Home /News /punjab /

ਨਾਭਾ ਪੁਲਿਸ ਨੇ ਮੁਖ਼ਬਰੀ ਦੇ ਆਧਾਰ 'ਤੇ ਦੋ ਨਸ਼ਾ ਤਸਕਰਾਂ ਨੂੰ 400 ਗ੍ਰਾਮ ਅਫੀਮ ਤੇ ਕਾਰ ਸਮੇਤ ਕੀਤਾ ਕਾਬੂ

ਨਾਭਾ ਪੁਲਿਸ ਨੇ ਮੁਖ਼ਬਰੀ ਦੇ ਆਧਾਰ 'ਤੇ ਦੋ ਨਸ਼ਾ ਤਸਕਰਾਂ ਨੂੰ 400 ਗ੍ਰਾਮ ਅਫੀਮ ਤੇ ਕਾਰ ਸਮੇਤ ਕੀਤਾ ਕਾਬੂ

ਨਾਭਾ ਪੁਲਿਸ ਨੇ ਮੁਖ਼ਬਰੀ ਦੇ ਆਧਾਰ 'ਤੇ ਦੋ ਨਸ਼ਾ ਤਸਕਰਾਂ ਨੂੰ 400 ਗ੍ਰਾਮ ਅਫੀਮ ਤੇ ਕਾਰ ਸਮੇਤ ਕੀਤਾ ਕਾਬੂ

ਨਾਭਾ ਪੁਲਿਸ ਨੇ ਮੁਖ਼ਬਰੀ ਦੇ ਆਧਾਰ 'ਤੇ ਦੋ ਨਸ਼ਾ ਤਸਕਰਾਂ ਨੂੰ 400 ਗ੍ਰਾਮ ਅਫੀਮ ਤੇ ਕਾਰ ਸਮੇਤ ਕੀਤਾ ਕਾਬੂ

 • Share this:

  ਭੁਪਿੰਦਰ ਸਿੰਘ ਨਾਭਾ

  ਕੈਪਟਨ ਸਰਕਾਰ ਵੱਲੋਂ ਨਸ਼ਿਆਂ 'ਤੇ ਠੱਲ੍ਹ ਪਾਉਣ ਲਈ ਪੁਲਿਸ ਪ੍ਰਸ਼ਾਸਨ ਨੂੰ ਸਖਤ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਾ ਜਾਵੇ। ਜੋ ਨਸ਼ਾ ਤਸਕਰ ਫੜਿਆ ਜਾਂਦਾ ਹੈ ਉਸ ਦੇ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕਰਕੇ ਜੇਲ ਦੀਆਂ ਸਲਾਖਾਂ ਪਿੱਛੇ ਧਕੇਲਿਆ ਜਾਵੇ ਤਾਂ ਜੋ ਅੱਗੇ ਤੋਂ ਨਸ਼ਾ ਤਸਕਰੀ ਦਾ ਕੰਮ ਨਾ ਕਰਨ । ਇਸ ਮੁਹਿੰਮ ਤਹਿਤ  ਨਾਭਾ ਰੋਹਟੀ ਪੁਲਿਸ ਚੌਕੀ ਦੀ ਇੰਚਾਰਜ ਪ੍ਰਦੀਪ ਕੌਰ ਵੱਲੋਂ ਮੁਖ਼ਬਰੀ ਦੇ ਆਧਾਰ ਤੇ ਸਵਿਫਟ ਡਿਜ਼ਾਇਰ ਸਵਾਰ ਦੋ ਨਸ਼ਾ ਤਸਕਰਾਂ ਨੂੰ ਚਾਰ ਸੌ ਅਫੀਮ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ ।ਪੁਲਿਸ ਨੇ ਐਨਡੀਪੀਸੀ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਦੋ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਹੈ l

