ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਫਰਾਰ ਹੋਣ ਦੀ ਸੀਸੀਟੀਵੀ ਵੀਡੀਓ ਸਾਹਮਣੇ ਆਈ ਹੈ। ਇਸ ਵੀਡੀਓ ਦੇ ਵਿੱਚ ਅੰਮ੍ਰਿਤਪਾਲ ਸਿੰਘ ਇਕ ਮੋਟਰਸਾਈਕਲ ’ਤੇ ਸਵਾਰ ਹੋ ਕੇ ਫਰਾਰ ਹੋ ਗਿਆ ਹੈ। ਇਸ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਅੰਮ੍ਰਿਤਪਾਲ ਸਿੰਘ ਕਾਲੇ ਚਸ਼ਮੇ ਪਹਿਨੇ ਹੋਏ ਨਜ਼ਰ ਆ ਰਿਹਾ ਹੈ।ਉਸ ਦੇ ਹੱਥ ਵਿੱਚ ਇੱਕ ਬੈਗ ਵੀ ਫੜਿਆ ਹੋਇਆ ਹੈ ਉਸ ਨੇ ਸਿਰ ‘ਤੇ ਗੁਲਾਬੀ ਰੰਗ ਦੀ ਦਸਤਾਰ ਸਜਾਈ ਹੋਈ ਹੈ ।
ਪੰਜਾਬ ਦੇ ਆਈਜੀ ਸੁਖਚੈਨ ਸਿੰਘ ਨੇ ਦੱਸਿਆ ਕਿ ਉਸ ਨੇ ਭੱਜਣ ਲਈ ਵੱਖ-ਵੱਖ ਗੱਡੀਆਂ ਵਰਤੀਆਂ ਹਨ। ਉਸ ਨੇ ਆਪਣੇ ਭੇਸ ਵੀ ਬਦਲਿਆ ਹੈ ਉਸ ਦੇ ਕੱਪਡ਼ੇ ਬਰਾਮਦ ਕੀਤੇ ਗਏ ਹਨ। ਪੁਲਿਸ ਹੁਣ ਛੇਤੀ ਹੀ ਉਸ ਨੂੰ ਕਾਬੂ ਕਰ ਲਵੇਗੀ।
ਇਸ ਦੌਰਾਨ ਪੁਿਲਸ ਨੇ ਅੰਮ੍ਰਿਤਪਾਲ ਦੀ ਫਰਾਰ ਹੋਣ ਦੀ ਸ਼ੱਕੀ ਬਰੇਜ਼ਾ ਕਾਰ ਬਰਾਮਦ ਕਰ ਲਈ ਹੈ। ਇਹ ਕਾਰ ਸ਼ਾਹਕੋਟ ਵਿੱਚ ਮਨਪ੍ਰੀਤ ਮੰਨਾ ਦੇ ਘਰੋਂ ਬਰਾਮਦ ਹੋਈ ਹੈ। ਪੁਲਿਸ ਨੇ ਕਾਰ ਵਿੱਚੋਂ ਕਾਰਤੂਸ ਅਤੇ ਇੱਕ ਵਾਕੀ-ਟਾਕੀ ਸੈੱਟ ਵੀ ਬਰਾਮਦ ਕੀਤਾ ਹੈ।ਪੰਜਾਬ ਪੁਲਿਸ ਨੇ ਦੱਸਿਆ ਕਿ ਵਾਰਿਸ ਪੰਜਾਬ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਲਈ ਸ਼ਨਿੱਚਰਵਾਰ ਤੋਂ ਸ਼ੁਰੂ ਕੀਤੇ ਗਏ ਆਪ੍ਰੇਸ਼ਨ ਦੇ ਤਹਿਤ ਸ਼ਾਮ ਤੱਕ 114 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਅੰਮ੍ਰਿਤਪਾਲ ਸਿੰਘ ਦੀ ਭਾਲ ਜਾਰੀ ਹੈ।
ਇਸ ਤੋਂ ਪਹਿਲਾਂ ਸਾਹਮੇ ਆਈ ਵੀਡੀਓ ਵਿੱਚ ਵੀ ਅੰਮ੍ਰਿਤਪਾ ਸਿੰਘ ਨਜ਼ਰ ਆਇਆ ਸੀ ਇਹ ਵੀਡੀਓ ਟੋਲ ਪਲਾਜ਼ਾ ਦੀ ਹੈ। ਜਿਸ ਵਿਚ ਸਾਫ ਨਜ਼ਰ ਆ ਰਿਹਾ ਹੈ ਕਿ ਅੰਮ੍ਰਿਤਪਾਲ ਤੇ ਸਾਥੀ ਕਿਸ ਤਰ੍ਹਾਂ ਫਰਾਰ ਹੋਏ ਸਨ।ਕਾਫਲੇ ਵਿਚ ਪੰਜ ਗੱਡੀਆਂ ਹਨ, ਜੋ ਇਕ ਤੋਂ ਬਾਅਦ ਇਕ ਟੋਲ ਪਲਾਜੇ ਤੋਂ ਲੰਘ ਰਹੀਆਂ ਹਨ। ਇਕ ਗੱਡੀ ਵਿਚ ਅੰਮ੍ਰਿਤਪਾਲ ਦਾ ਚਾਚਾ ਵੀ ਹੈ।ਇਕ ਗੱਡੀ ਵਿਚ ਅੰਮ੍ਰਿਤਪਾਲ ਸਵਾਰ ਹੈ। ਇਹ ਸ਼ਨੀਵਾਰ ਉਸ ਦੇ ਫਰਾਰ ਹੋਣ ਸਮੇਂ ਦੀਆਂ ਵੀਡੀਓ ਹਨ। ਜੋ ਇਕ ਟੋਲ ਪਲਾਜੇ ਉਤੇ ਲੱਗੇ ਕੈਮਰੇ ਵਿਚ ਕੈਦ ਹੋ ਗਈਆਂ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritpal singh, CCTV FOOTAGE, Punjab news, Punjab Police