ਨਵਜੋਤ ਸਿੱਧੂ ਹੋਣਗੇ ਪੰਜਾਬ ਕਾਂਗਰਸ ਦੇ ਪ੍ਰਧਾਨ: ਹਰੀਸ਼ ਰਾਵਤ

News18 Punjabi | News18 Punjab
Updated: July 15, 2021, 1:23 PM IST
share image
ਨਵਜੋਤ ਸਿੱਧੂ ਹੋਣਗੇ ਪੰਜਾਬ ਕਾਂਗਰਸ ਦੇ ਪ੍ਰਧਾਨ: ਹਰੀਸ਼ ਰਾਵਤ
ਨਵਜੋਤ ਸਿੱਧੂ ਹੋਣਗੇ ਪੰਜਾਬ ਕਾਂਗਰਸ ਦੇ ਪ੍ਰਧਾਨ (file photo)

  • Share this:
  • Facebook share img
  • Twitter share img
  • Linkedin share img
ਚੰਡੀਗੜ੍ਹ- ਪੰਜਾਬ ਕਾਂਗਰਸ ਵਿੱਚ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਵਿਚਕਾਰ ਅੰਦਰੂਨੀ ਕਲੇਸ਼ ਚਲ ਰਿਹਾ ਹੈ। ਇਸ ਨੂੰ ਲੈਕੇ ਪਾਰਟੀ ਹਾਈ ਕਮਾਂਡ ਵੱਲੋਂ ਨਵਾਂ ਫਾਰਮੂਲਾ ਤਿਆਰ ਕੀਤਾ ਹੈ। ਖਬਰ ਹੈ ਕਿ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਹੈ ਕਿ ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਇਆ ਜਾਵੇਗਾ। ਅੱਜ ਟੀਵੀ ਚੈਨਲ ਨੂੰ ਦਿੱਤੀ ਇਕ ਇੰਟਰਵਿਊ ਵਿਚ ਹਰੀਸ਼ ਰਾਵਤ ਨੇ ਕਿਹਾ ਕਿ ਨਵਜੋਤ ਸਿੱਧੂ ਪੰਜਾਬ ਕਾਂਗਰਸ ਦੇ ਪ੍ਰਧਾਨ ਬਣਾਏ ਜਾਣਗੇ ਤੇ ਦੋ ਕਾਰਜਕਾਰੀ ਪ੍ਰਧਾਨ ਬਣਾਏ ਜਾਣਗੇ ਜਿਹਨਾਂ ਵਿਚੋਂ ਇਕ ਹਿੰਦੂ ਭਾਈਚਾਰੇ ਵਿਚੋਂ ਤੇ ਦੂਜਾ ਦਲਿਤ ਭਾਈਚਾਰੇ ਵਿਚੋਂ ਹੋਵੇਗਾ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਬਣੇ ਰਹਿਣਗੇ। ਹੁਣ ਵੇਖਣਾ ਹੋਵੇਗਾ ਕਿ ਇਸ ਦਾ ਅਧਿਕਾਰਕ ਐਲਾਨ ਕਦੋਂ ਕੀਤਾ ਜਾਂਦਾ ਹੈ।ਹਰੀਸ਼ ਰਾਵਤ ਨੇ ਨਵਜੋਤ ਸਿੰਘ ਸਿੱਧੂ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦੇ ਸਵਾਲ ਉੱਤੇ ਕਿਹਾ ਕਿ ਨਵਜੋਤ ਸਿੱਧੂ ਸਮਝ ਗਏ ਹਨ ਕਿ ਕਾਂਗਰਸ ਇਕ ਅਜਿਹੀ ਪਾਰਟੀ ਹੈ ਜਿਸ ਵਿਚ ਉਹ ਪੰਜਾਬ ਅਤੇ ਆਪਣੇ ਦੇਸ਼ ਦੀ ਰਾਜਨੀਤੀ ਲਈ ਕੰਮ ਕਰ ਸਕਦੀ ਹੈ।
ਚੋਟੀ ਦੀ ਲੀਡਰਸ਼ਿਪ ਚਾਹੁੰਦੀ ਹੈ ਕਿ ਪੰਜਾਬ ਕਾਂਗਰਸ ਵਿਚ ਸੰਕਟ ਨੂੰ ਖਤਮ ਕਰਨ ਲਈ “ਸ਼ਾਂਤੀ ਫਾਰਮੂਲਾ” ਐਲਾਨਣ ਤੋਂ ਪਹਿਲਾਂ ਸਭ ਠੀਕ ਹੋ ਜਾਵੇ। ਸੂਬਾ ਕਾਂਗਰਸ ਵਿਚ ਪਿਛਲੇ ਦੋ ਮਹੀਨਿਆਂ ਤੋਂ ਅਸੰਤੁਸ਼ਟੀ ਕਾਰਨ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਸੋਨੀਆ ਗਾਂਧੀ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਪਹਿਲਾਂ ਪੰਜਾਬ ਦੇ ਨੇਤਾਵਾਂ ਦੀਆਂ ਸ਼ਿਕਾਇਤਾਂ ਸੁਣਨ ਲਈ ਤਿੰਨ ਮੈਂਬਰੀ ਮੱਲੀਕਾਰਜੁਨ ਖੜਗੇ ਪੈਨਲ ਸਥਾਪਤ ਕੀਤਾ ਸੀ। ਸੀਨੀਅਰ ਕਾਂਗਰਸੀ ਨੇਤਾ ਦਾ ਕਹਿਣਾ ਹੈ ਕਿ ਸਿੱਧੂ ਦੇ ਪ੍ਰਦੇਸ਼ ਕਾਂਗਰਸ ਪ੍ਰਧਾਨ ਬਣਨ ਦੀ ਸਥਿਤੀ ਵਿੱਚ ਮੁੱਖ ਮੰਤਰੀ ਕੈਪਟਨ ਦਾ ਖੇਮਾ ਨਾਰਾਜ਼ ਮੰਤਰੀਆਂ ਅਤੇ ਵਿਧਾਇਕਾਂ ਨਾਲ ਸਮਝੌਤਾ ਕਰਨਾ ਚਾਹੇਗਾ।
Published by: Ashish Sharma
First published: July 15, 2021, 12:50 PM IST
ਹੋਰ ਪੜ੍ਹੋ
ਅਗਲੀ ਖ਼ਬਰ