Home /News /punjab /

Nabha- ਡਿਊਟੀ ਤੋਂ ਘਰ ਪਰਤ ਰਹੇ ਮੋਟਰ ਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਸੜਕ ਹਾਦਸੇ 'ਚ ਮੌਤ

Nabha- ਡਿਊਟੀ ਤੋਂ ਘਰ ਪਰਤ ਰਹੇ ਮੋਟਰ ਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਸੜਕ ਹਾਦਸੇ 'ਚ ਮੌਤ

  • Share this:

Bhupinder Singh

ਪੰਜਾਬ ਦੀਆਂ ਸੜਕਾਂ ਖ਼ੂਨੀ ਸੜਕਾਂ ਬਣਦੀਆਂ ਜਾ ਰਹੀਆਂ ਹਨ। ਹਰ ਰੋਜ਼ ਅਨੇਕਾਂ ਹੀ ਕੀਮਤੀ ਜਾਨਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਜਿਸ ਦੇ ਤਹਿਤ ਨਾਭਾ ਭਾਦਸੋਂ ਰੋਡ ਤੇ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਕੇ ਤੇ ਮੌਤ ਹੋ ਗਈ ਇਹ ਤਿੰਨੋਂ ਨੌਜਵਾਨ ਇਕ ਪ੍ਰਾਈਵੇਟ ਫੈਕਟਰੀ ਵਿਚੋਂ ਰਾਤ ਦੀ ਡਿਊਟੀ ਕਰਕੇ ਮੋਟਰਸਾਈਕਲ ਤੇ ਸਵਾਰ ਹੋ ਕੇ ਘਰ ਵਾਪਸ ਪਰਤ ਰਹੇ ਸੀ ਤਾਂ ਰਸਤੇ ਵਿਚ ਇਕ ਤੇਜ਼ ਰਫਤਾਰ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰੀ ਅਤੇ ਇਨ੍ਹਾਂ ਤਿੰਨਾਂ ਨੌਜਵਾਨਾਂ ਦੀ ਮੌਕੇ ਤੇ ਮੌਤ ਹੋ ਗਈ। ਕਾਰ ਚਾਲਕ ਕਾਰ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ। ਇਨ੍ਹਾਂ ਤਿੰਨਾਂ ਨੌਜਵਾਨਾਂ ਵਿਚੋਂ ਇਕ ਨੌਜਵਾਨ ਦੀ ਪਹਿਚਾਣ ਹੋ ਸਕੀ ਹੈ ਅਤੇ ਦੋ ਨੌਜਵਾਨਾਂ ਦੀ ਪਹਿਚਾਣ ਹੋਣੀ ਅਜੇ ਬਾਕੀ ਹੈ, ਪੁਲਿਸ ਵੱਲੋਂ ਮਾਮਲਾ ਦਰਜ ਕਰ ਕੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।

ਨਾਭਾ ਭਾਦਸੋਂ ਰੋਡ ਨਜ਼ਦੀਕ ਪਿੰਡ ਸਕਰਾਲੀ ਨੇੜੇ ਸੜਕ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਕੇ ਤੇ ਮੌਤ ਹੋ ਗਈ ਇਨ੍ਹਾਂ ਤਿੰਨਾਂ ਨੌਜਵਾਨਾਂ ਦੀ ਉਮਰ ਤਕਰੀਬਨ 22 ਤੋਂ 25 ਸਾਲ ਦਰਮਿਆਨ ਦੱਸੀ ਜਾ ਰਹੀ ਹੈ। ਇਹ ਤਿੰਨੋਂ ਨੌਜਵਾਨ ਇੱਕ ਨਿੱਜੀ ਫੈਕਟਰੀ ਵਿੱਚੋਂ ਰਾਤ ਦੀ ਡਿਊਟੀ ਕਰਕੇ ਘਰ ਪਰਤ ਰਹੀ ਸੀ ਤਾਂ ਨਾਭਾ ਬਲਾਕ ਦੇ ਪਿੰਡ ਸਕਰਾਲੀ ਕੋਲ ਇਕ ਤੇਜ਼ ਰਫਤਾਰ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰੀ ਤਾਂ ਹਾਦਸਾ ਇਨ੍ਹਾਂ ਭਿਆਨਕ ਸੀ ਇਨ੍ਹਾਂ ਤਿੰਨੇ ਨੌਜਵਾਨਾਂ ਦੀਆਂ ਲਾਸ਼ਾਂ ਦੂਰ ਦੂਰ ਤਕ ਬਿਖਰੀਆਂ ਪਈਆਂ ਸਨ। ਮੌਕੇ ਤੇ ਪੁਲਸ ਨੇ ਲਾਸ਼ਾਂ ਨੂੰ ਆਪਣੇ ਕਬਜ਼ੇ ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀਆ ਹਨ। ਇਨ੍ਹਾਂ ਤਿੰਨਾਂ ਨੌਜਵਾਨਾਂ ਵਿੱਚੋਂ ਇੱਕ ਨੌਜਵਾਨ ਦੀ ਹੀ ਪਹਿਚਾਣ ਹੋਈ ਹੈ ਜਿਸ ਦਾ ਨਾਂ ਯੋਵਿਦਰ ਸਿੰਘ ਦੱਸਿਆ ਜਾ ਰਿਹਾ ਹੈ ਜੋ ਕਿ ਸਿੱਧਸਰ ਅਲੌਹਰਾਂ ਦਾ ਦੱਸਿਆ ਜਾ ਰਿਹਾ ਹੈ ਇਸ ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ

ਪੁਲਸ ਦੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਜਦੋਂ ਸਾਨੂੰ ਪਤਾ ਲੱਗਿਆ ਸੀ ਮੌਕੇ ਤੇ ਪਹੁੰਚੇ ਤੇ ਜਿਸ ਵਿਚ ਤਿੰਨਾਂ ਨੌਜਵਾਨਾਂ ਦੀ ਮੌਕੇ ਤੇ ਮੌਤ ਹੋ ਚੁੱਕੀ ਸੀ ਅਸੀਂ ਸੀਸੀਟੀਵੀ ਦੇ ਜ਼ਰੀਏ ਅਸੀਂ ਕਾਰ ਚਾਲਕ ਨੂੰ ਲੱਭਣ ਦੀ ਕੋਸ਼ਿਸ਼ ਕਰ ਰਹੇ ਹਾਂ। ਲਾਸ਼ਾਂ ਨੂੰ ਨਾਭਾ ਦੇ ਸਰਕਾਰੀ ਹਸਪਤਾਲ ਵਿੱਚ ਪੋਸਟਮਾਰਟਮ ਲਈ ਭੇਜ ਰਹੇ ਹਾਂ।

Published by:Ashish Sharma
First published:

Tags: Accident, Deaths, Nabha, Road accident