Home /News /punjab /

Nabha- ਔਰਤ ਨੇ ਪੱਖੇ ਨਾਲ ਲਿਆ ਫਾਹਾ, ਸਹੁਰੇ ਪਰਿਵਾਰ ਖਿਲਾਫ ਮਾਮਲਾ ਦਰਜ

Nabha- ਔਰਤ ਨੇ ਪੱਖੇ ਨਾਲ ਲਿਆ ਫਾਹਾ, ਸਹੁਰੇ ਪਰਿਵਾਰ ਖਿਲਾਫ ਮਾਮਲਾ ਦਰਜ

ਮ੍ਰਿਤਕਾ ਦੀ ਫਾਇਲ ਫੋਟੋ

ਮ੍ਰਿਤਕਾ ਦੀ ਫਾਇਲ ਫੋਟੋ

ਪਰਿਵਾਰ ਨੇ ਦੋਸ਼ ਲਗਾਇਆ ਕਿ ਲਗਭਗ 6 ਮਹੀਨੇ ਪਹਿਲਾਂ ਸਹੁਰਾ ਪਰਿਵਾਰ ਔਰਤ ਨੂੰ ਪੇਕੇ ਘਰ ਛੱਡ ਗਿਆ ਅਤੇ ਔਰਤ ਵੱਲੋਂ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਗਈ।

 • Share this:

  Bhupinder Singh

  ਨਾਭਾ- ਦੇਸ਼ ਅੰਦਰ ਹਰ ਰੋਜ਼ ਵਿਆਹੁਤਾ ਔਰਤਾਂ ਦੇ ਨਾਲ ਸਹੁਰੇ ਪਰਿਵਾਰ ਵੱਲੋਂ ਅੱਤਿਆਚਾਰ ਤੰਗ ਪਰੇਸ਼ਾਨ ਕਰਨ ਦੇ ਮਾਮਲੇ ਅਕਸਰ ਸਾਹਮਣੇ ਆ ਰਹੇ ਹਨ। ਅਤਿਆਚਾਰ ਨੂੰ ਨਾ ਸਹਾਰਦੇ ਹੋਏ ਔਰਤਾਂ ਵੱਲੋਂ ਆਤਮਹੱਤਿਆ ਕੀਤੀਆਂ ਜਾ ਰਹੀਆਂ ਹਨ। ਇਸ ਤਰ੍ਹਾਂ ਦਾ ਮਾਮਲਾ ਸਾਹਮਣੇ ਆਇਆ ਨਾਭਾ ਬਲਾਕ ਦੇ ਪਿੰਡ ਮੈਂਹਸ ਵਿਖੇ ਜਿੱਥੇ ਗੁਰਮੀਤ ਕੌਰ ਨਾਂ ਦੀ ਔਰਤ ਦੇ ਵੱਲੋਂ ਪੱਖੇ ਨਾਲ ਲਟਕ ਕੇ ਆਪਣੇ ਪੇਕੇ ਘਰ ਆਤਮਹੱਤਿਆ ਕਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਨਾਭਾ ਪੁਲਿਸ ਵੱਲੋਂ ਮ੍ਰਿਤਕ ਔਰਤ ਦੇ ਸਹੁਰੇ ਪਰਿਵਾਰ ਦੇ ਖਿਲਾਫ ਵੱਖ-ਵੱਖ ਧਾਰਾਵਾਂ ਦੇ ਤਹਿਤ ਪਰਚਾ ਦਰਜ ਘਰ ਲੈ ਗਿਆ। ਪਰ ਮ੍ਰਿਤਕ ਔਰਤ ਦੇ ਪਰਿਵਾਰਕ ਮੈਂਬਰਾਂ ਨੇ ਲਾਸ਼ ਨੂੰ ਨਾਭਾ ਪਟਿਆਲਾ ਰੋਡ ਤੇ ਰੱਖ ਕੇ ਜਾਮ ਲਗਾ ਦਿੱਤਾ ਅਤੇ ਜਲਦ ਤੋਂ ਜਲਦ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਤੇ ਪੁਲਸ ਨੇ ਭਰੋਸਾ ਦਿਵਾਇਆ ਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਫੜ ਲਿਆ ਜਾਵੇਗਾ ਜਿਸ ਤੋਂ ਬਾਅਦ ਧਰਨਾਕਾਰੀਆਂ ਨੇ ਧਰਨਾ ਖ਼ਤਮ ਕਰ ਦਿੱਤਾ।

