ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦਾ ਖੇਤੀ ਕਾਨੂੰਨ ਰੱਦ ਹੋਣ ਤੋਂ ਬਾਅਦ ਪਹਿਲਾ ਬਿਆਨ ਸਾਹਮਣੇ ਆਇਆ ਹੈ। ਸਿੱਧੂ ਨੇ ਕਿਹਾ ਕਿ ਹਰ ਗੱਲ ਦੀ ਨਿੰਦਾ ਕੀਤੀ ਜਾਵੇ, ਇਹ ਠੀਕ ਨਹੀਂ। ਉਨ੍ਹਾਂ ਕਿਹਾ ਕਿ ਹਰ ਚੀਜ਼ ਤੇ ਰਾਜਨੀਤੀ ਕਰਨੀ ਚੰਗੀ ਗੱਲ ਨਹੀਂ ਹੈ, ਕੇਂਦਰ ਨੇ ਚੰਗਾ ਫੈਸਲਾ ਲਿਆ ਹੈ।
ਜ਼ਿਕਰਯੋਗ ਹੈ ਕਿ ਗੁਰਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੱਡਾ ਐਲਾਨ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਤਿੰਨੋਂ ਖੇਤੀ ਕਾਨੂੰਨ ਬਿੱਲ ਵਾਪਸ ਲੈ ਲਵੇਗੀ ਅਤੇ ਆਉਣ ਵਾਲੇ ਸੰਸਦ ਸੈਸ਼ਨ ਵਿੱਚ ਇਸ ਸਬੰਧੀ ਲੋੜੀਂਦੀ ਪ੍ਰਕਿਰਿਆ ਪੂਰੀ ਕਰ ਲਈ ਜਾਵੇਗੀ। ਕੇਂਦਰ ਸਰਕਾਰ ਇਸ ਲਈ ਇੱਕ ਕਮੇਟੀ ਬਣਾਏਗੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Agricultural law, Navjot Sidhu