ਪੰਜਾਬ 'ਚ ਸ਼ਰਾਬ ਦੇ ਸ਼ੌਕੀਨਾਂ ਦੀਆਂ ਮੌਜਾਂ, ਨਹੀਂ ਵਧਣਗੇ ਰੇਟ, ਕੋਟਾ 12 ਫੀਸਦੀ ਵਧਾਇਆ

News18 Punjabi | News18 Punjab
Updated: February 2, 2021, 4:08 PM IST
share image
ਪੰਜਾਬ 'ਚ ਸ਼ਰਾਬ ਦੇ ਸ਼ੌਕੀਨਾਂ ਦੀਆਂ ਮੌਜਾਂ, ਨਹੀਂ ਵਧਣਗੇ ਰੇਟ, ਕੋਟਾ 12 ਫੀਸਦੀ ਵਧਾਇਆ
ਪੰਜਾਬ 'ਚ ਸ਼ਰਾਬ ਦੇ ਸ਼ੌਕੀਨਾਂ ਦੀਆਂ ਮੌਜਾਂ, ਨਹੀਂ ਵਧਣਗੇ ਰੇਟ, ਕੋਟਾ 12 ਫੀਸਦੀ ਵਧਾਇਆ (ਸੰਕੇਤਕ ਫੋਟੋ)

  • Share this:
  • Facebook share img
  • Twitter share img
  • Linkedin share img
ਪੰਜਾਬ ਮੰਤਰੀ ਮੰਡਲ ਵੱਲੋਂ ਪੰਜਾਬ ਆਬਕਾਰੀ ਨੀਤੀ 2021-22 ਨੂੰ ਮਨਜ਼ੂਰੀ ਦਿੱਤੀ ਗਈ ਜਿਸ ਅਨੁਸਾਰ ਇਸ ਵਾਰ ਸ਼ਰਾਬ ਦੀਆਂ ਕੀਮਤਾਂ ਵਿਚ ਕੋਈ ਵਾਧਾ ਨਹੀਂ ਹੋਵੇਗਾ ਜਦੋਂ ਕਿ ਸ਼ਰਾਬ ਦੇ ਕੋਟੇ ਵਿਚ ਕਰੀਬ 12 ਫ਼ੀਸਦੀ ਵਾਧਾ ਕੀਤਾ ਗਿਆ ਹੈ। ਨਵੀਂ ਪਾਲਿਸੀ ’ਚ ਆਬਕਾਰੀ ਦੇ ਮਾਲੀਏ ਤੋਂ 7002 ਕਰੋੜ ਰੁਪਏ ਦੇ ਅਨੁਮਾਨਿਤ ਮੁਨਾਫ਼ੇ ਦਾ ਟੀਚਾ ਮਿਥਿਆ ਗਿਆ ਹੈ ਜੋ ਮੌਜੂਦਾ ਵਰ੍ਹੇ ਦੇ 5794 ਕਰੋੜ ਰੁਪਏ ਨਾਲੋਂ 20 ਫੀਸਦੀ ਵੱਧ ਹੈ।

ਵਿਭਾਗ ਵੱਲੋਂ ਦੇਸੀ ਸ਼ਰਾਬ ਦਾ ਕੋਟਾ 12 ਫੀਸਦੀ, ਭਾਰਤ ਵਿੱਚ ਬਣੀ ਵਿਦੇਸ਼ੀ ਸ਼ਰਾਬ ਦਾ ਕੋਟਾ 6 ਫੀਸਦੀ ਅਤੇ ਬੀਅਰ ਦਾ ਕੋਟਾ 4 ਫੀਸਦੀ ਵਧਾ ਕੇ ਵਾਧੂ ਮਾਲੀਆ ਇਕੱਠਾ ਕੀਤੇ ਜਾਣ ਦਾ ਵਿਚਾਰ ਹੈ। ਨਵੀਂ ਪਹਿਲ ਤਹਿਤ ਵਿਭਾਗ ਵੱਲੋਂ ਨਗਰ ਨਿਗਮ ਖੇਤਰਾਂ ਅਤੇ ‘ਏ’ ਸ਼੍ਰੇਣੀ ਦੀਆਂ ਨਗਰ ਕੌਂਸਲਾਂ ਵਿੱਚ ਵਿਦੇਸ਼ੀ ਸ਼ਰਾਬ ਲਈ ਕੋਟਾ ਲਾਗੂ ਕੀਤੇ ਜਾਣ ਦੀ ਤਜਵੀਜ਼ ਹੈ।

ਨਵੀਆਂ ਡਿਸਟਿਲਰੀਆਂ, ਕਾਰਖ਼ਾਨੇ ਜਾਂ ਬਾਟਲਿੰਗ ਪਲਾਂਟ ਸਥਾਪਤ ਕਰਨ ’ਤੇ ਰੋਕਾਂ ਲਾਉਣ ਦਾ ਫੈਸਲਾ ਕੀਤਾ ਗਿਆ ਹੈ। ਸਰਕਾਰ ਨੇ ਬਾਟਲਿੰਗ ਪਲਾਂਟ ਲਗਾਉਣ ਲਈ ਜਾਰੀ ਲੈਟਰ ਆਫ ਇੰਟੈਂਟਸ ਨੂੰ 31 ਮਾਰਚ, 2023 ਤੱਕ ਆਪਣੇ ਪ੍ਰਾਜੈਕਟ ਪੂਰੇ ਕਰਨਾ ਲਾਜ਼ਮੀ ਕਰ ਦਿੱਤਾ ਹੈ।
Published by: Gurwinder Singh
First published: February 2, 2021, 4:08 PM IST
ਹੋਰ ਪੜ੍ਹੋ
ਅਗਲੀ ਖ਼ਬਰ