• Home
  • »
  • News
  • »
  • punjab
  • »
  • NAVJOT SIDHU COULD BE THE NEW CHIEF MINISTER OF PUNJAB SOURCES

ਨਵਜੋਤ ਸਿੱਧੂ ਹੋ ਸਕਦੇ ਹਨ ਪੰਜਾਬ ਦੇ ਨਵੇਂ ਮੁੱਖ ਮੰਤਰੀ : ਸੂਤਰ

ਨਵਜੋਤ ਸਿੱਧੂ ਹੋ ਸਕਦੇ ਹਨ ਪੰਜਾਬ ਦੇ ਨਵੇਂ ਮੁੱਖ ਮੰਤਰੀ : ਸੂਤਰ (ਫਾਇਲ ਫੋਟੋ)

ਨਵਜੋਤ ਸਿੱਧੂ ਹੋ ਸਕਦੇ ਹਨ ਪੰਜਾਬ ਦੇ ਨਵੇਂ ਮੁੱਖ ਮੰਤਰੀ : ਸੂਤਰ (ਫਾਇਲ ਫੋਟੋ)

  • Share this:
    ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਸਤੀਫ਼ਾ ਸੌਂਪ ਦਿੱਤਾ ਹੈ। ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਉਨਾਂ ਦਾ ਅਤੇ ਉਨਾਂ ਦੇ ਮੰਤਰੀ ਮੰਡਲ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ। ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਹੋਈ। ਮੀਟਿੰਗ ਤੋਂ ਬਾਅਦ ਹਰੀਸ਼ ਰਾਵਤ ਅਤੇ ਅਜੇ ਮਾਕਨ ਨੇ ਪ੍ਰੈਸ ਨੂੰ ਜਾਣਕਾਰੀ ਦਿੱਤੀ ਸੀ ਕਿ ਨਵੇਂ ਮੁੱਖ ਮੰਤਰੀ ਦੀ ਚੋਣ ਕਰਨ ਦਾ ਫੈਸਲਾ ਹਾਈਕਮਾਨ ਸੋਨੀਆ ਗਾਂਧੀ ਕਰਨਗੇ।



    ਸੂਤਰਾਂ ਮੁਤਾਬਕ ਕਾਂਗਰਸ ਦੇ ਮੌਜੂਦਾ ਪ੍ਰਧਾਨ ਨਵਜੋਤ ਸਿੰਘ ਸਿੱਧੂ, ਸਾਬਕਾ ਪ੍ਰਧਾਨ ਸੁਨੀਲ ਜਾਖੜ, ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਤੇ ਪ੍ਰਤਾਪ ਬਾਜਵਾ ਦਾ ਨਾਮ ਸਭ ਤੋਂ ਉਪਰ ਦੱਸਿਆ ਜਾ ਰਿਹਾ ਹੈ। ਸੂਤਰਾਂ ਅਨੁਸਾਰ ਨਵਜੋਤ ਸਿੰਘ ਸਿੱਧੂ ਨੂੰ ਨਵਾਂ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ। ਮੀਟਿੰਗ ਵਿਚ ਹਾਜ਼ਰ ਵਿਧਾਇਕਾਂ ਨੇ ਨਵਜੋਤ ਸਿੰਘ ਸਿੱਧੂ ਦੇ ਨਾਂ ਉਤੇ ਵੀ ਮੋਹਰ ਲਾਈ ਹੈ।  ਦੱਸਣਯੋਗ ਹੈ ਕਿ ਨਵਜੋਤ ਸਿੰਘ ਸਿੱਧੂ 2017 ਵਿਚ ਕਾਂਗਰਸ ਵਿਚ ਸ਼ਾਮਿਲ ਹੋਏ ਸਨ। ਸੂਤਰਾਂ ਮੁਤਾਬਕ ਇਨ੍ਹਾਂ ਆਗੂਆਂ ਵਿਚੋਂ ਕਿਸੇ ਇਕ ਨੂੰ ਵਿਧਾਇਕ ਦਲ ਦਾ ਨੇਤਾ ਚੁਣਿਆ ਜਾ ਸਕਦਾ ਹੈ।
    Published by:Ashish Sharma
    First published: