• Home
  • »
  • News
  • »
  • punjab
  • »
  • NAVJOT SINGH SIDHU HAS MADE BIG ALLEGATIONS AGAINST DGP IPS SAHOTA BY TWEETING ON TWITTER SS

ਨਵਜੋਤ ਸਿੰਘ ਸਿੱਧੂ ਨੇ ਡੀਜੀਪੀ IPS ਸਹੋਤਾ 'ਤੇ ਲਾਏ ਵੱਡੇ ਇਲਜ਼ਾਮ

ਸਹੋਤਾ 'ਤੇ ਸਿੱਧੂ ਦੇ ਇਤਰਾਜ਼ ਤੋਂ ਬਾਅਦ ਚੰਨੀ ਸਰਕਾਰ ਵੱਲੋਂ ਨਵੇਂ DGP ਦੀ ਨਿਯੁਕਤੀ ਦੀ ਤਿਆਰੀ

ਸਹੋਤਾ 'ਤੇ ਸਿੱਧੂ ਦੇ ਇਤਰਾਜ਼ ਤੋਂ ਬਾਅਦ ਚੰਨੀ ਸਰਕਾਰ ਵੱਲੋਂ ਨਵੇਂ DGP ਦੀ ਨਿਯੁਕਤੀ ਦੀ ਤਿਆਰੀ

  • Share this:
    ਚੰਡੀਗੜ੍ਹ : ਪੰਜਾਬ ਦੇ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵਧੀਕ ਡੀਜੀਪੀ ਆਈਪੀਐਸ ਇਕਬਾਲਪ੍ਰੀਤ ਸਿੰਘ ਸਹੋਤਾ ਉੱਤੇ ਟਵੀਟ ਕਰਕੇ ਵੱਡੇ ਇਲਜ਼ਾਮ ਲਗਾਏ ਹਨ। ਡੀਜੀਪੀ ਆਈਪੀਐਸ ਸਹੋਤਾ ਬਾਦਲ ਸਰਕਾਰ ਦੇ ਅਧੀਨ ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਦੇ ਮੁਖੀ ਸਨ, ਉਨ੍ਹਾਂ ਨੇ ਗਲਤ ਤਰੀਕੇ ਨਾਲ ਦੋ ਸਿੱਖ ਨੌਜਵਾਨਾਂ ਨੂੰ ਬੇਅਦਬੀ ਲਈ ਦੋਸ਼ੀ ਠਹਿਰਾਇਆ ਅਤੇ ਬਾਦਲਾਂ ਨੂੰ ਕਲੀਨ ਚਿੱਟ ਦਿੱਤੀ। 2018 ਵਿੱਚ, ਕਾਂਗਰਸ ਦੇ ਤੱਤਕਾਲੀ ਮੰਤਰੀਆਂ, ਉਸ ਸਮੇਂ ਦੇ PCC ਪ੍ਰਧਾਨ ਅਤੇ ਮੌਜੂਦਾ ਗ੍ਰਹਿ ਮੰਤਰੀ ਨੇ ਨਿਆਂ ਦੀ ਲੜਾਈ ਵਿੱਚ ਸਾਡੀ ਸਹਾਇਤਾ ਦਾ ਭਰੋਸਾ ਦਿੱਤਾ।



    ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ 1988 ਬੈਚ ਦੇ ਆਈ.ਪੀ.ਐਸ. ਅਧਿਕਾਰੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਡਾਇਰੈਕਟਰ ਜਨਰਲ ਆਫ਼ ਪੁਲਿਸ (ਪੁਲਿਸ ਫੋਰਸ ਦੇ ਮੁਖੀ) ਪੰਜਾਬ ਦਾ ਵਾਧੂ ਚਾਰਜ ਦਿੱਤਾ ਗਿਆ ਹੈ।  ਸੂਬਾ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ  ਇਕਬਾਲ ਪ੍ਰੀਤ ਸਿੰਘ ਸਹੋਤਾ ਆਰਮਡ ਬਟਾਲੀਅਨ, ਪੰਜਾਬ ਦੇ ਵਿਸ਼ੇਸ਼ ਡੀਜੀਪੀ ਦਾ ਚਾਰਜ ਵੀ ਨਿਭਾਉਂਦੇ ਰਹਿਣਗੇ।

    ਜ਼ਿਕਰਯੋਗ ਹੈ ਕਿ ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਰਾਜ ਵਿੱਚ ਵੱਖ -ਵੱਖ ਅਹੁਦਿਆਂ ’ਤੇ ਸੇਵਾਵਾਂ ਨਿਭਾਈਆਂ ਹਨ। ਵਿਸ਼ੇਸ਼ ਡੀਜੀਪੀ ਆਰਮਡ ਬਟਾਲੀਅਨ ਪੰਜਾਬ ਵਜੋਂ ਤਾਇਨਾਤੀ ਤੋਂ ਪਹਿਲਾਂ, ਉਹ ਪੰਜਾਬ ਹੋਮ ਗਾਰਡਜ਼ ਅਤੇ ਕਮਾਂਡੈਂਟ ਜਨਰਲ ਸਿਵਲ ਡਿਫੈਂਸ ਦੇ ਵਿਸ਼ੇਸ਼ ਡੀਜੀਪੀ ਵੀ ਰਹਿ ਚੁੱਕੇ ਹਨ। ਉਨ੍ਹਾਂ ਏਡੀਜੀਪੀ ਪੀਏਪੀ ਜਲੰਧਰ, ਏਡੀਜੀਪੀ ਰੇਲਵੇ, ਏਡੀਜੀਪੀ ਜੇਲ੍ਹਾਂ, ਏਡੀਜੀਪੀ ਪ੍ਰਸ਼ਾਸਨ, ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਅਤੇ ਪੰਜਾਬ ਪੁਲਿਸ ਵਿੱਚ ਹੋਰ ਵੱਡੇ ਅਹੁਦਿਆਂ ’ਤੇ ਵੀ ਸੇਵਾ ਨਿਭਾਈ ਹੈ।
    Published by:Sukhwinder Singh
    First published: