• Home
 • »
 • News
 • »
 • punjab
 • »
 • NAVJOT KAUR SIDHU KUNWAR RECOMMENDATION VIJAY PARTAP SINGH HOME MINISTER

ਨਵਜੋਤ ਕੌਰ ਸਿੱਧੂ ਵੱਲੋਂ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਗ੍ਰਹਿ ਮੰਤਰੀ ਬਣਾਉਣ ਦੀ ਸਿਫਾਰਸ਼

ਨਵਜੋਤ ਕੌਰ ਸਿੱਧੂ ਵੱਲੋਂ ਕੁੰਵਰ ਵਿਜੇ ਪ੍ਰਤਾਪ ਨੂੰ ਗ੍ਰਹਿ ਮੰਤਰੀ ਬਣਾਉਣ ਦੀ ਸਿਫਾਰਸ਼ (ਫਾਇਲ ਫੋਟੋ)

 • Share this:
  ਡਾ. ਨਵਜੋਤ ਕੌਰ ਸਿੱਧੂ ਨੇ ਪੰਜਾਬ ਪੁਲਿਸ ਦੇ ਸਾਬਕਾ ਇੰਸਪੈਕਟਰ ਜਨਰਲ (ਆਈਜੀ) ਅਤੇ ਆਮ ਆਦਮੀ ਪਾਰਟੀ ਦੇ ਮੌਜੂਦਾ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਗ੍ਰਹਿ ਮੰਤਰੀ ਬਣਾਉਣ ਦੀ ਮੰਗ ਕੀਤੀ ਹੈ। ਕੁੰਵਰ ਵਿਜੇ ਪ੍ਰਤਾਪ ਹੁਣ ਅੰਮ੍ਰਿਤਸਰ ਦੇ ਉੱਤਰੀ ਹਲਕੇ ਤੋਂ 'ਆਪ' ਵਿਧਾਇਕ ਹਨ।

  ਰਾਜ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਦਾ ਹਵਾਲਾ ਦਿੰਦੇ ਹੋਏ ਡਾ: ਸਿੱਧੂ ਨੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਕੈਬਨਿਟ ਵਿੱਚ ਕੁੰਵਰ ਨੂੰ ਨਜ਼ਰਅੰਦਾਜ਼ ਕਰਨ 'ਤੇ ਹੈਰਾਨੀ ਪ੍ਰਗਟਾਈ ਹੈ।


  ਆਪਣੇ ਟਵਿੱਟਰ ਹੈਂਡਲਰ 'ਤੇ ਮੁੱਖ ਮੰਤਰੀ ਦਫਤਰ ਅਤੇ ਅਰਵਿੰਦ ਕੇਜਰੀਵਾਲ ਨੂੰ ਟੈਗ ਕਰਦੇ ਹੋਏ ਉਨ੍ਹਾਂ ਨੇ ਕੁੰਵਰ ਵਿਜੇ ਪ੍ਰਤਾਪ ਨੂੰ ਗ੍ਰਹਿ ਵਿਭਾਗ ਸੌਂਪਣ ਦੀ ਆਪਣੀ ਸਿਫਾਰਸ਼ੀ ਪੋਸਟ ਪਾਈ ਹੈ।


  ਉਨ੍ਹਾਂ ਨੇ ਲਿਖਿਆ: “ਪੰਜਾਬ ਵਿੱਚ ਅਪਰਾਧ ਸਾਰੀਆਂ ਹੱਦਾਂ ਪਾਰ ਕਰ ਰਿਹਾ ਹੈ। ਮੈਂ ਇਹ ਸਮਝਣ ਤੋਂ ਅਸਮਰੱਥ ਹਾਂ ਕਿ ਅਜਿਹੇ ਕਾਬਲ ਅਤੇ ਸੀਨੀਅਰ ਆਈ.ਪੀ.ਐਸ. ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਪੰਜਾਬ ਦੇ ਗ੍ਰਹਿ ਮੰਤਰੀ ਵਜੋਂ ਤਾਇਨਾਤ ਕਿਉਂ ਨਹੀਂ ਕੀਤਾ ਜਾ ਰਿਹਾ ਹੈ। ਮੈਨੂੰ ਯਾਦ ਹੈ ਜਦੋਂ ਉਹ ਅੰਮ੍ਰਿਤਸਰ ਵਿੱਚ ਤਾਇਨਾਤ ਸੀ।

  ਉਸ ਸਮੇਂ  ਕਿਸੇ ਨੇ ਕੋਈ ਜੁਰਮ ਕਰਨ ਦੀ ਹਿੰਮਤ ਨਹੀਂ ਕੀਤੀ। ਨਾਲ ਹੀ ਕਿਸੇ ਵੀਆਈਪੀ ਨੇ ਉਸ ਨੂੰ ਗਲਤ ਕੰਮ ਕਰਨ ਲਈ ਬੁਲਾਉਣ ਦੀ ਹਿੰਮਤ ਨਹੀਂ ਕੀਤੀ। ਗੈਂਗਸਟਰ ਗਾਇਬ ਹੋ ਗਏ ਅਤੇ ਖੋਹ ਕਰਨ ਵਾਲੇ ਅਤੇ ਚੋਰ ਕਿਤੇ ਨਜ਼ਰ ਨਹੀਂ ਆਏ।''
  Published by:Gurwinder Singh
  First published: