• Home
  • »
  • News
  • »
  • punjab
  • »
  • NAVJOT SINGH SINDHU RESIGNS REJECT TWEET BY HARISH RAWAT 2 AK

ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਖਾਰਿਜ, ਹਰੀਸ਼ ਰਾਵਤ ਨੇ ਟਵਿਟ ਰਾਹੀਂ ਦਿੱਤੀ ਜਾਣਕਾਰੀ

  • Share this:
    ਚੰਡੀਗੜ੍ਹ: ਬੀਤੇ ਦਿਨੀਂ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਪਰ ਉਦੋਂ ਤੋਂ ਇਸ ਬਾਰੇ ਦੁਚਿੱਤੀ ਸੀ ਕਿ ਕਾਂਗਰਸ ਹਾਈਕਮਾਨ ਨੇ ਨਵਜੋਤ ਸਿੱਧੂ ਦਾ ਅਸਤੀਫਾ ਮਨਜ਼ੂਰ ਕੀਤਾ ਹੈ ਜਾਂ ਨਹੀਂ। ਪਰ ਅੱਜ  ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਟਵੀਟ ਕੀਤਾ, ਜਿਸ ਤੋਂ ਸਾਫ ਹੋ ਗਿਆ ਹੈ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਹਨ।

    Sh. Navjot Singh Sidhu, President Punjab Congress will be meeting me and Sh. Venugopal ji for discussion on certain organisational matters pertaining to Punjab Pardesh Congress Committee at Venugopal ji's office on 14th October at 6 PM. @sherryontopp


    ਉਨ੍ਹਾਂ ਟਵਿਟ ਰਾਹੀਂ ਜਾਣਕਾਰੀ ਦਿੱਤੀ ਹੈ ਕਿ  ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ 14 ਅਕਤੂਬਰ ਨੂੰ ਸ਼ਾਮ 6 ਵਜੇ ਮੇਰੇ ਨਾਲ ਅਤੇ ਕੇ.ਸੀ. ਵੇਣੂਗੋਪਾਲ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਢਾਂਚੇ ਅਤੇ ਵਿਸਥਾਰ ਬਾਰੇ ਵਿਚਾਰ ਵਟਾਂਦਰੇ ਲਈ ਮੁਲਾਕਾਤ ਕਰਨਗੇ।


    ਦੱਸਣਯੋਗ ਹੈ ਕਿ ਸੋਮਵਾਰ ਨੂੰ ਕੈਬਨਿਟ ਮੰਤਰੀ ਰਾਜ਼ੀਨੀਆ ਸੁਲਤਾਨ ਨੇ ਸੋਮਵਾਰ ਨੂੰ ਆਪਣਾ ਅਸਤੀਫਾ ਵਾਪਸ ਲੈ ਲਿਆ ਹੈ। ਉਨ੍ਹਾਂ ਨੇ ਵੀ ਨਵਜੋਤ ਸਿੰਘ ਸਿੱਧੂ ਦੇ ਅਸਤੀਫਾ ਤੋਂ ਬਾਅਦ ਆਪਣਾ ਅਸਤੀਫਾ ਦੇ ਦਿੱਤਾ ਸੀ।
    Published by:Ashish Sharma
    First published: