Bhupinder Singh
ਪੰਜਾਬ ਦਾ ਕਿਸਾਨ ਕਰਜ਼ੇ ਹੇਠ ਆ ਕੇ ਲਗਾਤਾਰ ਆਤਮਹੱਤਿਆ ਕਰ ਰਿਹਾ ਹੈ। ਕਰੀਬ ਇੱਕ ਮਹੀਨੇ ਵਿਚ 20 ਤੋਂ ਜ਼ਿਆਦਾ ਕਿਸਾਨਾਂ ਨੇ ਆਤਮਹੱਤਿਆ ਕਰ ਲਈ। ਨਾਭਾ ਬਲਾਕ ਦੇ ਪਿੰਡ ਤੁੰਗਾਂ ਵਿਖੇ ਕਿਸਾਨ ਹਰਦੀਪ ਸਿੰਘ ਵੱਲੋਂ ਸਲਫਾਸ ਦੀਆਂ ਗੋਲੀਆਂ ਖਾ ਕੇ ਆਤਮਹੱਤਿਆ ਕਰ ਲਈ ਹੈ।
ਮ੍ਰਿਤਕ ਕਿਸਾਨ ਦੇ ਸਸਕਾਰ ਮੌਕੇ ਪਹੁੰਚੇ ਕਾਂਗਰਸ ਪਾਰਟੀ ਦੀ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਜਿੱਥੇ ਪਰਿਵਾਰ ਨਾਲ ਦੁੱਖ ਪ੍ਰਗਟ ਕੀਤਾ, ਉੱਥੇ ਪਰਿਵਾਰ ਨੂੰ ਦਿਲਾਸਾ ਦਿੱਤਾ।
ਇਸ ਮੌਕੇ ਨਵਜੋਤ ਸਿੰਘ ਸਿੱਧੂ ਨੇ ਭਗਵੰਤ ਮਾਨ ਸਰਕਾਰ ਉਤੇ ਤੰਜ ਕੱਸਦਿਆਂ ਕਿਹਾ ਕਿ ਕਿਸਾਨਾਂ ਵੱਲੋਂ ਲਗਾਤਾਰ ਆਤਮਹੱਤਿਆ ਕੀਤੀਆਂ ਜਾ ਰਹੀਆਂ ਹਨ, ਪਰ ਸਰਕਾਰਾਂ ਨੇ ਕੋਈ ਨੀਤੀ ਨਹੀਂ ਬਣਾਈ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਕੋਲ ਫਾਇਨਾਂਸ ਨਹੀਂ, ਕੋਈ ਨੀਤੀ ਨਹੀਂ।
ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਬਹੁਤ ਦੁੱਖ ਦੀ ਗੱਲ ਹੈ ਕਿ ਕਿਸਾਨ ਵੱਲੋਂ ਕਰਜ਼ੇ ਦੇ ਬੋਝ ਨੂੰ ਨਾ ਸਹਾਰਦੇ ਹੋਏ ਆਤਮਹੱਤਿਆ ਕਰ ਲਈ, ਉਨ੍ਹਾਂ ਨੇ ਕਿਹਾ ਕਿ ਸਰਕਾਰਾਂ ਨੂੰ ਕੋਈ ਪਾਲਿਸੀ ਬਣਾਉਣੀ ਚਾਹੀਦੀ ਹੈ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Dr Navjot Kaur Sidhu, Farmers Protest, Navjot Sidhu, Navjot singh sidhu, Punjab farmers