਜ ਕਰ ਦਿੱਤਾ ਹੈ ਅਤੇ ਅਗਲੀ ਤਫਤੀਸ਼ ਜਾਰੀ ਹੈ।
ਨਾਭਾ ਬਲਾਕ ਦਾ ਪਿੰਡ ਅੱਚਲ ਵਿਖੇ ਜਦੋਂ ਬਾਬਾ ਕੇਸਰ ਸਿੰਘ ਘਰ-ਘਰ ਵਿੱਚ ਜਾ ਕੇ ਡਾਲੀ ਮੰਗ ਰਿਹਾ ਸੀ ਤਾਂ ਅਚਾਨਕ ਪਿੰਡ ਦਾ ਵਿਅਕਤੀ ਜਗਰੂਪ ਸਿੰਘ ਵੱਲੋਂ ਹੱਥ ਵਿੱਚ ਸ਼ਰ੍ਹੇਆਮ ਤਲਵਾਰ ਲੈ ਕੇ ਬਾਬੇ ਤੇ ਹਮਲਾ ਕਰ ਦਿੱਤਾ ਅਤੇ ਉਥੇ ਲੱਗੇ ਸੀ.ਸੀ.ਟੀ.ਵੀ. ਵਿੱਚ ਇਹ ਸਾਰੀ ਘਟਨਾ ਕੈਦ ਹੋ ਗਈ। ਹਮਲੇ ਤੋਂ ਬਾਅਦ ਬਾਬਾ ਕੇਸਰ ਸਿੰਘ ਨਾਭਾ ਦੇ ਸਰਕਾਰੀ ਹਸਪਤਾਲ ਵਿਚ ਜ਼ੇਰੇ ਇਲਾਜ ਹੈ। ਦੂਜੇ ਪਾਸੇ ਪੁਲਿਸ ਵੱਲੋਂ ਵੀ ਆਰੋਪੀ ਦੇ ਖਿਲਾਫ ਕਾਰਵਾਈ ਆਰੰਭ ਦਿੱਤੀ ਹੈ।
ਇਸ ਸੰਬੰਧ ਵਿੱਚ ਫੱਟੜ ਹੋਏ ਬਾਬਾ ਕੇਸਰ ਸਿੰਘ ਨੇ ਦੱਸਿਆ ਕਿ ਮੈਂ ਹਰ ਰੋਜ਼ ਦੀ ਤਰ੍ਹਾਂ ਪਿੰਡ ਵਿੱਚ ਡਾਲੀ ਇਕੱਠੀ ਕਰ ਰਿਹਾ ਸੀ ਤਾਂ ਅਚਾਨਕ ਪਿੰਡ ਦੇ ਵਿਅਕਤੀ ਜਗਰੂਪ ਸਿੰਘ ਵੱਲੋਂ ਬੇ-ਰਹਿਮੀ ਨਾਲ ਤਲਵਾਰਾਂ ਨਾਲ ਇਕ ਤੋਂ ਬਾਅਦ ਇਕ ਹਮਲਾ ਕਰ ਦਿੱਤਾ ਅਤੇ ਮੈਂ ਆਪਣੀ ਜਾਨ ਭੱਜ ਕੇ ਬਚਾਈ। ਮੈਂ ਮੰਗ ਕਰਦਾ ਹਾਂ ਕਿ ਆਰੋਪੀ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ।
ਇਸ ਮੌਕੇ ਤੇ ਫੱਟੜ ਬਾਬਾ ਕੇਸਰ ਸਿੰਘ ਦੇ ਰਿਸ਼ਤੇਦਾਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪਿੰਡ ਦੇ ਵਿਅਕਤੀ ਜਗਰੂਪ ਸਿੰਘ ਵੱਲੋਂ ਇਸ ਤੋਂ ਪਹਿਲਾਂ ਵੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਅਸੀਂ ਤਾਂ ਇਹੋ ਮੰਗ ਕਰਦੇ ਹਾਂ ਕਿ ਇਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਅੱਗੇ ਤੋਂ ਇਹ ਇਸ ਤਰ੍ਹਾਂ ਦੀ ਹਰਕਤ ਨਾ ਕਰੇ।
ਇਸ ਮੌਕੇ ਤੇ ਨਾਭਾ ਦੇ ਡੀ.ਐਸ.ਪੀ ਰਾਜੇਸ਼ ਕੁਮਾਰ ਛਿੱਬਰ ਨੇ ਕਿਹਾ ਕਿ ਜੋ ਬਾਬਾ ਡਾਲੀ ਲੈਣ ਪਿੰਡ ਵਿਚ ਗਿਆ ਸੀ ਉਸ ਤੇ ਪਿੰਡ ਦੇ ਵਿਅਕਤੀ ਜਗਰੂਪ ਸਿੰਘ ਵੱਲੋਂ ਹਮਲਾ ਕੀਤਾ ਗਿਆ ਹੈ ਅਸੀਂ ਇਸ ਸੰਬੰਧ ਵਿੱਚ ਕਾਰਵਾਈ ਕਰ ਦਿੱਤੀ ਹੈ। ਜਗਰੂਪ ਸਿੰਘ ਪਹਿਲਾਂ ਵੀ ਕਿਸੇ ਵਿਅਕਤੀ 'ਤੇ ਹਮਲਾ ਕਰ ਚੁੱਕਾ ਹੈ। ਇਸ ਸੰਬੰਧ ਵਿਚ ਅਸੀਂ ਡੀ.ਸੀ. ਸਾਹਿਬ ਨੂੰ ਵੀ ਲਿਖ ਕੇ ਭੇਜਿਆ ਗਿਆ ਹੈ ਕਿ ਇਸ ਨੂੰ ਕਿਸੇ ਹਸਪਤਾਲ ਵਿਚ ਭਰਤੀ ਕਰਾਇਆ ਜਾਵੇ।
Published by:Sukhwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Nabha