Home /News /punjab /

ਨਵਜੋਤ ਸਿੱਧੂ ਨੂੰ ਹਸਪਤਾਲ ਵਿਚ ਚੈਕਅੱਪ ਤੋਂ ਬਾਅਦ ਮੁੜ ਜੇਲ੍ਹ ਭੇਜਿਆ

ਨਵਜੋਤ ਸਿੱਧੂ ਨੂੰ ਹਸਪਤਾਲ ਵਿਚ ਚੈਕਅੱਪ ਤੋਂ ਬਾਅਦ ਮੁੜ ਜੇਲ੍ਹ ਭੇਜਿਆ

 • Share this:
  ਸੁਪਰੀਮ ਕੋਰਟ ਵੱਲੋਂ ਇੱਕ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਪਟਿਆਲਾ ਜੇਲ੍ਹ ਵਿੱਚ ਬੰਦ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਅੱਜ ਸਵੇਰੇ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਲਿਆਂਦਾ ਗਿਆ ਸੀ। ਜਿੱਥੇ ਡਾਕਟਰਾਂ ਦਾ ਇੱਕ ਪੈਨਲ ਉਸ ਦੀ ਸਿਹਤ ਦੀ ਜਾਂਚ ਕੀਤੀ। ਜਾਂਚ ਤੋਂ ਬਾਅਦ ਸਿੱਧੂ ਨੂੰ ਮੁੜ ਜੇਲ੍ਹ ਭੇਜ ਦਿੱਤਾ ਗਿਆ ਹੈ।

  ਸਿੱਧੂ ਕਣਕ ਤੋਂ ਅਲਰਜੀ ਹੋਣ ਕਾਰਨ ਜੇਲ੍ਹ ਵਿਚ ਸਿਰਫ ਉਬਲੀਆਂ ਸਬਜ਼ੀਆਂ ਹੀ ਖਾ ਰਹੇ ਹਨ। ਅਦਾਲਤ ਵੱਲੋਂ ਡਾਈਟ ਸਬੰਧੀ ਹਦਾਇਤਾਂ ਤੋਂ ਬਾਅਦ ਡਾਕਟਰਾਂ ਦੇ ਬੋਰਡ ਕੋਲ ਪੇਸ਼ ਕਰਨ ਲਈ ਸਿੱਧੂ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਵਲੋਂ ਉਸ ਦੀ ਡਾਈਟ ਬਾਰੇ ਫੈਸਲਾ ਕੀਤਾ ਜਾਵੇਗਾ। ਪਟਿਆਲਾ ਦੇ ਚੀਫ ਜੁਡੀਸ਼ਲ ਮੈਜਿਸਟਰੇਟ ਨੇ ਇਸ ਸਬੰਧੀ ਡਾਕਟਰਾਂ ਕੋਲੋਂ ਰਿਪੋੋਰਟ ਮੰਗੀ ਹੈ।

  ਨਵਜੋਤ ਸਿੰਘ ਸਿੱਧੂ ਦੀ ਤਰਫੋਂ ਅਦਾਲਤ ਵਿੱਚ ਇੱਕ ਪਟੀਸ਼ਨ ਵੀ ਦਾਇਰ ਕੀਤੀ ਗਈ ਹੈ, ਜਿਸ ਵਿੱਚ ਕਣਕ ਦੀ ਐਲਰਜੀ ਕਾਰਨ ਵਿਸ਼ੇਸ਼ ਖੁਰਾਕ ਦੀ ਮੰਗ ਕੀਤੀ ਗਈ ਹੈ। ਇਸ ਤੋਂ ਇਲਾਵਾ ਨਵਜੋਤ ਸਿੰਘ ਸਿੱਧੂ ਨੇ ਵੀ ਆਪਣੀ ਸਿਹਤ ਦਾ ਹਵਾਲਾ ਦਿੱਤਾ ਹੈ। ਇਸ ਕਾਰਨ ਉਨ੍ਹਾਂ ਦੀ ਸਿਹਤ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਜੇਲ੍ਹ ਵਿੱਚ ਉਨ੍ਹਾਂ ਨੂੰ ਖੁਰਾਕ ਅਤੇ ਦਵਾਈਆਂ ਉਸੇ ਹਿਸਾਬ ਨਾਲ ਮੁਹੱਈਆ ਕਰਵਾਈਆਂ ਜਾ ਸਕਣ।

  ਅੱਜ ਸਵੇਰੇ ਨਵਜੋਤ ਸਿੱਧੂ ਨੂੰ ਰਾਜਿੰਦਰਾ ਹਸਪਤਾਲ ਲਿਆਂਦਾ ਗਿਆ ਹੈ। ਰਾਜਿੰਦਰਾ ਹਸਪਤਾਲ ਦੇ ਡਾਕਟਰਾਂ ਨੇ ਚਾਰਟ ਬਣਾਇਆ ਹੈ। ਜੇਲ੍ਹ 'ਚ ਸਿੱਧੂ ਨੇ ਵਿਸ਼ੇਸ਼ ਖਾਣਾ ਦੇਣ ਦੀ ਮੰਗ ਕੀਤੀ ਹੈ। ਸਿੱਧੂ ਨੇ ਖ਼ਰਾਬ ਸਿਹਤ ਦਾ ਹਵਾਲਾ ਦਿੱਤਾ ਹੈ। ਨਵਜੋਤ ਸਿੱਧੂ ਪਟਿਆਲਾ ਜੇਲ੍ਹ ਵਿੱਚ ਬੰਦ ਹੈ ਤੇ ਜੇਲ੍ਹ ਦੀ ਦਾਲ-ਰੋਟੀ ਨਹੀਂ ਖਾ ਰਹੇ।
  Published by:Gurwinder Singh
  First published:

  Tags: Navjot Sidhu, Navjot singh sidhu, Sidhu

  ਅਗਲੀ ਖਬਰ