ਕੈਪਟਨ ਤੋਂ ਨਾਰਾਜ਼ ਨਵਜੋਤ ਸਿੰਘ ਸਿੱਧੂ ਨੇ ਦਿੱਤਾ ਅਸਤੀਫ਼ਾ
News18 Punjab
Updated: July 14, 2019, 1:42 PM IST
Updated: July 14, 2019, 1:42 PM IST

- news18-Punjabi
- Last Updated: July 14, 2019, 1:42 PM IST
ਨਵਜੋਤ ਸਿੰਘ ਸਿੱਧੂ ਨੇ ਕੈਬਨਿਟ ਮੰਤਰੀ ਵਜੋਂ ਅਸਤੀਫ਼ਾ ਦੇ ਦਿੱਤਾ ਹੈ। ਉਹ ਆਪਣਾ ਵਿਭਾਗ ਬਦਲਣ ਤੋਂ ਨਾਰਾਜ਼ ਸਨ। ਸਿੱਧੂ ਨੇ ਅੱਜ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਆਪਣਾ ਅਸਤੀਫ਼ਾ ਭੇਜ ਦਿੱਤਾ ਹੈ।
ਪਤਾ ਲੱਗਾ ਹੈ ਕਿ ਸਿੱਧੂ ਨੇ ਆਪਣਾ ਵਿਭਾਗ ਬਦਲੇ ਜਾਣ ਤੋਂ ਚਾਰ ਦਿਨ ਬਾਅਦ 10 ਜੂਨ ਨੂੰ ਹੀ ਅਸਤੀਫ਼ਾ ਦੇ ਦਿੱਤਾ ਸੀ ਪਰ ਇਸ ਬਾਰੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ। ਦੱਸ ਦਈਏ ਕਿ ਕੈਪਟਨ ਸਰਕਾਰ ਨੇ ਲੋਕ ਸਭਾ ਚੋਣਾਂ ਤੋਂ ਬਾਅਦ ਸਿੱਧੂ ਤੋਂ ਸਥਾਨਕ ਸਰਕਾਰਾਂ ਵਿਭਾਗ ਖੋਹ ਕੇ ਬਿਜਲੀ ਮੰਤਰਾਲਾ ਦਿੱਤਾ ਸੀ। ਪਰ ਸਿੱਧੂ ਨੇ ਅਹੁਦਾ ਨਹੀਂ ਸੰਭਾਲਿਆ ਸੀ।

ਚਰਚਾ ਸੀ ਕਿ ਲੋਕ ਸਭਾ ਚੋਣਾਂ ਵਿਚ ਸਿੱਧੂ ਦੀ ਬਿਆਨਬਾਜ਼ੀ ਕਾਰਨ ਉਸ ਨੂੰ ਇਹ 'ਸਜਾ' ਦਿੱਤੀ ਗਈ ਸੀ। ਸਿੱਧੂ ਨੇ ਆਪਣਾ ਅਹੁਦਾ ਨਹੀਂ ਸੰਭਾਲਿਆ ਸੀ। ਇਸ ਲਈ ਉਨ੍ਹਾਂ ਦੀ ਵਿਰੋਧੀਆਂ ਵੱਲੋਂ ਅਲੋਚਨਾ ਵੀ ਹੋ ਰਹੀ ਸੀ। ਇਸ ਤੋਂ ਬਾਅਦ ਸਿੱਧੂ ਦਿੱਲੀ ਵਿਚ ਰਾਹੁਲ ਗਾਂਧੀ ਨੂੰ ਵੀ ਮਿਲਣ ਪੁੱਜੇ ਸਨ ਤੇ ਦੱਸਿਆ ਜਾ ਰਿਹਾ ਸੀ ਉਹ ਕੈਪਟਨ ਦੀ ਸ਼ਿਕਾਇਤ ਕਰਨ ਦਿੱਲੀ ਗਏ ਸਨ। ਇਸ ਤੋਂ ਬਾਅਦ ਕੈਪਟਨ ਵੀ ਕਈ ਵਾਰ ਇਸ ਮੁੱਦੇ ਨੂੰ ਲੈ ਕੇ ਦਿੱਲੀ ਗਏ ਸਨ।
My letter to the Congress President Shri. Rahul Gandhi Ji, submitted on 10 June 2019. pic.twitter.com/WS3yYwmnPl
— Navjot Singh Sidhu (@sherryontopp) July 14, 2019