Bhupinder Singh
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਵੱਡੀ ਮੁਹਿੰਮ ਚਲਾਈ ਗਈ ਹੈ। ਨਾਭਾ ਪੁਲਿਸ ਵੱਲੋਂ 47 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲੀਸ ਨੇ ਇਨ੍ਹਾਂ ਦੋਨਾਂ ਵਿਅਕਤੀਆਂ ਨੂੰ ਨਾਕੇ ਦੌਰਾਨ ਗ੍ਰਿਫਤਾਰ ਕੀਤਾ ਹੈ ਅਤੇ ਇਹ ਟਰੱਕ ਤੇ ਸਵਾਰ ਹੋ ਕੇ ਜਾ ਰਹੇ ਸਨ ਤਾਂ ਤਲਾਸ਼ੀ ਲੈਣ ਤੇ ਇਨ੍ਹਾਂ ਕੋਲੋਂ ਬਰਾਮਦ ਕੀਤੀ ਗਈ ਹੈ ਪੁਲਸ ਨੇ ਇਨ੍ਹਾਂ ਦੇ ਖਿਲਾਫ ਐੱਨ.ਡੀ.ਪੀ.ਸੀ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।
ਫੜੇ ਗਏ ਵਿਅਕਤੀਆਂ ਦੀ ਪਛਾਣ ਹਰਜਿੰਦਰ ਸਿੰਘ ਪਿੰਡ ਕਾਲਸਣਾ ਅਤੇ ਦੂਜਾ ਵਿਅਕਤੀ ਰਮਜਾਨ ਮੁਹੰਮਦ ਪਿੰਡ ਮੱਲੇਵਾਲ ਦਾ ਦੱਸਿਆ ਜਾ ਰਿਹਾ ਹੈ। ਇਹ ਦੋਵੇਂ ਵਿਅਕਤੀ ਟਰੱਕ ਚਲਾਉਂਦੇ ਹਨ ਅਤੇ ਇਨ੍ਹਾਂ ਵੱਲੋਂ ਟਰੱਕ ਵਿੱਚ ਹੀ ਭੁੱਕੀ ਚੂਰਾ ਪੋਸਤ ਲਿਆਂਦਾ ਜਾਂਦਾ ਸੀ। ਪੁਲਸ ਵੱਲੋਂ ਐੱਨ.ਡੀ.ਪੀ.ਸੀ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।
ਇਸ ਮੌਕੇ ਡੀ.ਐਸ.ਪੀ ਰਾਜੇਸ਼ ਕੁਮਾਰ ਛਿੱਬਰ ਨੇ ਦੱਸਿਆ ਕਿ ਇਹ ਦੋਵੇਂ ਵਿਅਕਤੀ ਨੂੰ ਨਾਕੇ ਤੇ ਚੈਕਿੰਗ ਦੌਰਾਨ ਕਾਬੂ ਕੀਤਾ ਗਿਆ ਜਿਨ੍ਹਾਂ ਕੋਲੋਂ 47 ਕਿੱਲੋ ਭੁੱਕੀ ਚੂਰਾ ਬਰਾਮਦ ਕੀਤਾ ਗਿਆ ਹੈ ਇਨ੍ਹਾਂ ਵਿਅਕਤੀਆਂ ਤੇ ਪਹਿਲਾਂ ਵੀ ਨਸ਼ਾ ਤਸਕਰੀ ਦੇ ਮਾਮਲੇ ਦਰਜ ਹਨ ਅਤੇ ਇਨ੍ਹਾਂ ਤੋਂ ਬਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਜੇਕਰ ਨਸ਼ਾ ਤਸਕਰੀ ਵਿਚ ਹੋਰ ਵੀ ਦੋਸ਼ੀ ਪਾਇਆ ਗਿਆ ਉਸਦੇ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।