ਪ੍ਰਸਿੱਧ ਪੰਜਾਬੀ ਗਾਇਕ ਨਛੱਤਰ ਗਿੱਲ ਨੂੰ ਗਹਿਰਾ ਸਦਮਾ ਲੱਗਾ ਹੈ। ਉਨ੍ਹਾਂ ਦੀ ਧਰਮ ਪਤਨੀ ਦਲਵਿੰਦਰ ਕੌਰ ਦਾ ਦਿਹਾਂਤ ਹੋ ਗਿਆ ਹੈ।
ਦੱਸ ਦਈਏ ਕਿ ਉਨ੍ਹਾਂ ਦੀ ਬੇਟੀ ਦਾ ਵਿਆਹ ਅਜੇ ਦੋ ਦਿਨ ਪਹਿਲਾਂ 14 ਨਵੰਬਰ ਹੋਇਆ ਸੀ। ਨਛੱਤਰ ਗਿੱਲ ਦੇ ਲੜਕੇ ਦਾ ਵੀ ਕੱਲ੍ਹ 17 ਨਵੰਬਰ ਨੂੰ ਵਿਆਹ ਹੈ। ਪਤਨੀ ਦੀ ਮੌਤ ਤੋਂ ਬਾਅਦ ਖੁਸ਼ੀਆਂ ਅਚਾਨਕ ਗਮੀ ਵਿੱਚ ਬਦਲ ਗਈਆਂ ਹਨ।
ਉਨ੍ਹਾਂ ਦਾ ਅੰਤਿਮ ਸਸਕਾਰ ਦੁਪਹਿਰ 1 ਵਜੇ ਬੰਗਾ ਰੋਡ ਸ਼ਮਸ਼ਾਨਘਾਟ ਫਗਵਾੜਾ ਵਿਖੇ ਕੀਤਾ ਜਾਵੇਗਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Nachhatar Gill