• Home
  • »
  • News
  • »
  • punjab
  • »
  • NEW CM TO REDUCE SECURITY PREPARES FOR MAJOR ADMINISTRATIVE RESHUFFLE

ਵੱਡੇ ਪ੍ਰਸ਼ਾਸਕੀ ਫੇਰਬਦਲ ਦੀ ਤਿਆਰੀ, ਆਪਣੀ ਸੁਰੱਖਿਆ ਘਟਾਉਣਗੇ ਨਵੇਂ ਮੁੱਖ ਮੰਤਰੀ

ਵੱਡੇ ਪ੍ਰਸ਼ਾਸਕੀ ਫੇਰਬਦਲ ਦੀ ਤਿਆਰੀ, ਆਪਣੀ ਸੁਰੱਖਿਆ ਘਟਾਉਣਗੇ ਨਵੇਂ ਮੁੱਖ ਮੰਤਰੀ

ਵੱਡੇ ਪ੍ਰਸ਼ਾਸਕੀ ਫੇਰਬਦਲ ਦੀ ਤਿਆਰੀ, ਆਪਣੀ ਸੁਰੱਖਿਆ ਘਟਾਉਣਗੇ ਨਵੇਂ ਮੁੱਖ ਮੰਤਰੀ

  • Share this:
    ਚਰਨਜੀਤ ਸਿੰਘ ਚੰਨੀ ਵੱਲੋਂ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਵੱਡੇ ਫੈਸਲੇ ਲਏ ਗਏ ਹਨ। ਇਹ ਵੀ ਪਤਾ ਲੱਗਾ ਹੈ ਕਿ ਨਵੀਂ ਕੈਬਨਿਟ ਵੱਲੋਂ ਵੱਡੇ ਪ੍ਰਸ਼ਾਸਕੀ ਫੇਰਬਦਲ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਨਵੇਂ ਮੁੱਖ ਮੰਤਰੀ ਆਪਣੀ ਸੁਰੱਖਿਆ ਘਟਾਉਣਗੇ। ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਭ੍ਰਿਸ਼ਟਾਚਾਰ ਬਿਲਕੁਲ ਬਰਦਾਸ਼ਤ ਨਹੀਂ ਹੋਵੇਗਾ। ਤਹਿਸੀਲਾਂ ਵਿਚ ਲੋਕਾਂ ਦੇ ਬਿਨਾ ਕਿਸੇ ਮੁਸ਼ਕਲ ਤੋਂ ਕੰਮ ਹੋਣਗੇ,  ਨਹੀਂ ਤਾਂ ਜਾਂ ਫਿਰ ਉਹ ਰਹਿਣਗੇ ਜਾਂ ਫਿਰ ਮੈਂ ਰਹਾਂਗਾ।

    ਉਨ੍ਹਾਂ ਕਿਹਾ ਕਿ ਥਾਣਿਆਂ ਵਿਚ ਕੋਈ ਮੁਨਸ਼ੀ, ਥਾਣੇਦਾਰ ਤੰਗ ਨਹੀਂ ਕਰੇਗਾ। ਉਨ੍ਹਾਂ ਨੇ ਜਿਥੇ ਕਿਸਾਨਾਂ ਨਾਲ ਖੜ੍ਹਨ ਦੀ ਗੱਲ ਆਖੀ ਹੈ, ਉਤੇ ਸੂਬੇ ਵਿਚੋਂ ਮਾਫਿਆ ਰਾਜ ਦੇ ਸਫਾਏ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਸੂਬੇ ਵਿਚ ਬਿਜਲੀ ਸਸਤੀ ਕਰਨ ਸਣੇ ਹਾਈਕਮਾਨ ਵੱਲੋਂ ਦਿੱਤੇ 18 ਟਾਸਕ ਤੈਅ ਸਮੇਂ ਵਿਚ ਪੂਰੇ ਕਰਨ ਦਾ ਭਰੋਸਾ ਦਿੱਤਾ ਹੈ।

    ਉਨ੍ਹਾਂ ਕਿਹਾਕਿ ਮਾਈਨੰਗ ਅਤੇ ਮਾਫੀਆ ਚਲਾਉਣ ਵਾਲੇ ਮੈਨੂੰ ਨਾ ਮਿਲਣ। ਪੰਜਾਬ ਨੂੰ ਸੋਨੇ ਦੀ ਚਿੜੀ ਬਣਾਉਣ ਦਾ ਕੰਮ ਕੀਤਾ ਜਾਵੇਗਾ। ਕਿਸੇ ਵੀ ਗਰੀਬ ਦਾ ਪਾਣੀ ਦਾ ਕੁਨੈਕਸ਼ਨ ਨਹੀਂ ਕੱਟਿਆ ਜਾਵੇਗਾ। ਹਰ ਕਿਸੇ ਨੂੰ ਮੁਫਤ ਮਿਲੇਗਾ। ਜਿਸ ਦਾ ਕੁਨੈਕਸ਼ਨ 5 ਸਾਲਾਂ ਵਿਚ ਕੱਟਿਆ ਗਿਆ ਹੈ, ਨੂੰ ਮੁੜ ਬਹਾਲ ਕੀਤਾ ਜਾਵੇਗਾ।

    ਸ਼ਹਿਰ ਦੇ ਲੋਕਾਂ ਨੂੰ ਸਿਵਰਾਜ 'ਤੇ ਵੀ ਸਹੂਲਤ ਦਿੱਤੀ ਜਾਵੇਗੀ। ਅਮਰਿੰਦਰ ਸਿੰਘ ਦੇ ਜੋ ਕੰਮ ਬਾਕੀ ਰਹਿ ਗਿਆ ਹੈ, ਉਹ ਕੀਤਾ ਜਾਵੇਗਾ। ਗੁਰੂ ਦੀ ਬੇਅਦਬੀ ਦਾ ਇਨਸਾਫ ਮਿਲੇਗਾ। ਤਹਿਸੀਲ ਵਿੱਚ ਸਹੀ ਕੰਮ ਕੀਤਾ ਜਾਵੇਗਾ।

    ਸਰਕਾਰ ਇਮਾਨਦਾਰੀ ਨਾਲ ਚੱਲੇਗੀ। ਪੱਕੇ ਹੋਣ ਵਾਲੇ ਮੁਲਾਜ਼ਮ ਪੱਕੇ ਹੋਣਗੇ, ਬੱਸ ਥੋੜ੍ਹਾ ਸਮਾਂ ਦਿਓ। ਸਾਰੇ ਹੜਤਾਲੀ ਕਰਮਚਾਰੀਆਂ ਨੂੰ ਅਪੀਲ, ਹੜਤਾਲ ਬੰਦ ਕਰੋ, ਕੰਮ ਉਤੇ ਆਓ। ਸਾਰੇ ਮਸਲੇ ਹੱਲ ਹੋਣਗੇ। ਮੇਰਾ ਬਿਸਤਰਾ ਗੱਡੀ ਵਿਚ ਹੀ ਹੋਵੇਗਾ। ਦੋ ਦਿਨ ਦਫਤਰ ਵਿਚ ਪੱਕਾ ਹੋਵਾਂਗਾ। ਡੀਸੀ ਲਈ ਇਕ ਸਮਾਂ ਤੈਅ ਹੋਵੇਗਾ, ਜਦੋ ਉਹ ਲੋਕਾਂ ਨੂੰ ਮਿਲੇਗਾ।
    Published by:Gurwinder Singh
    First published: