• Home
 • »
 • News
 • »
 • punjab
 • »
 • NAVJOT SINGH SIDHU WENT TO PAKISTAN AND CALLED IMRAN KHAN ELDER BROTHER BJP EXPRESSED DISPLEASURE

ਨਵਜੋਤ ਸਿੰਘ ਸਿੱਧੂ ਵੱਲੋਂ ਇਮਰਾਨ ਨੂੰ ‘ਵੱਡਾ ਭਰਾ’ ਕਹਿਣ ‘ਤੇ ਭਖੀ ਸਿਆਸਤ, BJP ਨੇ ਸਾਧਿਆ ਨਿਸ਼ਾਨਾ

Kartarpur Corridor: ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਦੋਵਾਂ ਦੇਸ਼ਾਂ ਵਿਚਾਲੇ ਕਰਤਾਰਪੁਰ ਲਾਂਘਾ ਤਿੰਨ ਦਿਨਾਂ ਲਈ ਖੋਲ੍ਹ ਦਿੱਤਾ ਗਿਆ ਹੈ, ਜਿਸ ਲਈ ਵੀਜ਼ੇ ਦੀ ਲੋੜ ਨਹੀਂ ਹੈ।

ਨਵਜੋਤ ਸਿੰਘ ਸਿੱਧੂ ਵੱਲੋਂ ਇਮਰਾਨ ਨੂੰ ‘ਵੱਡਾ ਭਰਾ’ ਕਹਿਣ ‘ਤੇ ਭਖੀ ਸਿਆਸਤ, BJP ਨੇ ਸਾਧਿਆ ਨਿਸ਼ਾਨਾ

 • Share this:
  ਨਵੀਂ ਦਿੱਲੀ- ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਹਮੇਸ਼ਾ ਸੁਰਖੀਆਂ 'ਚ ਰਹਿੰਦੇ ਹਨ। ਪਾਕਿਸਤਾਨ ਦੇ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਪਹਿਲਾਂ ਉਨ੍ਹਾਂ ਨੇ ਉੱਥੇ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ‘ਵੱਡਾ ਭਰਾ’ ਆਖਿਆ ਹੈ। ਪਰ ਇਮਰਾਨ ਖਾਨ ਦੀ ਤਾਰੀਫ 'ਤੇ ਭਾਜਪਾ ਨੇ ਨਾਰਾਜ਼ਗੀ ਜਤਾਈ ਹੈ। ਦੱਸ ਦੇਈਏ ਕਿ ਕਰਤਾਰਪੁਰ ਲਾਂਘੇ ਨੂੰ ਲੈ ਕੇ ਸਿੱਧੂ ਲਗਾਤਾਰ ਇਮਰਾਨ ਖਾਨ ਦੀ ਤਾਰੀਫ ਕਰ ਰਹੇ ਹਨ। ਕਰਤਾਰਪੁਰ ਲਾਂਘਾ ਪਾਕਿਸਤਾਨ ਦੇ ਗੁਰਦੁਆਰਾ ਦਰਬਾਰ ਸਾਹਿਬ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਨਾਲ ਜੋੜਦਾ ਹੈ। ਇਸ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਸ ਹਫ਼ਤੇ ਖੋਲ੍ਹਿਆ ਗਿਆ ਹੈ। ਕਰੋਨਾ ਕਾਰਨ ਮਾਰਚ 2020 ਵਿੱਚ ਕਰਤਾਰਪੁਰ ਸਾਹਿਬ ਗੁਰਦੁਆਰੇ ਦੀ ਯਾਤਰਾ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ।

