ਪਟਿਆਲਾ: ਸੁਪਰੀਮ ਕੋਰਟ ਵੱਲੋਂ ਇੱਕ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਪਟਿਆਲਾ ਜੇਲ੍ਹ ਵਿੱਚ ਬੰਦ ਕਾਂਗਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਅੱਜ ਸਵੇਰੇ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਲਿਆਂਦਾ ਗਿਆ ਹੈ। ਜਿੱਥੇ ਡਾਕਟਰਾਂ ਦਾ ਇੱਕ ਪੈਨਲ ਉਸ ਦੀ ਸਿਹਤ ਦੀ ਜਾਂਚ (medical check up) ਕਰ ਰਿਹਾ ਹੈ।
ਨਵਜੋਤ ਸਿੰਘ ਸਿੱਧੂ ਦੀ ਤਰਫੋਂ ਅਦਾਲਤ ਵਿੱਚ ਇੱਕ ਪਟੀਸ਼ਨ ਵੀ ਦਾਇਰ ਕੀਤੀ ਗਈ ਹੈ, ਜਿਸ ਵਿੱਚ ਕਣਕ ਦੀ ਐਲਰਜੀ ਕਾਰਨ ਵਿਸ਼ੇਸ਼ ਖੁਰਾਕ ਦੀ ਮੰਗ ਕੀਤੀ ਗਈ ਹੈ। ਇਸ ਤੋਂ ਇਲਾਵਾ ਨਵਜੋਤ ਸਿੰਘ ਸਿੱਧੂ ਨੇ ਵੀ ਆਪਣੀ ਸਿਹਤ ਦਾ ਹਵਾਲਾ ਦਿੱਤਾ ਹੈ। ਇਸ ਕਾਰਨ ਉਨ੍ਹਾਂ ਦੀ ਸਿਹਤ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਜੇਲ੍ਹ ਵਿੱਚ ਉਨ੍ਹਾਂ ਨੂੰ ਖੁਰਾਕ ਅਤੇ ਦਵਾਈਆਂ ਉਸੇ ਹਿਸਾਬ ਨਾਲ ਮੁਹੱਈਆ ਕਰਵਾਈਆਂ ਜਾ ਸਕਣ।
ਨਵਜੋਤ ਸਿੱਧੂ ਨੂੰ ਰਾਜਿੰਦਰਾ ਹਸਪਤਾਲ ਲਿਆਂਦਾ ਗਿਆ ਹੈ ਤੇ ਭਾਰੀ ਸੁਰੱਖਿਆ ਵਿਚਾਲੇ ਜੇਲ੍ਹ ਤੋਂ ਮੈਡੀਕਲ ਚੈਕਅਪ ਲਈ ਲਿਆਂਦਾ ਗਿਆ।ਡਾਕਟਰਾਂ ਦਾ ਬੋਰਡ ਡਾਈਟ ਚਾਰਟ ਪੇਸ਼ ਕਰੇਗਾ। ਰਾਜਿੰਦਰਾ ਹਸਪਤਾਲ ਦੇ ਡਾਕਟਰਾਂ ਨੇ ਚਾਰਟ ਬਣਾਇਆ ਹੈ। ਜੇਲ੍ਹ 'ਚ ਸਿੱਧੂ ਨੇ ਵਿਸ਼ੇਸ਼ ਖਾਣਾ ਦੇਣ ਦੀ ਮੰਗ ਕੀਤੀ ਹੈ। ਸਿੱਧੂ ਨੇ ਖ਼ਰਾਬ ਸਿਹਤ ਦਾ ਹਵਾਲਾ ਦਿੱਤਾ ਹੈ। ਨਵਜੋਤ ਸਿੱਧੂ ਪਟਿਆਲਾ ਜੇਲ੍ਹ ਵਿੱਚ ਬੰਦ ਨੇ ਤੇ ਜੇਲ੍ਹ ਦੀ ਦਾਲ-ਰੋਟੀ ਨਹੀਂ ਖਾ ਰਹੇ।
Published by:Sukhwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: College, Medical, Navjot singh sidhu, Patiala, Patiala Central Jail