ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਪਿੱਛੋਂ ਸੂਬੇ ਵਿਚ ਅਪਰਾਧ ਦੀਆਂ ਵਾਪਰੀਆਂ ਵਾਰਦਾਤਾਂ ਉਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸਵਾਲ ਖੜ੍ਹੇ ਕੀਤੇ ਹਨ।
ਮੰਗਲਵਾਰ ਦੇਰ ਰਾਤ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਹਮਣੇ ਪੈਟਰੋਲ ਪੰਪ ਦੇ ਨੇੜੇ ਇਕ ਨੌਜਵਾਨ ਦੇ ਕਤਲ ਦੀ ਵੀਡੀਓ ਸਾਂਝੀ ਕਰਦੇ ਹੋਏ ਸਿੱਧੂ ਨੇ ਪੰਜਾਬ ਵਿਚ ਕਾਨੂੰਨ ਵਿਵਸਥਾ ਉਤੇ ਵੱਡੇ ਸਵਾਲ ਖੜ੍ਹੇ ਕੀਤੇ ਹਨ।
ਉਨ੍ਹਾਂ ਨੇ ਇਸ ਸਬੰਧੀ ਟਵੀਟ ਕੀਤਾ ਹੈ- ''ਪੰਜਾਬ ਵਿਚ ਅਮਨ-ਕਾਨੂੰਨ ਪੂਰੀ ਤਰ੍ਹਾਂ ਢਹਿ-ਢੇਰੀ ਹੋ ਗਿਆ ਹੈ ਜਦ ਕਿ ਮੁੱਖ ਮੰਤਰੀ ਪੰਜਾਬ ਹਿਮਾਚਲ ਦੀਆਂ ਠੰਡੀਆਂ ਹਵਾਵਾਂ 'ਚ ਵੋਟਾਂ ਮੰਗਣ 'ਚ ਰੁੱਝੇ ਹੋਏ ਹਨ। ਪਟਿਆਲਾ 'ਚ ਅੱਜ 2 ਹੋਰ ਕਤਲ ਹੋ ਗਏ ਹਨ। ਰੋਜ਼ਾਨਾ ਔਸਤਨ 3-4 ਕਤਲ ਹੋ ਰਹੇ ਹਨ, ਜਿਸ ਕਾਰਨ ਲੋਕਾਂ 'ਚ ਡਰ ਦਾ ਮਾਹੌਲ ਹੈ।''
ਦੱਸ ਦਈਏ ਕਿ ਮੰਗਲਵਾਰ ਦੇਰ ਰਾਤ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਹਮਣੇ ਪੈਟਰੋਲ ਪੰਪ ਦੇ ਨੇੜੇ ਗੋਲੀਆਂ ਚਲਾ ਕੇ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਹਿਚਾਣ ਧਰਮਿੰਦਰ ਸਿੰਘ ਭਿੰਦਾ ਵਾਸੀ ਪਿੰਡ ਦੌਣ ਕਲਾਂ ਵਜੋਂ ਹੋਈ ਹੈ।
ਮ੍ਰਿਤਕਾ ਪਿੰਡ ਦੇ ਕਬੱਡੀ ਕਲੱਬ ਦਾ ਪ੍ਰਧਾਨ ਸੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਦਿੱਤਾ ਹੈ। ਇਸ ਵਾਰਦਾਤ ਨਾਲ ਸਬੰਧਤ ਵੀਡੀਓ ਵੀ ਸਾਹਮਣੇ ਆਈ ਹੈ। ਪਿਛਲੇ ਦਿਨੀਂ ਵੀ ਇਕ ਨਾਮੀ ਕਬੱਡੀ ਖਿਡਾਰੀ ਦਾ ਕਤਲ ਕਰ ਦਿੱਤਾ ਗਿਆ ਸੀ।
ਪੰਜਾਬ ਵਿਚ ਅਮਨ-ਕਾਨੂੰਨ ਦੀ ਮਾੜੀ ਹਾਲਤ ਉਤੇ ਵਿਰੋਧੀ ਧਿਰਾਂ ਆਪ ਸਰਕਾਰ ਨੂੰ ਘੇਰ ਰਹੀਆਂ ਹਨ।
Published by: Gurwinder Singh
First published: April 06, 2022, 12:04 IST
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bhagwant Mann , Bhagwant Mann Cabinet , Dr Navjot Kaur Sidhu , Navjot Sidhu , Sidhu