ਨਵਜੋਤ ਸਿੰਘ ਸਿੱਧੂ ਵੱਲੋਂ ਖਟਕੜ ਕਲਾਂ ਵਿਖੇ ਸ਼ਹੀਦਾਂ ਨੂੰ ਸਿਜਦਾ

News18 Punjabi | News18 Punjab
Updated: July 20, 2021, 6:00 PM IST
share image
ਨਵਜੋਤ ਸਿੰਘ ਸਿੱਧੂ ਵੱਲੋਂ ਖਟਕੜ ਕਲਾਂ ਵਿਖੇ ਸ਼ਹੀਦਾਂ ਨੂੰ ਸਿਜਦਾ
ਨਵਜੋਤ ਸਿੰਘ ਸਿੱਧੂ ਵੱਲੋਂ ਖਟਕੜ ਕਲਾਂ ਵਿਖੇ ਸ਼ਹੀਦਾਂ ਨੂੰ ਸਿਜਦਾ

ਸ਼ਹੀਦਾਂ ਦੀ ਸੋਚ ’ਤੇ ਪਹਿਰਾ ਦੇ ਕੇ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਦੇ ਭਾਗੀਦਾਰ ਬਣਨ ਦਾ ਦਿੱਤਾ ਸੱਦਾ

  • Share this:
  • Facebook share img
  • Twitter share img
  • Linkedin share img
ਸੈਲੇਸ ਕੁਮਾਰ

ਬੰਗਾ/ਨਵਾਂਸ਼ਹਿਰ: ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਪ੍ਰਧਾਨ ਬਣਨ ਤੋਂ ਬਾਅਦ ਅੱਜ ਪਹਿਲੀ ਵਾਰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਮਿਊਜ਼ੀਅਮ ਵਿਖੇ ਸ. ਭਗਤ ਸਿੰਘ ਦੀ ਪ੍ਰਤਿਮਾ ਅਤੇ ਉਨ੍ਹਾਂ ਦੇ ਪਿਤਾ ਸ. ਕਿਸ਼ਨ ਸਿੰਘ ਦੇ ਸਮਾਰਕ ’ਤੇ ਪੁਸ਼ਪ ਅਰਪਣ ਕੀਤੇ।

ਇਸ ਮੌਕੇ ਵਿਧਾਇਕ ਨਵਾਂਸ਼ਹਿਰ ਅੰਗਦ ਸਿੰਘ ਦੇ ਸੱਦੇ ’ਤੇ ਭਾਰੀ ਬਾਰਸ਼ ਦੇ ਬਾਵਜੂਦ ਹਾਜ਼ਰ ਹੋਏ ਵਰਕਰਾਂ ਦੇ ਭਰਵੇਂ ਇਕੱਠ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਉਹ ਅੱਜ ਇਥੇ ਦੇਸ਼-ਕੌਮ ਲਈ ਆਪਾ ਵਾਰਨ ਵਾਲੇ ਸ਼ਹੀਦਾਂ ਤੋਂ ਸੇਧ ਲੈਣ ਆਏ ਹਨ।
ਉਨ੍ਹਾਂ ਸਮੂਹ ਪੰਜਾਬੀਆਂ ਨੂੰ ਸ਼ਹੀਦਾਂ ਦੀ ਸੋਚ ’ਤੇ ਪਹਿਰਾ ਦੇ ਕੇ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਦੇ ਭਾਗੀਦਾਰ ਬਣਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸਾਡੇ ਲਈ ਸਾਡੀ ਮਾਤ ਭੂਮੀ ਪੰਜਾਬ ਸਭ ਤੋਂ ਉੱਪਰ ਹੈ ਅਤੇ ਇਸ ਦੀ ਤਰੱਕੀ ਲਈ ਸਾਰਿਆਂ ਨੂੰ ਨਿਰਸਵਾਰਥ ਭਾਵਨਾ ਨਾਲ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਹਾਈਕਮਾਨ ਵੱਲੋਂ ਦਿੱਤਾ 18 ਨੁਕਾਤੀ ਪ੍ਰੋਗਰਾਮ ਪੰਜਾਬ ਦੇ ਵਿਕਾਸ ਦਾ ਜ਼ਰੀਆ ਬਣੇਗਾ, ਜਿਸ ਵਿਚ ਹਰੇਕ ਪੰਜਾਬੀ ਨੂੰ ਹਿੱਸੇਦਾਰ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਹਾਈਕਮਾਨ ਵੱਲੋਂ ਉਨ੍ਹਾਂ ’ਤੇ ਜਿਹੜਾ ਭਰੋਸਾ ਜਤਾਇਆ ਗਿਆ ਹੈ, ਉਹ ਉਸ ’ਤੇ ਖ਼ਰਾ ਉਤਰਨ ਲਈ ਪੂਰੀ ਵਾਹ ਲਾਉਣਗੇ।

ਇਸ ਮੌਕੇ ਪੰਜਾਬ ਕਾਂਗਰਸ ਦੇ ਐਕਟਿੰਗ ਪ੍ਰਧਾਨ ਅਤੇ ਵਿਧਾਇਕ ਕੁਲਜੀਤ ਸਿੰਘ ਨਾਗਰਾ, ਵਿਧਾਇਕ ਨਵਾਂਸ਼ਹਿਰ ਅੰਗਦ ਸਿੰਘ, ਵਿਧਾਇਕ ਬਲਾਚੌਰ ਚੌਧਰੀ ਦਰਸ਼ਨ ਲਾਲ ਮੰਗੂਪੁਰ, ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ, ਸਾਬਕਾ ਵਿਧਾਇਕ ਤਰਲੋਚਨ ਸਿੰਘ ਸੂੰਢ ਤੇ ਚੌਧਰੀ ਮੋਹਨ ਲਾਲ ਤੋਂ ਇਲਾਵਾ ਹੋਰ ਆਗੂ ਅਤੇ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ।
Published by: Gurwinder Singh
First published: July 20, 2021, 6:00 PM IST
ਹੋਰ ਪੜ੍ਹੋ
ਅਗਲੀ ਖ਼ਬਰ