Bhupinder Singh
ਪੰਜਾਬ ਸਰਕਾਰ ਵੱਲੋਂ ਪੁਲੀਸ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਜੇਕਰ ਕੋਈ ਵੀ ਵਿਅਕਤੀ ਨਸ਼ਾ ਤਸ਼ਕਰੀ ਕਰਦਾ ਹੈ ਤਾਂ ਉਸਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰਕੇ ਉਸ ਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਪਹੁੰਚਾਇਆ ਜਾਵੇ। ਇਸ ਤਹਿਤ ਨਾਭਾ ਸਦਰ ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਸਵਿਫਟ ਕਾਰ ਸਵਾਰ ਵੱਡੇ ਪੱਧਰ ਤੇ ਨਸ਼ਾ ਲੈ ਕੇ ਜਾ ਰਹੇ ਹਨ ਜਿਸ ਤੋਂ ਬਾਅਦ ਪੁਲਸ ਵੱਲੋਂ ਨਾਕਾਬੰਦੀ ਕੀਤੀ ਗਈ । ਜਦੋਂ ਪੁਲਿਸ ਨੇ ਸਵਿਫਟ ਕਾਰ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਕਾਰ ਸਵਾਰ ਵਿਅਕਤੀਆਂ ਕੋਲੋ 10,500 ਨਸ਼ੇ ਦੀਆਂ ਟਰਾਮਾਡੋਲ ਗੋਲੀਆਂ ਬਰਾਮਦ ਕੀਤੀਆਂ ਗਈਆਂl ਪੁਲੀਸ ਨੂੰ ਇਨ੍ਹਾਂ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਮਾਮਲਾ ਦਰਜ ਕਰ ਦਿੱਤਾ ਗਿਆ। ਇਸ ਮੌਕੇ ਤੇ ਨਾਭਾ ਦੇ ਡੀਐਸਪੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਵਿਅਕਤੀ ਲੁਧਿਆਣੇ ਤੋਂ ਨਸ਼ਾ ਦੀਆਂ ਗੋਲੀਆਂ ਲੈ ਕੇ ਆਏ ਸਨ ਅਤੇ ਹੁਣ ਤਫਤੀਸ਼ ਦੌਰਾਨ ਪਤਾ ਚੱਲੇਗਾ ਕਿ ਇਨ੍ਹਾਂ ਵਿਅਕਤੀਆਂ ਨੇ ਨਸ਼ੇ ਦੀਆਂ ਗੋਲੀਆਂ ਕਿੱਥੋਂ ਤੇ ਕਿਸ ਨੂੰ ਦੇਣ ਜਾ ਰਹੇ ਸਨ।
ਨਾਭਾ ਦੇ ਡੀਐੱਸਪੀ ਰਾਜੇਸ਼ ਕੁਮਾਰ ਛਿੱਬਰ ਨੇ ਕਿਹਾ ਕਿ ਇਹ ਦੋਵੇਂ ਨੌਜਵਾਨ ਲੁਧਿਆਣੇ ਦੇ ਰਹਿਣ ਵਾਲੇ ਹਨ ਜਿਨ੍ਹਾਂ ਦੀ ਪਹਿਚਾਣ ਮੁਹੰਮਦ ਸ਼ਾਕਿਰ ਅਤੇ ਅਸ਼ੀਸ਼ ਕੁਮਾਰ ਵਜੋਂ ਹੋਈ ਹੈ ਜਿਨ੍ਹਾਂ ਦੀ ਉਮਰ ਕਰੀਬ 29 ਤੋਂ 30 ਸਾਲ ਦੱਸੀ ਜਾ ਰਹੀ ਹੈ। ਪੁਲੀਸ ਨੇ ਇਨ੍ਹਾਂ ਦੋਨਾਂ ਵਿਅਕਤੀਆਂ ਦੇ ਖਿਲਾਫ ਐੱਨਡੀਪੀਸੀ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।