ਨਵਜੋਤ ਸਿੱਧੂ ਨੇ ਦਿੱਤਾ ਕੈਪਟਨ ਨੂੰ ਸਸਤੀ ਬਿਜਲੀ ਦਾ ਫਾਰਮੂਲਾ...

News18 Punjabi | News18 Punjab
Updated: July 4, 2021, 11:51 AM IST
share image
ਨਵਜੋਤ ਸਿੱਧੂ ਨੇ ਦਿੱਤਾ ਕੈਪਟਨ ਨੂੰ ਸਸਤੀ ਬਿਜਲੀ ਦਾ ਫਾਰਮੂਲਾ...
ਸਿੱਧੂ ਨੇ ਦਿੱਤਾ ਕੈਪਟਨ ਨੂੰ ਸਸਤੀ ਬਿਜਲੀ ਦਾ ਫਾਰਮੂਲਾ (ਫਾਇਲ ਫੋਟੋ)

  • Share this:
  • Facebook share img
  • Twitter share img
  • Linkedin share img
ਪੰਜਾਬ ਵਿਚ ਬਿਜਲੀ ਸੰਕਟ ਦੇ ਮੁੱਦੇ ਉਤੇ ਕੈਪਟਨ ਸਰਕਾਰ ਬੁਰੀ ਤਰ੍ਹਾਂ ਘਿਰੀ ਹੋਈ ਹੈ। ਆਮ ਲੋਕਾਂ ਦੇ ਨਾਲ -ਨਾਲ ਵਿਰੋਧੀ ਧਿਰਾਂ ਵੱਲੋਂ ਸਰਕਾਰ ਨੂੰ ਘੇਰਾ ਪਾਇਆ ਹੋਇਆ। ਅਜਿਹੇ ਮੌਕੇ ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਨੇ ਕੈਪਟਨ ਸਰਕਾਰ ਨੂੰ ਬਿਜਲੀ ਸਮੱਸਿਆ ਦੇ ਹੱਲ ਲਈ ਸਲਾਹ ਦਿੱਤੀ ਹੈ।

ਸਿੱਧੂ ਨੇ ਆਪਣੇ ਫੇਸਬੁੱਕ ਸਫੇ ਉਤੇ ਸਲਾਹ ਦਿੱਤੀ ਹੈ ਕਿ ਕਾਂਗਰਸ ਹਾਈ ਕਮਾਨ ਵੱਲੋ ਦਿੱਤੇ ਲੋਕ ਪੱਖੀ 18 ਨੁਕਾਤੀ ਏਜੰਡੇ ਨੂੰ ਪੂਰਾ ਕਰਨ ਦੀ ਸ਼ੁਰੂਆਤ ਬਾਦਲਾਂ ਵੱਲੋਂ ਦਸਤਖ਼ਤ ਕੀਤੇ ਬਿਜਲੀ ਖਰੀਦ ਸਮਝੌਤਿਆਂ ਨੂੰ ਰੱਦ ਕਰਕੇ ਕੀਤੀ ਜਾਵੇ। ਇਸ ਲਈ ਪੰਜਾਬ ਵਿਧਾਨ ਸਭਾ ਵਲੋਂ ਸੈਸ਼ਨ ਬੁਲਾ ਕੇ ਰਾਸ਼ਟਰੀ ਪਾਵਰ ਐਕਸਚੇਂਜ ਅਨੁਸਾਰ ਬਿਜਲੀ ਕੀਮਤਾਂ ਬਿਨਾਂ ਕਿਸੇ ਬੱਝੀ ਲਾਗਤ ਤੋਂ ਤੈਅ ਕਰਨ ਲਈ ਕਾਨੂੰਨ ਬਣਾਇਆ ਜਾਵੇ।


ਉਨ੍ਹਾਂ ਕਿਹਾ ਹੈ ਕਿ ਪੰਜਾਬ ਪਹਿਲਾਂ ਹੀ 9000 ਕਰੋੜ ਰੁਪਏ ਸਬਸਿਡੀ ਦੇ ਰਿਹਾ ਹੈ ਪਰ ਸਾਨੂੰ ਇਸ ਤੋਂ ਅੱਗੇ ਵਧ ਕੇ ਅਧਿਭਾਰ (surcharge) ਕਾਰਨ ਵਧੀ ਬਿਜਲੀ ਕੀਮਤ 10-12 ਰੁਪਏ ਪ੍ਰਤੀ ਯਨਿਟ ਦੀ ਬਜਾਇ ਘਰੇਲੂ ਅਤੇ ਉਦਯੋਗਿਕ ਖਪਤਕਾਰਾਂ ਨੂੰ 3-5 ਰੁਪਏ ਪ੍ਰਤੀ ਯੂਨਿਟ ਦੇ ਨਾਲ-ਨਾਲ 300 ਯੂਨਿਟ ਮੁਫ਼ਤ ਅਤੇ 24 ਘੰਟੇ ਬਿਜਲੀ ਸਪਲਾਈ ਲਾਜ਼ਮੀ ਦੇਣੀ ਚਾਹੀਦੀ ਹੈ...ਇਹ ਹੋਣਾ ਹੀ ਚਾਹੀਦਾ ਹੈ ਅਤੇ ਇਹ ਲਾਗੂ ਕਰਨਾ ਸੰਭਵ ਵੀ ਹੈ !
Published by: Gurwinder Singh
First published: July 4, 2021, 11:51 AM IST
ਹੋਰ ਪੜ੍ਹੋ
ਅਗਲੀ ਖ਼ਬਰ