ਕਬੂਤਰਬਾਜ਼ੀ ਦੇ ਕੇਸ ’ਚ ਹੋਈ ਦੋ ਸਾਲਾਂ ਦੀ ਕੈਦ ਤਹਿਤ ਪਟਿਆਲਾ ਜੇਲ੍ਹ ਪਹੁੰਚੇ ਪੌਪ ਗਾਇਕ ਦਲੇਰ ਮਹਿੰਦੀ ਨੂੰ ਜੇਲ੍ਹ ਵਿੱਚ ਮੁਣਸ਼ੀ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਸੂਤਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਬੈਰਕ ਨੰਬਰ 10 ਵਿਚ ਨਵਜੋਤ ਸਿੰਘ ਸਿੱਧੂ ਨਾਲ ਰੱਖਿਆ ਗਿਆ।
ਹਸਪਤਾਲ ਵਿਚ ਮੈਡੀਕਲ ਕਰਾਉਣ ਮਗਰੋਂ ਦਲੇਰ ਮਹਿੰਦੀ ਨੂੰ ਕੰਮ ਦੀ ਵੰਡ ਵੀ ਕਰ ਦਿੱਤੀ ਗਈ। ਜੇਲ੍ਹ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ ਨੇ ਦਲੇਰ ਤੋਂ ਕਲੈਰੀਕਲ ਕੰਮ ਲੈਣ ਦੇ ਆਦੇਸ਼ ਜਾਰੀ ਕੀਤੇ ਹਨ। ਉਂਜ ਸੁਰੱਖਿਆ ਕਾਰਨਾਂ ਕਰਕੇ ਉਹ ਬੈਰਕ ਵਿੱਚ ਰਹਿ ਕੇ ਹੀ ਆਪਣਾ ਕੰਮ ਕਰੇਗਾ।
ਇਸ ਤਹਿਤ ਜੇਲ੍ਹ ਮੁਲਾਜ਼ਮ ਰੋਜ਼ਾਨਾ ਦਲੇਰ ਮਹਿੰਦੀ ਨੂੰ ਬੈਰਕ ਵਿੱਚ ਰਜਿਸਟਰ ਦੇ ਕੇ ਜਾਇਆ ਕਰੇਗਾ ਤੇ ਕੰਮ ਮੁਕੰਮਲ ਹੋਣ ਮਗਰੋਂ ਵਾਪਸ ਲੈ ਜਾਇਆ ਕਰੇਗਾ। ਇਸ ਤੋਂ ਪਹਿਲਾਂ ਨਵਜੋਤ ਸਿੱਧੂ ਤੋਂ ਵੀ ਕਲੈਰੀਕਲ ਕੰਮ ਲਿਆ ਜਾ ਰਿਹਾ ਹੈ ਤੇ ਸੁਰੱਖਿਆ ਕਾਰਨਾਂ ਕਰਕੇ ਸਿੱਧੂ ਨੂੰ ਵੀ ਬੈਰਕ ਵਿੱਚੋਂ ਬਾਹਰ ਨਹੀਂ ਕੱਢਿਆ ਜਾਂਦਾ।
ਹੁਣ ਦੋਵੇਂ ਮੁਣਸ਼ੀ ਬੈਰਕ ’ਚ ਰਹਿ ਕੇ ਇਕੱਠਿਆਂ ਹੀ ਰਜਿਸਟਰਾਂ ’ਤੇ ਲਿਖਤ ਦਾ ਕੰਮ ਕਰਨਗੇ। ਜਾਣਕਾਰੀ ਅਨੁਸਾਰ ਦਲੇਰ ਮਹਿੰਦੀ ਨੂੰ ਵੀ ਸਿੱਧੂ ਵਾਲੀ ਬੈਰਕ ’ਚ ਰੱਖਿਆ ਗਿਆ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Daler Mehndi, Navjot singh sidhu, Patiala Central Jail, Sidhu