  ਨਾਭਾ ਬਲਾਕ ਦੇ ਪਿੰਡ ਮੈਂਹਸ ਦੀ ਗੁਰਮੀਤ ਕੌਰ ਨਾਂ ਦੀ ਔਰਤ ਦੇ ਵੱਲੋਂ ਪੱਖੇ ਨਾਲ ਲਟਕ ਕੇ ਆਪਣੇ ਪੇਕੇ ਘਰ  ਆਤਮਹੱਤਿਆ ਕਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਔਰਤ ਗੁਰਮੀਤ ਕੌਰ ਦਾ ਵਿਆਹ ਲੱਗਭੱਗ 13 ਸਾਲ ਪਹਿਲਾਂ ਗੋਬਿੰਦਗੜ੍ਹ ਨੇੜੇ ਪਿੰਡ ਲਾਡਪੁਰ ਤੂਰਾਂ ਵਿਖੇ ਹੋਇਆ ਸੀ। ਜਿਸ ਦਾ ਆਪਣੇ ਸਹੁਰਿਆਂ ਨਾਲ ਕਲੇਸ਼ ਰਹਿੰਦਾ ਸੀ। ਪਰਿਵਾਰ ਨੇ ਦੋਸ਼ ਲਗਾਇਆ ਕਿ ਲਗਭਗ 6 ਮਹੀਨੇ ਪਹਿਲਾਂ ਸਹੁਰਾ ਪਰਿਵਾਰ ਔਰਤ ਨੂੰ ਪੇਕੇ ਘਰ ਛੱਡ ਗਿਆ ਅਤੇ ਔਰਤ ਵੱਲੋਂ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਗਈ। ਜਿਸ ਦੇ ਰੋਸ ਵਜੋਂ ਪਰਿਵਾਰ ਦੇ ਮੈਂਬਰਾਂ ਅਤੇ ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਵੱਲੋਂ ਲਾਸ਼ ਚੌਕ ਵਿੱਚ ਰੱਖ ਕੇ ਨਾਭਾ-ਪਟਿਆਲਾ ਰੋਡ ਜਾਮ ਕਰ ਦਿੱਤਾ ਗਿਆ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।ਪੁਲਿਸ ਨੇ ਭਰੋਸਾ ਦਿਵਾਇਆ ਕਿ ਦੋਸ਼ੀਆਂ ਨੂੰ ਛੇਤੀ ਹੀ ਫੜ ਲੈ ਜਾਵੇਗਾ ਜਿਸ ਤੋਂ ਬਾਅਦ ਧਰਨਾਕਾਰੀਆਂ ਨੇ ਧਰਨਾ ਚੁੱਕ ਦਿੱਤਾ।

  ਇਸ ਮੌਕੇ ਨਾਭਾ ਕੋਤਵਾਲੀ ਦੇ ਐਸਐਚਓ ਰਾਕੇਸ਼ ਕੁਮਾਰ ਨੇ ਕਿਹਾ ਕਿ ਲੜਕੀ ਵੱਲੋਂ ਘਰ ਵਿਚ ਗਲ ਫਾਹਾ ਲੈ ਕੇ ਆਤਮਹੱਤਿਆ ਕਰ ਲਈ ਸੀ ਇਸ ਸੰਬੰਧ ਵਿਚ ਦੋਸ਼ੀਆਂ ਦੇ ਖਿਲਾਫ਼ 306 ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੁਲੀਸ ਪਾਰਟੀਆਂ ਨੂੰ ਭੇਜ ਕੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾ ਰਿਹਾ ਹੈ।Byte 4 ਨਾਭਾ ਕੋਤਵਾਲੀ ਦੇ ਐਸਐਚਓ ਰਾਕੇਸ਼ ਕੁਮਾਰ

  Published by:Ashish Sharma
  First published:

  Tags: Crimes against women, Nabha, Punjab Police, Suicide