ਚੰਡੀਗੜ੍ਹ : ਪੰਜਾਬ ਦੇ ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਨੇ ਰਾਜਪਾਲ ਨੂੰ ਮੰਗ ਪੱਤਰ ਦੇਕੇ ਪੰਜਾਬ ਵਿੱਚ ਕਾਨੂੰਨ ਵਿਵਸਥਾ ਦਾ ਮੁੱਦਾ ਚੁੱਕਿਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਜਾਨ-ਮਾਲ ਦੀ ਸੁਰੱਖਿਆ ਨਹੀਂ ਹੈ। ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਪੁਲਿਸ ਨੂੰ ਸਿਆਸੀ ਬਦਲਾਖੋਰੀ ਲਈ ਵਰਤ ਰਹੇ ਹਨ। ਸਿੱਧੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ 'ਰਬੜ ਦਾ ਗੁੱਡਾ'ਦੱਸਿਆ ਹੈ।
ਇਸ ਸਬੰਧੀ ਸਿੱਧੂ ਨੇ ਟਵੀਟ ਵੀ ਕੀਤਾ ਹੈ। ਜਿਸ ਵਿੱਚ ਕਿਹਾ ਹੈ ਕਿ ਪੰਜਾਬ ਦੇ ਭਖਦੇ ਮਸਲਿਆਂ ਨੂੰ ਲੈ ਕੇ ਮਾਨਯੋਗ ਗਵਰਨਰ ਪੰਜਾਬ ਸ਼੍ਰੀ ਬਨਵਾਰੀਲਾਲ ਪੁਰੋਹਿਤ ਜੀ ਨੂੰ ਮੰਗ ਪੱਤਰ ਸੌਂਪਿਆ... ਲੋਕਾਂ ਦੀ ਅਵਾਜ਼ ਨੂੰ ਬੁਲੰਦ ਕਰਦੇ ਹੋਏ... ਉਨ੍ਹਾਂ ਨੇ ਸਾਨੂੰ ਹਲੀਮੀ ਨਾਲ ਸੁਣਿਆ, ਕਿਹਾ ਕਿ ਉਹ ਇਸ ਮਾਮਲੇ ਨੂੰ ਦੇਖ ਰਹੇ ਹਨ... ਪੰਜਾਬ, ਪੰਜਾਬੀਅਤ ਅਤੇ ਲੋਕਾਂ ਦੇ ਹੱਕਾਂ ਲਈ ਦਿੱਲੀ ਵੀ ਜਾਣਗੇ।
ਨਵਜੋਤ ਸਿੱਧੂ ਨੇ ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਕਿਹਾ ਕਿ ਸੂਬੇ ਦੇ ਭਖਦੇ ਮੁੱਦਿਆਂ ਨੂੰ ਲੈ ਕੇ ਮੁਲਾਕਾਤ ਕੀਤੀ। ਸਿੱਧੂ ਨੇ ਕੇਜਰੀਵਾਲ ਤੇ ਮਾਨ ਸਰਕਾਰ ਤੇ ਨਿਸ਼ਾਨਾ ਸਾਧਿਆ ਤੇ ਕਿਹਾ ਕਿ ਸਰਕਾਰ ਚਲਾਉਣੀ AAP ਦੇ ਵਸ 'ਚ ਨਹੀਂ ਹੈ। ਉਨ੍ਹਾਂ ਇਹ ਵੀ ਕਿਹਾ ਕਿ AAP ਨੇ ਚੋਣਾਂ ਤੋਂ ਪਹਿਲਾਂ ਝੂਠੇ ਸੁਪਨੇ ਵਿਖਾਏ ਤੇ ਮਾਨ ਸਰਕਾਰ ਦੇ ਬਿਜਲੀ 'ਤੇ ਫੈਸਲੇ ਨੇ ਭਾਈਚਾਰੇ 'ਚ ਵੰਡ ਪਾਈ।
ਉਨ੍ਹਾਂ ਇਹ ਵੀ ਕਿਹਾ ਕਿ AAP ਨੇ ਵੱਡੇ ਵਾਅਦੇ ਕੀਤੇ ਪਰ AAP ਕੋਲ ਨਹੀਂ ਰੋਡਮੈਪ ਹੈ। ਇਹ ਵੀ ਕਿਹਾ ਕਿ ਮੁਲਾਜ਼ਮਾਂ ਨੂੰ ਤਨਖਾਹ ਵੀ 500 ਕਰੋੜ ਦਾ ਕਰਜ਼ਾ ਲੈ ਕੇ ਦਿੱਤੀ ਤੇ ਥਰਮਲ ਪਲਾਂਟ ਬੰਦ ਹੋ ਰਹੇ, ਬਿਜਲੀ ਡਿਮਾਂਡ ਕਿਵੇਂ ਪੂਰੀ ਹੋਊ। ਪੰਜਾਬ ਚ ਬਿਜਲੀ ਦੇ ਲੰਮੇ ਕੱਟ ਲੱਗ ਰਹੇ ਨੇ ਤੇ ਪਿੰਡਾ ਚ ਸਿਰਫ 2 ਘੰਟੇ ਬਿਜਲੀ ਆਉਂਦੀ ਹੈ।
ਸਿੱਧੂ ਨੇ ਕਿਹਾ ਸਰਕਾਰ ਕਿਸਾਨਾਂ ਨੂੰ ਸਰਕਾਰ 500 ਰੁਪਏ ਬੋਨਸ ਦੇਵੇ। ਪੰਜਾਬ 'ਚ ਜਾਨ-ਮਾਲ ਸੁਰੱਖਿਅਤ ਨਹੀਂ ਤੇ ਕਿਹਾ ਕਿ ਪੰਜਾਬ ਦੇ ਪੈਸੇ ਨਾਲ ਹਿਮਾਚਲ 'ਚ ਇਸ਼ਤੇਹਾਰ ਦਿੱਤੇ ਜਾ ਰਹੇ ਨੇ। ਉਨ੍ਹਾਂ Bhagwant Mann ਤੇ ਨਿਸ਼ਾਨਾ ਸਾਧਿਆ ਤੇ ਕਿਹਾ ਕਿ CM ਭਗਵੰਤ ਮਾਨ ਰਬੜ ਦਾ ਗੁੱਡਾ ਬਣੇ।
ਉਨ੍ਹਾਂ ਇਹ ਵੀ ਕਿਹਾਕਿ ਪੁਲਿਸ ਦਾ ਸਿਆਸੀਕਰਨ ਕੀਤਾ ਜਾ ਰਿਹਾ ਹੈ ਤੇ ਜਿਹੜਾ ਕੇਰਜੀਵਾਲ ਖਿਲਾਫ਼ ਬੋਲਦਾ ਪੰਜਾਬ 'ਚ ਪਰਚੇ ਕਰ ਰਹੇ। Sidhu ਨੇ ਕਿਹਾਕਿ SYL 'ਤੇ ਸੁਸ਼ੀਲ ਗੁਪਤਾ ਦੇ ਬਿਆਨ ਪਿੱਛੇ ਕੇਜਰੀਵਾਲ ਹੈ ਤੇ SYL ਦੀ ਲੜਾਈ ਲਈ ਦਿੱਲੀ ਤੱਕ ਲੈ ਕੇ ਜਾਵਾਂਗੇ।
Published by: Sukhwinder Singh
First published: April 21, 2022, 13:27 IST
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Banwarilal Purohit , Navjot Sidhu , Punjab Congress