  ਟਵਿੱਟਰ 'ਤੇ ਸਿੱਧੂ 'ਤੇ ਸ਼ਬਦੀ ਵਾਰ ਕਰਦਿਆਂ ਭਾਜਪਾ ਦੇ ਬੁਲਾਰੇ ਅਮਿਤ ਮਾਲਵੀਆ ਨੇ ਲਿਖਿਆ, ''ਰਾਹੁਲ ਗਾਂਧੀ ਦੇ ਚਹੇਤੇ ਨਵਜੋਤ ਸਿੰਘ ਸਿੱਧੂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਆਪਣਾ 'ਵੱਡਾ ਭਰਾ' ਕਹਿੰਦੇ ਹਨ। ਆਖ਼ਰੀ ਵਾਰ ਜਦੋਂ ਉਨ੍ਹਾਂ ਨੇ ਪਾਕਿਸਤਾਨੀ ਫ਼ੌਜ ਦੇ ਮੁਖੀ ਜਨਰਲ ਬਾਜਵਾ ਨੂੰ ਜੱਫੀ ਪਾਈ ਸੀ ਤਾਂ ਉਨ੍ਹਾਂ ਦੀ ਖੂਬ ਤਾਰੀਫ਼ ਕੀਤੀ ਸੀ। ਇਸ ਲਈ ਇਹ ਕੋਈ ਹੈਰਾਨੀ ਵਾਲੀ ਗੱਲ ਨਹੀਂ ਹੈ ਕਿ ਗਾਂਧੀ ਭਰਾਵਾਂ ਅਤੇ ਭੈਣਾਂ ਨੇ ਬਜ਼ੁਰਗ ਅਮਰਿੰਦਰ ਸਿੰਘ ਦੀ ਬਜਾਏ ਪਾਕਿਸਤਾਨ-ਪ੍ਰੇਮੀ ਸਿੱਧੂ ਨੂੰ ਚੁਣਿਆ।


  ਇਸ ਤੋਂ ਪਹਿਲਾਂ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੈਬਨਿਟ ਮੈਂਬਰਾਂ ਸਮੇਤ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਸੀ। ਹਾਲਾਂਕਿ ਇਸ ਦੌਰਾਨ ਸਿੱਧੂ ‘ਜਥੇ’ ਵਿੱਚ ਸ਼ਾਮਲ ਨਹੀਂ ਹੋ ਸਕੇ। ਸਿੱਧੂ ਨੇ ਵੀਰਵਾਰ ਨੂੰ ਇੱਕ ਵੀਡੀਓ ਸ਼ੇਅਰ ਕੀਤੀ, ਜਿਸ ਵਿੱਚ ਉਨ੍ਹਾਂ ਨੇ ਆਪਣੀ ਪਾਕਿਸਤਾਨ ਫੇਰੀ ਨੂੰ ਯਾਦ ਕੀਤਾ। ਇਸ ਦੌਰਾਨ ਉਨ੍ਹਾਂ ਨੇ ਧਾਰਮਿਕ ਸਥਾਨ ਦੇ ਦਰਸ਼ਨ ਵੀ ਕੀਤੇ। ਸਿੱਧੂ ਨੇ ਵੀਡੀਓ ਵਿੱਚ ਆਪਣੀ ਪਾਕਿਸਤਾਨ ਫੇਰੀ ਦੌਰਾਨ ਕਈ ਥਾਵਾਂ ਦਾ ਜ਼ਿਕਰ ਕੀਤਾ ਹੈ। ਉਨ੍ਹਾਂ ਨੇ ਇਸ ਵੀਡੀਓ ਦਾ ਨਾਂ 'ਦਿ ਕਰਤਾਰਪੁਰ ਸਟੋਰੀ' ਰੱਖਿਆ ਹੈ।

  ਕੋਵਿਡ-19 ਕਾਰਨ 20 ਮਹੀਨਿਆਂ ਦੇ ਵਕਫ਼ੇ ਤੋਂ ਬਾਅਦ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਤੋਂ ਬਾਅਦ, ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਦੋਵਾਂ ਦੇਸ਼ਾਂ ਵਿਚਾਲੇ ਸਿੱਖ ਤੀਰਥ ਯਾਤਰਾ ਲਈ ਰਾਹ ਖੋਲ੍ਹਣ ਲਈ ਸਿੱਧੂ ਦੀ ਭੂਮਿਕਾ ਦੀ ਸ਼ਲਾਘਾ ਕੀਤੀ। kartarpurcorridor.com ਵੈੱਬਸਾਈਟ 'ਤੇ ਸਿੱਧੂ ਨੇ ਕਿਹਾ ਕਿ ਲਾਂਘੇ ਦਾ ਵਿਚਾਰ ਇਮਰਾਨ ਖਾਨ ਨੇ ਸਿੱਧੂ ਨਾਲ ਸਾਂਝਾ ਕੀਤਾ ਸੀ।
  Published by:Ashish Sharma
  First published:
  Advertisement
  Advertisement