ਨਵਾਂਸ਼ਹਿਰ: ਵੇਰਕਾ ਪਲਾਂਟ 'ਚ ਕੰਮ ਕਰਦੇ ਨੌਜਵਾਨ ਦੀ ਤੇਜ਼ਧਾਰ ਹਥਿਆਰ ਨਾਲ ਹੱਤਿਆ

News18 Punjabi | News18 Punjab
Updated: July 14, 2021, 4:38 PM IST
share image
ਨਵਾਂਸ਼ਹਿਰ: ਵੇਰਕਾ ਪਲਾਂਟ 'ਚ ਕੰਮ ਕਰਦੇ ਨੌਜਵਾਨ ਦੀ ਤੇਜ਼ਧਾਰ ਹਥਿਆਰ ਨਾਲ ਹੱਤਿਆ
ਨਵਾਂਸਹਿਰ: ਵੇਰਕਾ ਪਲਾਂਟ 'ਚ ਕੰਮ ਕਰਦੇ ਨੌਜਵਾਨ ਦੀ ਤੇਜ਼ਧਾਰ ਹਥਿਆਰ ਨਾਲ ਹੱਤਿਆ (ਫਾਇਲ ਫੋਟੋ)

  • Share this:
  • Facebook share img
  • Twitter share img
  • Linkedin share img
ਸੈਲੇਸ ਕੁਮਾਰ

ਨਵਾਂਸਹਿਰ /ਬਲਾਚੋਰ: ਨਵਾਂਸ਼ਹਿਰ-ਚੰਡੀਗੜ੍ਹ ਮਾਰਗ ਉੱਤੇ ਵੇਰਕਾ ਦੁੱਧ ਪਲਾਂਟ ਉੱਤੇ ਕੰਮ ਕਰਦੇ ਲਖਵਿੰਦਰ ਮੰਗਾ ਨਾਮ ਦੇ ਨੌਜਵਾਨ ਦੀ ਅਣਪਛਾਤਿਆਂ ਵੱਲੋਂ ਤੇਜਧਾਰ ਹਥਿਆਰ ਨਾਲ ਹੱਤਿਆ ਕਰ ਦਿੱਤੀ ਗਈ। ਮ੍ਰਿਤਕ  ਲਖਵਿੰਦਰ ਮੰਗਾ ਪੁੱਤਰ ਦੇਸ ਰਾਜ, ਵਾਸੀ ਪਿੰਡ ਰੱਕੜਾਂ ਬੇਟ ਦੋ ਭੈਣਾਂ ਦਾ ਇਕੱਲਾ ਭਰਾ ਸੀ ਅਤੇ ਦੁਬਈ ਤੋਂ ਆਇਆ ਹੋਇਆ ਸੀ।

ਉਹ ਬਲਾਚੌਰ ਦੇ ਕੰਗਣਾ ਪੁੱਲ ਸਥਿਤ ਵੇਰਕਾ ਮਿਲਕ ਪਲਾਂਟ ਵਿੱਚ ਚੌਕੀਦਾਰ ਦਾ ਕੰਮ ਕਰਦਾ ਸੀ। ਅੱਜ ਤੜਕਸਾਰ ਤੇਜ਼ਧਾਰ ਹਥਿਆਰਾਂ ਨਾਲ ਸਿਰ ਉਤੇ ਵਾਰ ਕਰਕੇ ਕਤਲ ਕਰ ਦਿੱਤਾ ਗਿਆ। ਪੁਲਿਸ ਨੇ ਘਟਨਾ ਵਾਲੀ ਸਥਾਨ ਉੱਤੇ ਪਹੁੰਚ ਕੇ ਲਾਸ਼ ਨੂੰ ਪੋਸਟਮਾਰਟਮ ਕਰਨ ਲਈ ਬਲਾਚੌਰ ਦੇ ਸਿਵਿਲ ਹਸਪਤਾਲ ਭੇਜ ਦਿੱਤਾ ਹੈ ।
ਮ੍ਰਿਤਕ ਦੇ ਪਿਤਾ ਦੇਸ ਰਾਜ ਦੇ ਬਿਆਨਾਂ ਦੇ ਆਧਾਰ ਉੱਤੇ ਅਣਪਛਾਤੇ ਵਿਆਕਤੀ ਖਿਲਾਫ ਕਤਲ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਉਹਨਾਂ ਦਾ ਪੁਤੱਰ ਲਖਵਿੰਦਰ ਸਿੰਘ ਜੋ ਵਿਦੇਸ਼ ਤੋਂ ਆ ਕੇ ਪਿਛਲੇ 6 ਮਹੀਨਿਆਂ ਤੋਂ ਇੱਥੇ ਚੌਂਕੀਦਾਰ ਦਾ ਕੰਮ ਕਰਦਾ ਸੀ।

ਉਨ੍ਹਾਂ ਇਹ ਵੀ ਦੱਸਿਆ ਕਿ ਉਹਨਾਂ ਦੇ ਪੁੱਤਰ ਦੀ ਕਿਸੇ ਦੇ ਨਾਲ ਵੀ ਕੋਈ ਦੁਸ਼ਮਣੀ ਨਹੀਂ ਸੀ। ਇਸ ਲਈ ਉਨ੍ਹਾਂ ਨੂੰ ਕਿਸੇ ਉੱਤੇ ਵੀ ਸ਼ੱਕ ਨਹੀਂ ਹੈ। ਥਾਣਾ ਸਿਟੀ ਬਲਾਚੌਰ ਦੇ ਐਸਐਚਓ ਨੇ ਮੀਡੀਆ ਨੂੰ ਦੱਸਿਆ ਕਿ ਉਹਨਾਂ ਨੂੰ ਸਵੇਰੇ ਸੂਚਨਾ ਮਿਲੀ ਸੀ ਕਿ ਬਲਾਚੌਰ ਦੇ ਵੇਰਕਾ ਪਲਾਂਟ ਵਿੱਚ ਚੌਂਕੀਦਾਰ ਦਾ ਕਿਸੇ ਨੇ ਦੇਰ ਰਾਤ ਕਤਲ ਕਰ ਦਿੱਤਾ ਹੈ।ਪੁਲਿਸ ਨੇ ਮੌਕੇ ਉੱਤੇ ਪਹੁੰਚ ਕੇ ਜਿੱਥੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਉੱਤੇ ਅਣਪਛਾਤੇ ਵਿਆਕਤੀਆਂ ਖਿਲਾਫ਼ ਮਾਮਲਾ ਦਰਜ ਕੇ ਜਾਂਚ ਸ਼ੁਰ ਕਰ ਦਿੱਤੀ ਹੈ।
Published by: Gurwinder Singh
First published: July 14, 2021, 4:30 PM IST
ਹੋਰ ਪੜ੍ਹੋ
ਅਗਲੀ ਖ਼ਬਰ