  ਮਿਲੀ ਜਾਣਕਾਰੀ ਅਨੁਸਾਰ ਨਾਭਾ ਅਧੀਨ ਪੈਂਦੇ ਰੋਹਟੀ ਪੁਲ ਚੌਕੀ ਦੀ  ਇੰਚਾਰਜ ਪ੍ਰਦੀਪ ਕੌਰ ਨੇ ਮੁਖਬਰੀ ਦੇ ਆਧਾਰ ਤੇ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ । ਇਹ ਨਸ਼ਾ ਤਸਕਰ ਸਵਿਫਟ ਡਿਜਾਇਰ ਕਾਰ ਵਿਚ ਸਵਾਰ ਸਨ ਅਤੇ ਇਨ੍ਹਾਂ ਕੋਲੋਂ 400 ਸੌ ਗ੍ਰਾਮ ਅਫੀਮ ਅਫ਼ੀਮ ਬਰਾਮਦ ਕੀਤੀ ਗਈ ਹੈl ਇਨ੍ਹਾਂ ਤਸਕਰਾਂ ਦੀ ਪਹਿਚਾਣ ਨਾਜ਼ਰ ਸਿੰਘ ਪਟਿਆਲਾ ਅਤੇ ਸੁਰਮੁੱਖ ਸਿੰਘ ਨਾਭਾ ਬਲਾਕ ਦੇ ਪਿੰਡ ਸਾਮਲਾ ਦਾ ਰਹਿਣ ਵਾਲਾ ਹੈ । ਨਾਜਰ ਸਿੰਘ ਤੇ ਪਹਿਲਾਂ ਵੀ ਮਾਮਲਾ ਦਰਜ ਹੈ। ਪੁਲਿਸ ਨੇ ਹੁਣ ਇਨ੍ਹਾਂ ਦੋਵਾਂ ਦਾ ਦੋ ਦਿਨ ਦਾ ਪੁਲਸ ਰਿਮਾਂਡ ਲੈ ਕੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।

  ਇਸ ਮੌਕੇ ਤੇ ਨਾਭਾ ਸਦਰ ਦੇ ਐਸਐਚਓ ਸੁਖਦੇਵ ਸਿੰਘ ਨੇ ਕਿਹਾ ਕਿ ਰੋਹਟੀ ਪੁਲੀਸ ਚੌਕੀ ਦੀ ਇੰਚਾਰਜ ਵੱਲੋਂ ਮੁਖਬਰੀ ਦੇ ਆਧਾਰ ਤੇ ਇਨ੍ਹਾਂ ਦੋਵੇਂ ਨਸ਼ਾ ਤਸਕਰਾਂ ਨੂੰ ਕਾਰ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਸਾਨੂੰ ਦੋਸ਼ੀਆਂ ਦਾ ਦੋ ਦਿਨ ਦਾ ਪੁਲਿਸ ਰਿਮਾਂਡ ਹਾਸਲ ਹੋਇਆ ਹੈ ਅਤੇ ਰਿਮਾਂਡ ਦੌਰਾਨ ਸਾਨੂੰ ਅਹਿਮ ਸੁਰਾਗ ਮਿਲਣ ਦੀ ਆਸ ਹੈ । ਇਸ ਮੌਕੇ ਤੇ ਰੋਹਟੀ ਪੁਲੀਸ ਚੌਕੀ ਦੀ ਇੰਚਾਰਜ ਪ੍ਰਦੀਪ ਕੌਰ ਨੇ ਕਿਹਾ ਕਿ ਸਾਨੂੰ ਮੁਖਬਰੀ ਮਿਲੀ ਸੀ ਕਿ ਦੋ ਨਸ਼ਾ ਤਸਕਰ ਅਫੀਮ ਸਪਲਾਈ ਕਰਨ ਲਈ ਆ ਰਹੇ ਹਨ ਅਤੇ ਅਸੀਂ ਜਦੋਂ ਇਨ੍ਹਾਂ ਨੂੰ ਗ੍ਰਿਫਤਾਰ ਕਰਕੇ ਤਲਾਸ਼ੀ ਲਈ ਤਾਂ ਇਨ੍ਹਾਂ ਕੋਲੋਂ ਚਾਰ 400 ਗ੍ਰਾਮ ਅਫੀਮ ਬਰਾਮਦ ਕੀਤੀ ਗਈ ਹੈ l ਇਸ ਮੌਕੇ ਦੋਸ਼ੀ ਸੁਰਮੁੱਖ ਸਿੰਘ ਨੇ ਕਿਹਾ ਕਿ ਇਹ ਕੰਮ ਮੈਂ ਪਹਿਲੀ ਵਾਰੀ ਕੀਤਾ ਹੈ ਅਤੇ ਮੈਂ ਆਪਣੀ ਗਲਤੀ ਮੰਨਦਾ ਹਾਂ l

  Published by:Ashish Sharma
  First published:

  Tags: Nabha, Smuggler