ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਦੇ ਸਫਲ ਅਪਰੇਸ਼ਨ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਸਿੱਧੂ ਨੇ ਇਕ ਫੋਟੋੇ ਸਾਂਝੀ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ।
ਉਨ੍ਹਾਂ ਨੇ ਟਵੀਟ ਕਰਕੇ ਲਿਖਿਆ ਹੈ-ਸਫਲ ਆਪ੍ਰੇਸ਼ਨ ਤੋਂ ਬਾਅਦ ਪਤਨੀ ਨੂੰ ਹਸਪਤਾਲ ਤੋਂ ਮਿਲੀ ਛੁੱਟੀ... ਹਸਪਤਾਲ ਦੇ ਸਟਾਫ਼ @fortis_hospital ਅਤੇ ਉਹਨਾਂ ਸਾਰਿਆਂ ਦਾ ਧੰਨਵਾਦ ਜਿਨ੍ਹਾਂ ਨੇ ਤੰਦਰੁਸਤੀ ਲਈ ਅਰਦਾਸ ਕੀਤੀ … ਰੱਬ ਰਾਖਾ...
ਦੱਸ ਦਈਏ ਕਿ ਕੱਲ੍ਹ ਸਿੱਧੂ ਨੇ ਦੱਸਿਆ ਸੀ ਕਿ ਡਾ. ਨਵਜੋਤ ਕੌਰ ਦੀ ਸਿਹਤ ਠੀਕ ਨਹੀਂ ਹੈ। ਉਨ੍ਹਾਂ ਦਾ ਫੋਰਟਿਸ ਹਸਪਤਾਲ ਵਿੱਚ ਅਪਰੇਸ਼ਨ ਹੋਇਆ ਹੈ। ਸ੍ਰੀ ਸਿੱਧੂ ਨੇ ਲਿਖਿਆ ਸੀ ਕਿ ਡਾਕਟਰ ਸਿੱਧੂ ਪਿਛਲੇ ਦੋ ਦਿਨਾਂ ਤੋਂ ਠੀਕ ਨਹੀਂ ਹਨ।
ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਦਾ ਅੱਜ ਆਪਰੇਸ਼ਨ ਹੋਣਾ ਹੈ। ਉਨ੍ਹਾਂ ਨੇ ਆਪਣੀ ਪਤਨੀ ਦੀ ਸਿਹਤਯਾਬੀ ਲਈ ਅਰਦਾਸ ਵੀ ਕੀਤੀ। ਪ੍ਰਾਪਤ ਜਾਣਕਾਰੀ ਅਨੁਸਾਰ ਡਾ. ਸਿੱਧੂ ਨੂੰ ਪਥਰੀ ਦੀ ਸਮੱਸਿਆ ਸੀ, ਜਿਸ ਦੇ ਇਲਾਜ ਲਈ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ।
Published by: Gurwinder Singh
First published: April 13, 2022, 14:14 IST
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Dr Navjot Kaur Sidhu , Navjot Sidhu , Navjot singh sidhu , Navjot singh sidhu wife , Sidhu